ਨਵੀਂ ਦਿੱਲੀ, 23 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿਲਜੀਤ ਦੁਸਾਂਝ ਦਾ 30 ਅਕਤੂਬਰ ਨੂੰ ਦਿੱਲੀ ’ਚ ਹੋਣ ਵਾਲਾ ਸ਼ੋਅ ਹੁਣ ਤੈਅ ਸਮੇਂ ’ਤੇ ਹੀ ਹੋਵੇਗਾ। ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਆਪਣਾ ਪਹਿਲਾਂ ਵਾਲਾ ਫੈਸਲਾ ਬਦਲਦਿਆਂ ਪ੍ਰੋਗਰਾਮ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪ੍ਰੋਗਰਾਮ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ। ਵੀਰਵਾਰ ਨੂੰ ਦਿੱਲੀ ਪੁਲਿਸ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਹੋਣ ਵਾਲੇ ਇਸ ਕੰਸਰਟ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪੁਲਿਸ ਨੇ ਇਸ ਪਿੱਛੇ ਕੁਝ ਖਾਸ ਖ਼ਤਰਿਆਂ ਬਾਰੇ ਮਿਲੀ ਜਾਣਕਾਰੀ, ਸੁਰੱਖਿਆ ਦੀਆਂ ਚਿੰਤਾਵਾਂ ਤੇ ਤਿਉਹਾਰਾਂ ਦੇ ਮੌਸਮ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀਆਂ ਜ਼ਿੰਮੇਵਾਰੀਆਂ ਦਾ ਹਵਾਲਾ ਦਿੱਤਾ ਸੀ। ਸ਼ੁੱਕਰਵਾਰ ਨੂੰ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਅਤੇ ਮਾਮਲੇ ’ਤੇ ਦੁਬਾਰਾ ਵਿਚਾਰ ਕਰਨ ਤੋਂ ਬਾਅਦ ਅਸੀਂ ਦਿਲਜੀਤ ਦੁਸਾਂਝ ਦੇ 30 ਅਕਤੂਬਰ ਵਾਲੇ ਸ਼ੋਅ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦਿਲਜੀਤ ਦੇ ਸ਼ੋਅ ਨੂੰ ਦਿੱਲੀ ਪੁਲਿਸ ਵਲੋਂ ਮਨਜ਼ੂਰੀ
ਨਵੀਂ ਦਿੱਲੀ, 23 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿਲਜੀਤ ਦੁਸਾਂਝ ਦਾ 30 ਅਕਤੂਬਰ ਨੂੰ ਦਿੱਲੀ ’ਚ ਹੋਣ ਵਾਲਾ ਸ਼ੋਅ ਹੁਣ ਤੈਅ ਸਮੇਂ ’ਤੇ ਹੀ ਹੋਵੇਗਾ। ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਆਪਣਾ ..
ਅਜੀਤ ਡੈਸਕ
24-10-2026