23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

12ਵੇਂ ਬ੍ਰਿਕਸ ਸੰਸਦੀ ਫੋਰਮ ਦੀ 2-ਰੋਜ਼ਾ ਕਾਨਫ਼ਰੰਸ 26-27 ਨੂੰ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-12ਵੇਂ ਬ੍ਰਿਕਸ ਸੰਸਦੀ ਫੋਰਮ ਦੀ 2-ਰੋਜ਼ਾ ਕਾਨਫਰੰਸ 26-27 ਅਕਤੂਬਰ ਨੂੰ ਨਵੀਂ ਦਿੱਲੀ ’ਚ ਕਰਵਾਈ ਜਾਵੇਗੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

Ad Position 21
No active advertisement
ਅਜੀਤ ਡੈਸਕ 23-10-2026

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-12ਵੇਂ ਬ੍ਰਿਕਸ ਸੰਸਦੀ ਫੋਰਮ ਦੀ 2-ਰੋਜ਼ਾ ਕਾਨਫਰੰਸ 26-27 ਅਕਤੂਬਰ ਨੂੰ ਨਵੀਂ ਦਿੱਲੀ ’ਚ ਕਰਵਾਈ ਜਾਵੇਗੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ’ਚ ਮੈਂਬਰ ਦੇਸ਼ਾਂ ਦੇ ਪ੍ਰੀਜ਼ਾਈਡਿੰਗ ਅਫ਼ਸਰ (ਸਦਨਾਂ ਦੇ ਮੁਖੀ), ਸੰਸਦ ਮੈਂਬਰ ਤੇ ਹੋਰ ਪ੍ਰਤੀਨਿਧੀ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮਾਗਮ ’ਚ ਸ਼ਿਰਕਤ ਕਰਨਗੇ ਤੇ ਆਏ ਹੋਏ ਵਫ਼ਦਾਂ ਦੇ ਆਗੂਆਂ ਨਾਲ ਗੱਲਬਾਤ ਕਰਨਗੇ। ਇਕ ਪ੍ਰੈਸ ਕਾਨਫਰੰਸ ਦੌਰਾਨ ਬਿਰਲਾ ਨੇ ਕਿਹਾ ਕਿ ਇਸ 2-ਰੋਜ਼ਾ ਕਾਨਫਰੰਸ ਵਿਚ ਦੁਵੱਲੀ ਤੇ ਬਹੁ-ਪੱਖੀ, ਦੋਵੇਂ ਤਰ੍ਹਾਂ ਦੀਆਂ ਚਰਚਾਵਾਂ ਹੋਣਗੀਆਂ। ਬ੍ਰਿਕਸ ਤੇ ਭਾਈਵਾਲ ਦੇਸ਼ਾਂ ਦੇ ਪ੍ਰੀਜ਼ਾਈਡਿੰਗ ਅਫ਼ਸਰ, ਸੰਸਦ ਮੈਂਬਰ ਤੇ ਹੋਰ ਪਤਵੰਤੇ ਸੰਸਦਾਂ ਲਈ ਰਣਨੀਤਕ ਤਰਜੀਹਾਂ ’ਤੇ ਵਿਚਾਰ-ਵਟਾਂਦਰਾ ਕਰਨਗੇ।

ਵਿਸ਼ੇਸ਼ ਇਜਲਾਸ ਬਾਰੇ ਅਜੇ ਕੋਈ ਪ੍ਰਸਤਾਵ ਨਹੀਂ
ਮਾਨਸੂਨ ਇਜਲਾਸ ਨੂੰ ਰਸਮੀ ਤੌਰ ’ਤੇ ਖ਼ਤਮ ਨਾ ਕੀਤੇ ਜਾਣ ਕਾਰਨ ਸੰਸਦ ਦੇ ਵਿਸ਼ੇਸ਼ ਇਜਲਾਸ ਸੱਦੇ ਜਾਣ ਦੇ ਕਿਆਸਾਂ ਬਾਰੇ ਸਵਾਲਾਂ ਦੇ ਜਵਾਬ ’ਚ ਬਿਰਲਾ ਨੇ ਕਿਹਾ ਕਿ ਹਾਲੇ ਇਸ ਸੰਬੰਧ ’ਚ ਸਰਕਾਰ ਵੱਲੋਂ ਕੋਈ ਪ੍ਰਸਤਾਵ ਨਹੀਂ ਆਇਆ ਹੈ। ਹਾਲਾਂਕਿ ਉਨ੍ਹਾਂ ਨੇ ਵਿਸ਼ੇਸ਼ ਇਜਲਾਸ ਸੱਦੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਆਉਣ ’ਤੇ ਤਿੰਨ ਦਿਨਾਂ ਦੇ ਅੰਦਰ ਵਿਸ਼ੇਸ਼ ਇਜਲਾਸ ਸੱਦਿਆ ਜਾ ਸਕਦਾ ਹੈ। 

ਟੀ.ਐਮ.ਸੀ. ਦੇ ਬਾਗੀ ਸੰਸਦ ਮੈਂਬਰ ਨੇ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ
ਤ੍ਰਿਣਮੂਲ ਕਾਂਗਰਸ ਦੀ ਟਿਕਟ ’ਤੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਐਨ.ਸੀ.ਪੀ.ਆਈ. ’ਚ ਸ਼ਾਮਿਲ ਹੋਏ 20 ਬਾਗੀ ਮੈਂਬਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਜਵਾਬ ਦੇਣ ਲਈ 2 ਹਫ਼ਤਿਆਂ ਦਾ ਵਾਧੂ ਸਮਾਂ ਮੰਗਿਆ ਹੈ। ਹੁਣ ਉਨ੍ਹਾਂ ਵਲੋਂ 3 ਨਵੰਬਰ ਤੱਕ ਦਾ ਸਮਾਂ ਮੰਗਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਨੇਤਨਯਾਹੂ ਨੇ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ’ਤੇ ਭਾਰਤੀ ਪਾਇਲਟ ਨਾਲ ਮਿਲ ਕੇ ਮਸ਼ਾਲ ਜਗਾਉਣ ਲਈ ਦਿੱਤਾ ਸੱਦਾ ਅਗਲੀ ਖ਼ਬਰ ਐਸ.ਆਈ.ਆਰ. ਖ਼ਿਲਾਫ਼ ਪ੍ਰਦਰਸ਼ਨ ’ਚ ਸ਼ਾਮਿਲ ਹੋਣਗੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਪਤੀ
Ad Position 24