20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਰੂਬੀਓ ਤੇ ਜੈਸ਼ੰਕਰ ਵਲੋਂ ਊਰਜਾ ਸੁਰੱਖਿਆ ਅਤੇ ਰੱਖਿਆ ਸੰਬੰਧਾਂ ’ਤੇ ਚਰਚਾ ਤਿੰਨ ਦਿਨਾ ਭਾਰਤ ਦੌਰੇ ਲਈ ਮੁੰਬਈ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ

ਰੂਬੀਓ ਤੇ ਜੈਸ਼ੰਕਰ ਵਲੋਂ ਊਰਜਾ ਸੁਰੱਖਿਆ ਅਤੇ ਰੱਖਿਆ ਸੰਬੰਧਾਂ ’ਤੇ ਚਰਚਾ ਤਿੰਨ ਦਿਨਾ ਭਾਰਤ ਦੌਰੇ ਲਈ ਮੁੰਬਈ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ

Ad Position 21
No active advertisement
ਅਜੀਤ ਡੈਸਕ 21-10-2026

ਮੁੰਬਈ/ਨਵੀਂ ਦਿੱਲੀ, 20 ਅਕਤੂਬਰ (ਪੀ. ਟੀ. ਆਈ.)-ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਨੂੰ ਕਈ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ। ਇਸ ਗੱਲਬਾਤ ਦਾ ਮੁੱਖ ਧਿਆਨ ਊਰਜਾ ਤੇ ਰੱਖਿਆ ਦੇ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਰਿਹਾ। ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ, ਜਦੋਂ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਵਿਚ ਤਣਾਅ ਜਾਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਤਿੰਨ ਦਿਨਾਂ ਦੇ ਭਾਰਤ ਦੌਰੇ ਲਈ ਮੁੰਬਈ ਪਹੁੰਚੇ ਸਨ। ਵਿਦੇਸ਼ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਲਗਭਗ ਪੰਜ ਮਹੀਨੇ ਪਹਿਲਾਂ ਭਾਰਤ ਆਏ ਸਨ। ਜੈਸ਼ੰਕਰ ਨਾਲ ਮੀਟਿੰਗ ਤੋਂ ਪਹਿਲਾਂ ਰੂਬੀਓ ਨੇ ਮੁੰਬਈ ਦੇ ਤਾਜ ਯਾਦਗਾਰੀ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਨੇ 26/11 ਦੇ ਭਿਆਨਕ ਮੁੰਬਈ ਅੱਤਵਾਦੀ ਹਮਲਿਆਂ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਫੁੱਲਾਂ ਦੀ ਮਾਲਾ ਭੇਟ ਕੀਤੀ। ਇਨ੍ਹਾਂ ਹਮਲਿਆਂ ਵਿਚ 6 ਅਮਰੀਕੀ ਨਾਗਰਿਕ ਵੀ ਮਾਰੇ ਗਏ ਸਨ। ਮੀਡੀਆ ਨਾਲ ਗੱਲਬਾਤ ਦੌਰਾਨ ਰੂਬੀਓ ਨੇ ਭਾਰਤ ਤੇ ਅਮਰੀਕਾ ਵਿਚਾਲੇ ਊਰਜਾ ਸਬੰਧਾਂ ਬਾਰੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਬੁੱਧਵਾਰ ਨੂੰ ਗੁਜਰਾਤ ਦੇ ਜਾਮਨਗਰ ’ਚ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ ਤੇਲ ਰਿਫਾਇਨਰੀ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਊਰਜਾ ਨੂੰ ਵਰਤੋਂ ਦੇ ਯੋਗ ਬਣਾਉਣ ਲਈ ਤੇਲ ਨੂੰ ਸੋਧਣਾ ਪੈਂਦਾ ਹੈ। ਰਿਲਾਇੰਸ ਕੋਲ ਤੇਲ ਸੋਧਣ ਦੀ ਬਹੁਤ ਵੱਡੀ ਸਮਰੱਥਾ ਹੈ। ਇਸ ਲਈ ਉਹ ਕੰਪਨੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ, ਖ਼ਾਸ ਕਰਕੇ ਜਦੋਂ ਮਾਮਲਾ ਵੱਖ-ਵੱਖ ਦੇਸ਼ਾਂ ਨਾਲ ਜੁੜਿਆ ਹੋਵੇ। ਰੂਬੀਓ ਨੇ ਕਿਹਾ ਕਿ ਅਜਿਹੀ ਕੰਪਨੀ ਨਾਲ ਗੱਲ ਕਰਨੀ ਜ਼ਰੂਰੀ ਹੈ, ਜਿਸ ਕੋਲ ਤੇਲ ਸੋਧਣ ਦੀ ਵੱਡੀ ਸਮਰੱਥਾ ਹੈ। ਉਨ੍ਹਾਂ ਮੁਤਾਬਕ, ਜਦੋਂ ਤੱਕ ਸਬੰੰਧਿਤ ਲੋਕਾਂ ਨਾਲ ਗੱਲ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਸ ਖੇਤਰ ਦੀਆਂ ਸੰਭਾਵਨਾਵਾਂ ਨੂੰ ਸਮਝਣਾ ਮੁਸ਼ਕਲ ਹੁੰਦਾ ਹੈ। ਭਾਰਤ ਵੱਲੋਂ ਰੂਸ ਤੋਂ ਕੱਚਾ ਤੇਲ ਖਰੀਦਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਰੂਬੀਓ ਨੇ ਕਿਹਾ ਕਿ ਭਾਰਤ ਲਗਾਤਾਰ ਇਹ ਗੱਲ ਕਹਿੰਦਾ ਆਇਆ ਹੈ ਕਿ ਉਹ ਊਰਜਾ ਦੇ ਵੱਖ-ਵੱਖ ਸਰੋਤਾਂ ਤੋਂ ਖਰੀਦ ਕਰਨਾ ਚਾਹੁੰਦਾ ਹੈ। ਉਨ੍ਹਾਂ ਮੁਤਾਬਕ, ਇਹ ਇੱਕ ਸਮਝਦਾਰੀ ਵਾਲਾ ਕਦਮ ਹੈ, ਪਰ ਇਕ ਦਿਨ ਵਿਚ ਅਜਿਹਾ ਕਰਨਾ ਆਸਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਇਸ ਦਿਸ਼ਾ ਵਿਚ ਕਾਫ਼ੀ ਤਰੱਕੀ ਕੀਤੀ ਹੈ ਅਤੇ ਅਮਰੀਕਾ ਇਸ ਤੋਂ ਖੁਸ਼ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਾਮਲਾ ਸਿਰਫ਼ ਰੂਸੀ ਤੇਲ ਦਾ ਨਹੀਂ ਹੈ, ਸਗੋਂ ਭਾਰਤ ਵੱਲੋਂ ਊਰਜਾ ਦੇ ਹੋਰ ਸਰੋਤ ਲੱਭਣ ਦੀ ਕੋਸ਼ਿਸ਼ ਦਾ ਵੀ ਹੈ ।ਰੂਬੀਓ ਨੇ ਕਿਹਾ ਕਿ ਅਮਰੀਕਾ ਭਾਰਤ ਦੀਆਂ ਊਰਜਾ ਲੋੜਾਂ ਪੂਰੀਆਂ ਕਰਨ ਵਿਚ ਮਦਦ ਕਰ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਮਾਨਸਾ ਦੇ ਗੰਨਮੈਨ ਵਲੋਂ ਪਤਨੀ ਤੇ 2 ਬੱਚਿਆਂ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਵੱਡੇ ਪੁੱਤਰ ਦੀ ਮੌਤ, ਪਤਨੀ ਗ... ਅਗਲੀ ਖ਼ਬਰ ਹਵਾਈ ਫ਼ੌਜ ਮੁਖੀ ਨੇ ਸੇਵਾ-ਮੁਕਤੀ ਤੋਂ ਪਹਿਲਾਂ ‘ਕਿਰਨ’ ਜਹਾਜ਼ ਉਡਾਇਆ
Ad Position 24