20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੱਛਮੀ ਏਸ਼ੀਆ ਦੀ ਸਥਿਤੀ ਡੂੰਘੀ ਚਿੰਤਾ ਦਾ ਵਿਸ਼ਾ-ਜੈਸ਼ੰਕਰ ਯੂ.ਏ.ਈ. ਦੇ ਆਪਣੇ ਹਮਰੁਤਬਾ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ

ਪੱਛਮੀ ਏਸ਼ੀਆ ਦੀ ਸਥਿਤੀ ਡੂੰਘੀ ਚਿੰਤਾ ਦਾ ਵਿਸ਼ਾ-ਜੈਸ਼ੰਕਰ ਯੂ.ਏ.ਈ. ਦੇ ਆਪਣੇ ਹਮਰੁਤਬਾ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 21-10-2026

ਮੁੰਬਈ/ਨਵੀਂ ਦਿੱਲੀ, 20 ਅਕਤੂਬਰ (ਪੀ.ਟੀ.ਆਈ.)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਆਪਣੇ ਹਮਰੁਤਬਾ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੱਛਮੀ ਏਸ਼ੀਆ ਦੀ ਸਥਿਤੀ ਅਜੇ ਵੀ ਡੂੰਘੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਭਾਰਤ ਗੱਲਬਾਤ ਤੇ ਕੂਟਨੀਤੀ ਰਾਹੀਂ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੇ ਸਾਰੇ ਯਤਨਾਂ ਦਾ ਸਮਰਥਨ ਕਰੇਗਾ। ਯੂ.ਏ.ਈ. ਦੇ ਉਪ ਪ੍ਰਧਾਨ ਮੰਤਰੀ ਵੀ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਦੋ ਦਿਨਾਂ ਦੇ ਭਾਰਤ ਦੌਰੇ ‘ਤੇ ਸੋਮਵਾਰ ਰਾਤ ਮੁੰਬਈ ਪਹੁੰਚੇ। ਉਨ੍ਹਾਂ ਦਾ ਇਹ ਦੌਰਾ ਸਾਊਦੀ ਅਰਬ ’ਤੇ ਹੂਤੀ ਅੱਤਵਾਦੀਆਂ ਵਲੋਂ ਕੀਤੇ ਗਏ ਹਮਲਿਆਂ ਦੀ ਨਵੀਂ ਲਹਿਰ ਦਰਮਿਆਨ ਹੋ ਰਿਹਾ ਹੈ। ਬੈਠਕ ਦੀ ਸ਼ੁਰੂਆਤ ਮੌਕੇ ਆਪਣੇ ਸੰਬੋਧਨ ’ਚ ਜੈਸ਼ੰਕਰ ਨੇ ਕਿਹਾ ਕਿ ਖਾੜੀ ਖੇਤਰ ਦੀ ਸਥਿਤੀ ਡੂੰਘੀ ਚਿੰਤਾ ਦਾ ਵਿਸ਼ਾ ਹੈ। ਭਾਰਤ ਤੇ ਯੂ.ਏ.ਈ. ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ ਤੇ ਗੱਲਬਾਤ ਤੇ ਕੂਟਨੀਤੀ ਰਾਹੀਂ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੇ ਸਾਰੇ ਯਤਨਾਂ ਦਾ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤ ਵਪਾਰ, ਊਰਜਾ ਤੇ ਖਾਦਾਂ ਦੀ ਆਜ਼ਾਦ, ਸੁਰੱਖਿਅਤ ਤੇ ਬਿਨਾਂ ਕਿਸੇ ਰੁਕਾਵਟ ਦੇ ਆਵਾਜਾਈ ਦਾ ਸਮਰਥਨ ਕਰਦਾ ਰਹੇਗਾ। ਉਨ੍ਹਾਂ ਯੂ.ਏ.ਈ. ’ਚ ਰਹਿ ਰਹੇ ਭਾਰਤੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣ ਲਈ ਯੂ.ਏ.ਈ. ਦੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।

Ad Position 22
No active advertisement
ਪਿਛਲੀ ਖ਼ਬਰ ਆਰ.ਐਸ.ਐਸ. ਇਕ ਸੰਵਿਧਾਨ ਵਿਰੋਧੀ ਪੰਥ-ਰਾਹੁਲ ਅਗਲੀ ਖ਼ਬਰ ਪਿੰਡ ਲਹਿੜੀਆਂ ਨੂੰ ਵਿਧਾਇਕ ਚੱਢਾ ਨੇ ਦਿੱਤੀ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ
Ad Position 24