19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗਵਾਲੀਅਰ ’ਚ ਮੰਦਰ ਦੇ ਬਾਹਰ ਸ਼ਰਧਾਲੂਆਂ ’ਤੇ ਚੜ੍ਹਿਆ ਟਰੱਕ-15 ਮੌਤਾਂ * ਪ੍ਰਧਾਨ ਮੰਤਰੀ ਵਲੋਂ ਮੁਆਵਜ਼ੇ ਦਾ ਐਲਾਨ * 9 ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ

ਗਵਾਲੀਅਰ/ਭੋਪਾਲ, 18 ਅਕਤੂਬਰ (ਪੀ.ਟੀ.ਆਈ.) - ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਮੰਦਿਰ ਦੇ ਬਾਹਰ ਸ਼ਰਧਾਲੂਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਕਈ ਨੌਜਵਾਨਾਂ ਸਮੇਤ ....

Ad Position 21
No active advertisement
ਅਜੀਤ ਡੈਸਕ 19-10-2026

ਗਵਾਲੀਅਰ/ਭੋਪਾਲ, 18 ਅਕਤੂਬਰ (ਪੀ.ਟੀ.ਆਈ.) - ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਮੰਦਿਰ ਦੇ ਬਾਹਰ ਸ਼ਰਧਾਲੂਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਕਈ ਨੌਜਵਾਨਾਂ ਸਮੇਤ 15 ਲੋਕ ਮਾਰੇ ਗਏ ਅਤੇ 25 ਤੋਂ ਵੱਧ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਮੋਹਨ ਯਾਦਵ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ 9 ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦਾ ਹੁਕਮ ਦਿੱਤਾ ਹੈ। ਪੁਲਿਸ ਅਤੇ ਚਸ਼ਮਦੀਦਾਂ ਦੇ ਅਨੁਸਾਰ, ਝੋਨੇ ਨਾਲ ਲੱਦਿਆ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਾਲਾ ਇਕ ਟਰੱਕ ਸਵੇਰੇ 1:30 ਵਜੇ ਦੇ ਕਰੀਬ ਚਿਨਾਰ ਰੋਡ ‘ਤੇ ‘ਤੂਫਾਨ ਵਾਂਗ’ ਨੋ-ਐਂਟਰੀ ਜ਼ੋਨ ਵਿੱਚ ਦਾਖਲ ਹੋਇਆ। ਟਰੱਕ ਨੇ ਦਰਸ਼ਨ ਦੀ ਉਡੀਕ ਕਰ ਰਹੇ ਸ਼ਰਧਾਲੂਆਂ ਅਤੇ ਸੜਕ ਕਿਨਾਰੇ ਦੁਕਾਨਾਂ ਨੂੰ ਟੱਕਰ ਮਾਰ ਦਿੱਤੀ, ਇਸ ਤੋਂ ਬਾਅਦ ਇਹ 125 ਸਾਲ ਪੁਰਾਣੇ ਸ਼ੀਤਲਾ ਮਾਤਾ ਮੰਦਿਰ ਦੇ ਮੁੱਖ ਦਰਵਾਜ਼ੇ ਨਾਲ ਟਕਰਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਟੱਕਰ ਇੰਨੀ ਜ਼ੋਰਦਾਰ ਸੀ ਕਿ ਮੰਦਿਰ ਦੀ ਕੰਧ ਦਾ ਇੱਕ ਹਿੱਸਾ ਢਹਿ ਗਿਆ, ਜਿਸ ਨਾਲ ਲੋਕ ਮਲਬੇ ਹੇਠ ਦੱਬ ਗਏ। ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000-50000 ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2 ਲੱਖ ਰੁਪਏ ਅਤੇ ਹੋਰ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਭੀਰ ਜ਼ਖ਼ਮੀਆਂ ਦੇ ਇਲਾਜ ਦਾ ਖਰਚਾ ਵੀ ਚੁੱਕੇਗੀ। 

Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਕਰਨ ਵਾਲਿਆਂ ਨੂੰ ਨੁਕਸਾਨ ਦੀ ਭਰਪਾਈ ਕਰਨੀ ਪਵੇਗੀ-ਮੈਕਰੋਨ ਅਗਲੀ ਖ਼ਬਰ ਹਰਿਆਣਾ ’ਚ ਜੰਮੂ-ਕਸ਼ਮੀਰ ਦੀ ਬੱਸ ’ਤੇ ਪਥਰਾਅ, ਬਜ਼ੁਰਗ ਜ਼ਖ਼ਮੀ ਉਮਰ ਅਬਦੁੱਲਾ ਨੇ ਨਾਇਬ ਸਿੰਘ ਸੈਣੀ ਕੋਲ ਉਠਾਇਆ ਮੁੱਦਾ
Ad Position 24