23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

2.92 ਲੱਖ ਕਿਸਾਨਾਂ ਦੇ ਖਾਤਿਆਂ ’ਚ ਝੋਨੇ ਦੀ 11,000 ਕਰੋੜ ਤੋਂ ਵੱਧ ਦੀ ਰਾਸ਼ੀ ਪਾਈ-ਕਟਾਰੂਚੱਕ ਚੁਕਾਈ ਦਾ ਕੰਮ 83 ਫ਼ੀਸਦੀ ਦੇ ਕਰੀਬ ਪੁੱਜਾ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫਸਲ ਖਰੀਦੀ ਗਈ ਹੈ ਅਤੇ ...

Ad Position 21
No active advertisement
ਅਜੀਤ ਡੈਸਕ 23-10-2026

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫਸਲ ਖਰੀਦੀ ਗਈ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿਚ 11,767.46 ਕਰੋੜ ਰੁਪਏ ਦੀ ਰਾਸ਼ੀ ਪਾਈ ਜਾ ਚੁੱਕੀ ਹੈ। ਅੱਜ ਇਥੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਅਨਾਜ ਦੀ ਚੁਕਾਈ ਦੀ ਦਰ 83 ਫ਼ੀਸਦੀ ਰਹੀ ਹੈ। ਮੰਤਰੀ ਦੇ ਧਿਆਨ ’ਚ ਲਿਆਂਦਾ ਗਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿਚ ਕੁੱਲ 56.08 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 54.61 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 34.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਕਿ ਕੋਈ ਵੀ ਫਰਜ਼ੀ ਖਰੀਦ ਨਾ ਹੋਣ ਦਿੱਤੀ ਜਾਵੇ ਅਤੇ ਬਾਹਰਲੇ ਸੂਬਿਆਂ ਵਿਚੋਂ ਫ਼ਸਲ ਸੂਬੇ ਦੀਆਂ ਮੰਡੀਆਂ ਵਿਚ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਪਨਸਪ ਦੇ ਐਮ.ਡੀ. ਬੀ. ਸ੍ਰੀਨਿਵਾਸਨ, ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਡਰਾਈਵਿੰਗ ਲਾਇਸੰਸ ਲਈ ਹੁਣ 75 ਫ਼ੀਸਦੀ ਅੰਕ ਲੈਣੇ ਹੋਣਗੇ ਲਾਜ਼ਮੀ ਅਗਲੀ ਖ਼ਬਰ ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਹੈ-ਨਾਇਬ ਸਿੰਘ ਸੈਣੀ ਕਿਹਾ, ਪੰਜ ਸਾਲਾਂ ਤੋਂ ਲੋਕਾਂ ਨੂੰ ਸਿਰਫ਼ ਚੁਟਕਲੇ ਹੀ ਸੁ...
Ad Position 24