23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਮਿਤ ਸ਼ਾਹ ਦੱਸਣ ਭਾਜਪਾ ਸ਼ਾਸਿਤ ਰਾਜਾਂ ’ਚ ਨਸ਼ਾ ਕਿਉਂ ਵਧ ਰਿਹਾ ਹੈ?-ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ’ਚ ਸ਼ਰੇਆਮ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਿੱਖਾ ਹਮਲਾ ਬੋਲਿਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ...

Ad Position 21
No active advertisement
ਅਜੀਤ ਡੈਸਕ 23-10-2026

ਨਵੀਂ ਦਿੱਲੀ, 22 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ’ਚ ਸ਼ਰੇਆਮ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਿੱਖਾ ਹਮਲਾ ਬੋਲਿਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਹਾਰ ’ਚ ਸ਼ਰਾਬਬੰਦੀ ਦੇ ਬਾਵਜੂਦ ਵਧ ਰਹੇ ਨਾਜਾਇਜ਼ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਇਕ ਮੀਡੀਆ ਰਿਪੋਰਟ ਐਕਸ ’ਤੇ ਸਾਂਝੀ ਕਰਦਿਆਂ ਅਮਿਤ ਸ਼ਾਹ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਅਮਿਤ ਸ਼ਾਹ ਤੋਂ ਪੁੱਛਿਆ ਕਿ ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ’ਚ ਤਾਂ ਭਾਜਪਾ ਦੀ ਹੀ ਸਰਕਾਰ ਹੈ। ਉੱਥੇ ਨਸ਼ਾ ਕਿਉਂ ਨਹੀਂ ਖ਼ਤਮ ਹੋ ਰਿਹਾ? ਕੀ ਉੱਥੇ ਨਸ਼ਾ ਖ਼ਤਮ ਕਰਨ ਦੀ ਕੋਈ ਸਮਾਂ ਸੀਮਾ ਨਹੀਂ ਦਿੱਤੀ ਗਈ ਹੈ? ਉਨ੍ਹਾਂ ਅਮਿਤ ਸ਼ਾਹ ਨੂੰ ਪੁੱਛਿਆ ਕਿ ਕੀ ਬਿਹਾਰ ’ਚ ਜਿਸ ਤਰ੍ਹਾਂ ਨਸ਼ਾ ਖ਼ਤਮ ਕਰ ਦਿੱਤਾ, ਉਵੇਂ ਹੀ ਹੁਣ ਪੰਜਾਬ ’ਚ ਕਰਨ ਦੀ ਗੱਲ ਕਰ ਰਹੇ ਹੋ। ਪੰਜਾਬ ’ਤੇ ਬੋਲਣ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਭਾਜਪਾ ਸ਼ਾਸਤ ਰਾਜਾਂ ’ਚ ਨਸ਼ਾ ਖ਼ਤਮ ਕਰਕੇ ਦਿਖਾਉਣਾ ਚਾਹੀਦਾ ਹੈ। ਬਿਹਾਰ ’ਚ ਵਧ ਰਹੇ ਨਸ਼ੇ ਦੇ ਕਾਰੋਬਾਰ ’ਤੇ ਆਮ ਆਦਮੀ ਪਾਰਟੀ ਨੇ ਅਮਿਤ ਸ਼ਾਹ ਨੂੰ ਕਿਹਾ ਕਿ ਬਿਹਾਰ ’ਚ ਭਾਜਪਾ ਦੀ ਸਰਕਾਰ 20 ਸਾਲਾਂ ਤੋਂ ਹੈ। ਆਖ਼ਰਕਾਰ ਤੁਸੀਂ ਲੋਕਾਂ ਨੇ ਬਿਹਾਰ ਨੂੰ ਉੱਡਦਾ ਬਿਹਾਰ ਬਣਾ ਹੀ ਦਿੱਤਾ। 2007 ਤੋਂ 2017 ਤੱਕ ਪੰਜਾਬ ’ਚ ਤੁਸੀਂ ਲੋਕਾਂ ਨੇ ਅਕਾਲੀ ਦਲ ਨਾਲ ਮਿਲ ਕੇ ਜਿਸ ਤਰ੍ਹਾਂ ਨਸ਼ੇ ਦੀ ਤਸਕਰੀ ਕਰਵਾਈ, ਪੂਰੀ ਇਕ ਪੀੜ੍ਹੀ ਨੂੰ ਬਰਬਾਦ ਕੀਤਾ ਤੇ ਹੁਣ ਪੰਜਾਬ ਆ ਕੇ ਵੱਡੀਆਂ-ਵੱਡੀਆਂ ਫੜ੍ਹਾਂ ਮਾਰ ਰਹੇ ਹੋ। ਉਨ੍ਹਾਂ ਕਿਹਾ ਕਿ ਬਿਹਾਰ ਕਦੋਂ ਨਸ਼ਾ ਮੁਕਤ ਹੋਵੇਗਾ, ਦੇਸ਼ ਨੂੰ ਜਵਾਬ ਦਿਓ।

Ad Position 22
No active advertisement
ਪਿਛਲੀ ਖ਼ਬਰ 2027 ’ਚ ਪੰਜਾਬ ਵਿਚ ਬਣੇਗੀ ਐਨ.ਡੀ.ਏ. ਦੀ ਸਰਕਾਰ-ਅਮਿਤ ਸ਼ਾਹ ਦਾ ਵੱਡਾ ਦਾਅਵਾ ਯਮੁਨਾ ਦੇ ਪੁਨਰ ਸੁਰਜੀਤੀ ਨਾਲ ਜੁੜੇ 8941... ਅਗਲੀ ਖ਼ਬਰ ਦਿਲਜੀਤ ਦੇ 30 ਅਕਤੂਬਰ ਦੇ ਦਿੱਲੀ ਸ਼ੋਅ ਨੂੰ ਨਹੀਂ ਮਿਲੀ ਇਜਾਜ਼ਤ
Ad Position 24