23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਡਰਾਈਵਿੰਗ ਲਾਇਸੰਸ ਲਈ ਹੁਣ 75 ਫ਼ੀਸਦੀ ਅੰਕ ਲੈਣੇ ਹੋਣਗੇ ਲਾਜ਼ਮੀ

ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਡਰਾਈਵਿੰਗ ਲਾਇਸੰਸ ਲਈ ਅਰਜ਼ੀ ਦੇਣ ਵਾਲਿਆਂ ਵਾਸਤੇ ਲੋੜਾਂ ਨੂੰ ਸਖ਼ਤ ਕਰਨ ਲਈ ‘ਕੇਂਦਰੀ ਮੋਟਰ ਵਾਹਨ ਨਿਯਮਾਂ’ ਵਿਚ .....

Ad Position 21
No active advertisement
ਅਜੀਤ ਡੈਸਕ 23-10-2026

ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਡਰਾਈਵਿੰਗ ਲਾਇਸੰਸ ਲਈ ਅਰਜ਼ੀ ਦੇਣ ਵਾਲਿਆਂ ਵਾਸਤੇ ਲੋੜਾਂ ਨੂੰ ਸਖ਼ਤ ਕਰਨ ਲਈ ‘ਕੇਂਦਰੀ ਮੋਟਰ ਵਾਹਨ ਨਿਯਮਾਂ’ ਵਿਚ ਸੋਧਾਂ ਦਾ ਖਰੜਾ ਤਿਆਰ ਕੀਤਾ ਹੈ। ਸਰਕਾਰ ਨੇ ਸੁਰੱਖਿਅਤ ਡਰਾਈਵਿੰਗ ਬਾਰੇ ਟੈਸਟ ’ਚ ਪਾਸ ਹੋਣ ਲਈ ਘੱਟੋ-ਘੱਟ ਅੰਕ 60 ਫੀਸਦੀ ਤੋਂ ਵਧਾ ਕੇ 75 ਫੀਸਦੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਸ ਦੇ ਨਾਲ ਹੀ ਆਧਾਰ ਰਾਹੀਂ ਪਛਾਣ ਦੀ ਪੁਸ਼ਟੀ ਕਰਕੇ ਆਨਲਾਈਨ ਡਰਾਈਵਿੰਗ ਲਾਇਸੈਂਸ ਦੀਆਂ ਕੁਝ ਸੇਵਾਵਾਂ ਲੈਣ ’ਤੇ ਫੀਸ ਮੁਆਫ਼ ਕਰਨ ਦੀ ਵੀ ਤਜਵੀਜ਼ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਦੇ ਨਿਯਮਾਂ ਵਿਚ ਇਹ ਬਦਲਾਅ ਟੈਸਟ ਦੀਆਂ ਸ਼ਰਤਾਂ ਨੂੰ ਹੋਰ ਸਖ਼ਤ ਕਰਨ ਲਈ ਕੀਤੇ ਜਾ ਰਹੇ ਹਨ। ਪ੍ਰਸਤਾਵ ਮੁਤਾਬਕ, ਡਰਾਈਵਿੰਗ ਲਾਇਸੈਂਸ ਵਿੱਚ ਨਾਮ ਜਾਂ ਪਤਾ ਬਦਲਣ ਵਰਗੀਆਂ 
ਅਰਜ਼ੀਆਂ ਨੂੰ ਸਬੰਧਤ ਅਧਿਕਾਰੀਆਂ ਵੱਲੋਂ 15 ਦਿਨਾਂ ਦੇ ਅੰਦਰ ਮਨਜ਼ੂਰ ਜਾਂ ਰੱਦ ਕਰਨਾ ਪਵੇਗਾ। ਜੇਕਰ ਅਰਜ਼ੀ ਰੱਦ ਕੀਤੀ ਜਾਂਦੀ ਹੈ, ਤਾਂ ਇਸ ਦਾ ਕਾਰਨ ਵੀ ਦੱਸਣਾ ਪਵੇਗਾ। ਇਸ ਤੋਂ ਇਲਾਵਾ, ਲਾਇਸੈਂਸ ਵਿਚ ਨਿੱਜੀ ਜਾਣਕਾਰੀ, ਜਿਵੇਂ ਕਿ ਨਾਮ ਤੇ ਪਤਾ ਬਦਲਣ ਲਈ ਲੱਗਣ ਵਾਲੀ ਫੀਸ ਖ਼ਤਮ ਕਰਨ ਦਾ ਵੀ ਪ੍ਰਸਤਾਵ ਹੈ।

Ad Position 22
No active advertisement
ਪਿਛਲੀ ਖ਼ਬਰ ਟਾਈਗਰ ਸ਼ਰੌਫ਼ ਗੋਲੀਬਾਰੀ ਮਾਮਲਾ 2 ਔਰਤਾਂ ਸਮੇਤ 4 ਦੋਸ਼ੀਆਂ ਨੂੰ 26 ਤੱਕ ਪੁਲਿਸ ਹਿਰਾਸਤ ’ਚ ਭੇਜਿਆ ਅਗਲੀ ਖ਼ਬਰ 2.92 ਲੱਖ ਕਿਸਾਨਾਂ ਦੇ ਖਾਤਿਆਂ ’ਚ ਝੋਨੇ ਦੀ 11,000 ਕਰੋੜ ਤੋਂ ਵੱਧ ਦੀ ਰਾਸ਼ੀ ਪਾਈ-ਕਟਾਰੂਚੱਕ ਚੁਕਾਈ ਦਾ ਕੰਮ 83 ਫ਼ੀਸਦੀ...
Ad Position 24