24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟਰੰਪ ਦੀਆਂ ਮੱਧਕਾਲੀ ਚੋਣ ਰੈਲੀਆਂ ’ਚ ਛਾਇਆ ‘ਆਪ੍ਰੇਸ਼ਨ ਸੰਧੂਰ’ ਨੋਬਲ ਪੁਰਸਕਾਰ ਨਾ ਮਿਲਣ ਦਾ ਜਤਾਇਆ ਅਫ਼ਸੋਸ

ਵਾਸ਼ਿੰਗਟਨ, 24 ਅਕਤੂਬਰ (ਪੀ. ਟੀ. ਆਈ.)-ਭਾਰਤ ਦੇ ‘ਆਪ੍ਰੇਸ਼ਨ ਸੰਧੂਰ’ ਦਾ ਜ਼ਿਕਰ ਅਮਰੀਕਾ ਦੀਆਂ ਮੱਧਕਾਲੀ ਚੋਣਾਂ ਦੀਆਂ ਰੈਲੀਆਂ ’ਚ ਵੀ ਹੋਣ ਲੱਗਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰੀ ਟੈਰਿਫ ...

Ad Position 21
No active advertisement
ਅਜੀਤ ਡੈਸਕ 25-10-2026

ਵਾਸ਼ਿੰਗਟਨ, 24 ਅਕਤੂਬਰ (ਪੀ. ਟੀ. ਆਈ.)-ਭਾਰਤ ਦੇ ‘ਆਪ੍ਰੇਸ਼ਨ ਸੰਧੂਰ’ ਦਾ ਜ਼ਿਕਰ ਅਮਰੀਕਾ ਦੀਆਂ ਮੱਧਕਾਲੀ ਚੋਣਾਂ ਦੀਆਂ ਰੈਲੀਆਂ ’ਚ ਵੀ ਹੋਣ ਲੱਗਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰੀ ਟੈਰਿਫ ਲਗਾਉਣ ਦੀ ਧਮਕੀ ਦੇ ਕੇ ਦੋ ਪ੍ਰਮਾਣੂ ਸ਼ਕਤੀ ਸੰਪੰਨ ਗੁਆਂਢੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਨੂੰ ਜੰਗ ਵਧਾਉਣ ਤੋਂ ਰੋਕਿਆ ਸੀ। ਟਰੰਪ ਨੇ ਸ਼ੁੱਕਰਵਾਰ ਨੂੰ ਫਲੋਰੀਡਾ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਕ ਵਾਰ ਫਿਰ ਇਸ ਗੱਲ ਦਾ ਸਿਹਰਾ ਆਪਣੇ ਸਿਰ ਬੰਨ੍ਹਿਆ ਕਿ ਉਨ੍ਹਾਂ ਭਾਰੀ ਟੈਰਿਫ ਲਗਾਉਣ ਦੀ ਧਮਕੀ ਦੇ ਕੇ ਪਿਛਲੇ ਸਾਲ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਨੂੰ ਹੋਰ ਵਧਣ ਤੋਂ ਰੋਕਿਆ ਸੀ। ਟਰੰਪ ਨੇ ਆਪਣੀਆਂ ਕਥਿਤ ਕੂਟਨੀਤਕ ਕੋਸ਼ਿਸ਼ਾਂ ਦੇ ਬਾਵਜੂਦ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ’ਤੇ ਵੀ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅੱਠ ਜੰਗਾਂ ਖ਼ਤਮ ਕਰਵਾਈਆਂ ਹਨ। ਕੀ ਮੈਨੂੰ ਨੋਬਲ ਪੁਰਸਕਾਰ ਮਿਲਿਆ? ਨਹੀਂ।” ਭਾਰਤ ਨੇ ਟਰੰਪ ਦੇ ਇਸ ਦਾਅਵੇ ਨੂੰ ਵਾਰ-ਵਾਰ ਰੱਦ ਕੀਤਾ ਹੈ ਕਿ ਉਨ੍ਹਾਂ ਨਵੀਂ ਦਿੱਲੀ ਤੇ ਇਸਲਾਮਾਬਾਦ ਵਿਚਾਲੇ ਜੰਗਬੰਦੀ ਕਰਵਾਈ ਸੀ। ਭਾਰਤ ਦਾ ਕਹਿਣਾ ਹੈ ਕਿ ਫ਼ੌਜੀ ਕਾਰਵਾਈ ਰੋਕਣ ਸਬੰਧੀ ਸਮਝੌਤਾ ਦੋਵਾਂ ਦੇਸ਼ਾਂ ਵਿਚਾਲੇ ਸਿੱਧੇ ਤੌਰ ’ਤੇ ਹੋਇਆ ਸੀ। ਭਾਰਤ ਦੇ ਪੱਖ ਅਨੁਸਾਰ, ਅੱਤਵਾਦੀਆਂ ਦੇ ਅਹਿਮ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਦੀ ਬੇਨਤੀ ’ਤੇ 10 ਮਈ ਨੂੰ ਫ਼ੌਜੀ ਕਾਰਵਾਈ ਰੋਕ ਦਿੱਤੀ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਸੋਨੀਆ ਗਾਂਧੀ ਨੇ ‘ਐਕਸ’ ’ਤੇ ਪਹਿਲੀ ਪੋਸਟ ’ਚ ਪੁਰਾਣੀਆਂ ਯਾਦਾਂ ਕੀਤੀਆਂ ਸਾਂਝੀਆਂ ਇੰਸਟਾਗ੍ਰਾਮ ਤੋਂ ਬਾਅਦ ਹੁਣ ‘ਐਕਸ’ ’... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਦੀ ਨਸ਼ਿਆਂ ਖਿਲਾਫ਼ ਲੜੀ ਜੰਗ ਸਮੁੱਚੇ ਪੰਜਾਬੀਆਂ ਲਈ ਵੱਡੀ ਪ੍ਰੇਰਨਾ-ਜਥੇ. ਕਲਿਆਣ
Ad Position 24