19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਤੇ ‘ਰਾਜਮਾਂਹ’ ਦਾ ਸਵਾਦ-ਮੁੱਖ ਮੰਤਰੀ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੈਰਿਸ, 18 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ’ਤੇ ਵਿਸਤਾਰ ਕਰਨ ਤੇ ਬਰਾਮਦ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਨੀਆ ਦੀਆਂ ...

Ad Position 21
No active advertisement
ਅਜੀਤ ਡੈਸਕ 19-10-2026

ਪੈਰਿਸ, 18 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ’ਤੇ ਵਿਸਤਾਰ ਕਰਨ ਤੇ ਬਰਾਮਦ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਨੀਆ ਦੀਆਂ ਪ੍ਰਮੁੱਖ ਅੰਤਰਰਾਸ਼ਟਰੀ ਖੁਰਾਕੀ ਵਸਤਾਂ ਦੀਆਂ ਪ੍ਰਦਰਸ਼ਨੀਆਂ ਵਿਚੋਂ ਇਕ ‘ਐਸ.ਆਈ.ਏ.ਐਲ. ਪੈਰਿਸ 2026’ (ਸੈਲੋਂ ਇੰਟਰਨੈਸ਼ਨਲ ਦੇ ਲ’ਅਲੀਮੈਂਟੇਸਨ) ਵਿਖੇ ਮਾਰਕਫੈੱਡ (ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸਨ ਲਿਮਟਿਡ) ਦੇ ਪ੍ਰਮੁੱਖ ਬ੍ਰਾਂਡ ‘ਸੋਹਣਾ’ ਅਧੀਨ 2 ਨਵੇਂ ਉਤਪਾਦ ‘ਕੈਨਡ ਚਿੱਟੇ ਛੋਲੇ’ ਅਤੇ ‘ਕੈਨਡ ਰਾਜਮਾਂਹ’ ਲਾਂਚ ਕੀਤੇ ਹਨ| ਪੈਰਿਸ ਗਏ ਇਕ ਉੱਚ-ਪੱਧਰੀ ਵਫਦ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਇੰਡੀਆ ਪਵੇਲੀਅਨ ਦਾ ਦੌਰਾ ਕੀਤਾ ਤੇ ਮਾਰਕਫੈੱਡ ਦੇ ਪ੍ਰਦਰਸ਼ਨੀ ਸਟਾਲ ਦਾ ਉਦਘਾਟਨ ਕੀਤਾ, ਜਿੱਥੇ ਪੰਜਾਬ ਦੇ ਖੇਤੀਬਾੜੀ ਵਿਰਸੇ, ਫੂਡ ਪ੍ਰੋਸੈਸਿੰਗ ਸਮਰੱਥਾਵਾਂ ਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਦੇ ਵਿਸ਼ਵ ਪੱਧਰ ’ਤੇ ਮਾਨਤਾ ਪ੍ਰਾਪਤ ਸਪਲਾਇਰ ਵਜੋਂ ਉੱਭਰਨ ਦੀਆਂ ਸੰਭਾਵਨਾਵਾਂ ਨੂੰ ਦਰਸਾਇਆ ਗਿਆ| ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ’ਤੇ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਤੇ ਸਹਿਕਾਰੀ ਸੰਸਥਾਵਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ| ਅੱਜ ਅੰਤਰਰਾਸ਼ਟਰੀ ਫੂਡ ਪ੍ਰਦਰਸ਼ਨੀ ‘ਐਸ.ਆਈ.ਏ.ਐਲ. ਪੈਰਿਸ’ ਵਿਖੇ ਮਾਰਕਫੈੱਡ ਦੇ ਸਟਾਲ ਦਾ ਉਦਘਾਟਨ ਕੀਤਾ ਤੇ ਸਾਡੇ ‘ਸੋਹਣਾ’ ਬ੍ਰਾਂਡ ਅਧੀਨ 2 ਨਵੇਂ ਉਤਪਾਦ ਲਾਂਚ ਕੀਤੇ| ਹੁਣ ਦੁਨੀਆ ਭਰ ’ਚ ਬੈਠੇ ਲੋਕ ਪੰਜਾਬ ਦੇ ਖਾਣ ਲਈ ਤਿਆਰ-ਬਰ-ਤਿਆਰ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦੇ ਸੁਆਦ ਦਾ ਆਨੰਦ ਮਾਣ ਸਕਣਗੇ| ਸਾਡਾ ਉਦੇਸ਼ ਪੰਜਾਬ ਦੇ ਸ਼ੁੱਧ ਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਤੱਕ ਪਹੁੰਚਾਉਣਾ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ’ਚ ਵਾਧਾ ਹੋ ਸਕੇ ਤੇ ਪੰਜਾਬੀ ਉਤਪਾਦ ਦੁਨੀਆ ਭਰ ’ਚ ਆਪਣੀ ਵੱਖਰੀ ਪਛਾਣ ਬਣਾ ਸਕਣ| ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਮਜਬੂਤ ਕਰਨ ’ਚ ਮਾਰਕਫੈੱਡ, ਮਿਲਕਫੈੱਡ (ਜੋ ਵੇਰਕਾ ਬ੍ਰਾਂਡ ਅਧੀਨ ਆਪਣੇ ਉਤਪਾਦ ਵੇਚਦਾ ਹੈ) ਤੇ ਪੰਜਾਬ ਐਗਰੋ ਦੀ ਭੂਮਿਕਾ ’ਤੇ ਚਾਨਣਾ ਪਾਇਆ| ਮਾਰਕਫੈੱਡ ਦੇ ਸਟਾਲ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਤੇ ਸਾਡਾ ਵਿਜਨ ਇਸ ਨੂੰ ਉੱਚ ਗੁਣਵੱਤਾ ਵਾਲੇ ਭੋਜਨ ਉਤਪਾਦਾਂ, ਵੈਲਿਊ-ਐਡਿਡ ਖੇਤੀਬਾੜੀ ਤੇ ਆਧੁਨਿਕ ਨਿਰਮਾਣ ਲਈ ਵਿਸ਼ਵ ਪੱਧਰ ’ਤੇ ਮਾਨਤਾ ਪ੍ਰਾਪਤ ਕੇਂਦਰ ਬਣਾਉਣਾ ਹੈ| ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ, ਉੱਦਮੀਆਂ ਤੇ ਉਦਯੋਗਾਂ ’ਚ ਅੰਤਰਰਾਸ਼ਟਰੀ ਮੰਡੀਆਂ ਵਿਚ ਮੁਕਾਬਲਾ ਕਰਨ ਦੀ ਬੇਹੱਦ ਸਮਰੱਥਾ ਹੈ|

Ad Position 22
No active advertisement
ਪਿਛਲੀ ਖ਼ਬਰ ਮੁੰਬਈ ’ਚ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ, ਵਾਲ-ਵਾਲ ਬਚੇ * ਡਰਾਈਵਰ ਸਮੇਤ ਦੋ ਜ਼ਖ਼ਮੀ * ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਜ... ਅਗਲੀ ਖ਼ਬਰ ਫਰਾਂਸ ’ਚ ਹਿੰਸਕ ਪ੍ਰਦਰਸ਼ਨ ਮਹਿੰਗਾਈ ਤੇ ਸਕੂਲਾਂ ਦੇ ਮਾੜੇ ਹਾਲਾਤ ਦਾ ਵਿਰੋਧ 1800 ਗ੍ਰਿਫ਼ਤਾਰ
Ad Position 24