24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਸ਼ਵਨੀ ਕੁਮਾਰ ਸਮੇਤ ਚਾਰ ਮੁਲਜ਼ਮ ਸੀ.ਬੀ.ਆਈ. ਰਿਮਾਂਡ ’ਤੇ ਭੇਜੇ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕਪਿਲ ਵਧਵਾ)-ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੀ. ਬੀ. ਆਈ. ਵਲੋਂ ਚਾਰ ਮੁਲਜ਼ਮਾਂ ਨੂੰ ਮੁਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ...

Ad Position 21
No active advertisement
ਅਜੀਤ ਡੈਸਕ 24-10-2026

ਐੱਸ. ਏ. ਐੱਸ. ਨਗਰ, 23 ਅਕਤੂਬਰ (ਕਪਿਲ ਵਧਵਾ)-ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੀ. ਬੀ. ਆਈ. ਵਲੋਂ ਚਾਰ ਮੁਲਜ਼ਮਾਂ ਨੂੰ ਮੁਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ, ਉਸ ਦੇ ਰਿਸ਼ਤੇਦਾਰ ਵਿਪਿਨ ਗਰਗ ਤੇ ਕੈਮਿਸਟ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਕਰਮਚਾਰੀ ਲਾਡੀ ਸਿੰਘ ਨੂੰ ਪੰਜ ਦਿਨਾਂ ਦੇ ਰਿਮਾਂਡ ’ਤੇ ਸੀ. ਬੀ. ਆਈ. ਦੇ ਹਵਾਲੇ ਕੀਤਾ ਗਿਆ ਜਦਕਿ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਚਾਰ ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ। ਵੀਰਵਾਰ ਨੂੰ ਸੀ. ਬੀ. ਆਈ. ਵਲੋਂ ਪੇਸ਼ ਹੋਈ ਸਰਕਾਰੀ ਵਕੀਲ ਲੀਜ਼ਾ ਗਰੋਵਰ ਨੇ ਅਦਾਲਤ ’ਚ ਅਰਜ਼ੀ ਦਾਇਰ ਕਰਕੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਨੀਲਮ ਰਾਣੀ, ਵਿਪਿਨ ਗਰਗ ਤੇ ਲਾਡੀ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਮੁਹਾਲੀ ਦੀ ਅਦਾਲਤ ’ਚ ਪੇਸ਼ ਕਰਨ ਦੀ ਮੰਗ ਕੀਤੀ ਸੀ। ਇਸ ‘ਤੇ ਸੀ. ਬੀ. ਆਈ. ਦੇ ਵਿਸ਼ੇਸ਼ ਨਿਆਂਇਕ ਮੈਜਿਸਟ੍ਰੇਟ ਕਰਨਵੀਰ ਸਿੰਘ ਮੱਜੂ ਨੇ ਚਾਰਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ’ਚ ਨਿੱਜੀ ਤੌਰ ‘ਤੇ ਪੇਸ਼ ਕਰਨ ਲਈ ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਸਨ। ਅਦਾਲਤ ’ਚ ਪੇਸ਼ੀ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਪੰਜ ਦਿਨਾਂ ਜਦਕਿ ਨੀਲਮ ਰਾਣੀ ਨੂੰ ਚਾਰ ਦਿਨਾਂ ਦੇ ਰਿਮਾਂਡ ‘ਤੇ ਭੇਜਣ ਦੇ ਹੁਕਮ ਸੁਣਾਏ ਗਏ। ਦੱਸ ਦਈਏ ਕਿ ਸੀ. ਬੀ. ਆਈ. ਦੇ ਅਧਿਕਾਰੀਆਂ ਨੇ ਉਕਤ ਮੁਲਜ਼ਮਾਂ ਦਾ ਜਿੰਨਾ ਰਿਮਾਂਡ ਮੰਗਿਆ ਸੀ, ਉਨਾ ਹੀ ਰਿਮਾਂਡ ਅਦਾਲਤ ਨੇ ਮਨਜ਼ੂਰ ਕੀਤਾ ਹੈ। ਰਿਮਾਂਡ ਹਾਸਿਲ ਕਰਨ ਤੋਂ ਬਾਅਦ ਸੀ. ਬੀ. ਆਈ. ਦੇ ਅਧਿਕਾਰੀਆਂ ਵਲੋਂ ਉਕਤ ਮੁਲਜ਼ਮਾਂ ਨੂੰ ਚੰਡੀਗੜ੍ਹ ਸਥਿਤ ਹੈੱਡ ਕੁਆਰਟਰ ਵਿਖੇ ਲਿਜਾਇਆ ਗਿਆ ਜਿਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਦਿਲਜੀਤ ਦੇ ਸ਼ੋਅ ਨੂੰ ਦਿੱਲੀ ਪੁਲਿਸ ਵਲੋਂ ਮਨਜ਼ੂਰੀ ਅਗਲੀ ਖ਼ਬਰ ਪੰਜਾਬ ਭਰ ’ਚ ਪੋਲਿੰਗ ਬੂਥਾਂ ’ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਅਨੰਦਿਤਾ ਮਿੱਤਰਾ
Ad Position 24