27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖੜਗੇ ਦੀ ਟਿੱਪਣੀ ਨੂੰ ਲੈ ਕੇ ਦਿੱਲੀ ਭਾਜਪਾ ਵਲੋਂ ਵਿਰੋਧ ਪ੍ਰਦਰਸ਼ਨ

ਖੜਗੇ ਦੀ ਟਿੱਪਣੀ ਨੂੰ ਲੈ ਕੇ ਦਿੱਲੀ ਭਾਜਪਾ ਵਲੋਂ ਵਿਰੋਧ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-10-2026

ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਰਗੀ ਪਿਤਾ ਖ਼ਿਲਾਫ਼ ਦਿੱਤੇ ਗਏ ਕਥਿਤ ਵਿਵਾਦਿਤ ਬਿਆਨ ਦੇ ਵਿਰੋਧ ’ਚ ਦਿੱਲੀ ਭਾਜਪਾ ਦੇ ਪ੍ਰਧਾਨ ਹਰਸ਼ ਮਲਹੋਤਰਾ ਦੀ ਅਗਵਾਈ ਹੇਠ ਦਿੱਲੀ ’ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਨੇ ਇਸ ਟਿੱਪਣੀ ਨੂੰ ਲੈ ਕੇ ਦੇਸ਼-ਵਿਆਪੀ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਸੀ, ਜਿਸ ਤਹਿਤ ਸੋਮਵਾਰ ਨੂੰ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਕਾਂਗਰਸ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ। ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ ਤੇ ਹੋਰ ਸੀਨੀਅਰ ਆਗੂਆਂ ਨੇ ਭਾਰੀ ਗਿਣਤੀ ’ਚ ਵਰਕਰਾਂ ਨਾਲ ਖੜਗੇ ਦੇ ਨਿਵਾਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤੇ ਕਾਂਗਰਸ ਪ੍ਰਧਾਨ ਦੇ ਨਾਲ-ਨਾਲ ਰਾਹੁਲ ਗਾਂਧੀ ਤੋਂ ਮੁਆਫ਼ੀ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਖੜਗੇ ਦੇ ਘਰ ਵੱਲ ਵਧਣ ਤੋਂ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਗਾਏ ਹੋਏ ਸਨ। ਜਦੋਂ ਵਰਕਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਦਿੱਲੀ ਪੁਲਿਸ ਨੇ ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ, ਉਪ-ਪ੍ਰਧਾਨ ਰਾਜੇਸ਼ ਭਾਟੀਆ ਤੇ ਜਨਰਲ ਸਕੱਤਰ ਮੋਹਨ ਲਾਲ ਗਿਹਾਰਾ ਸਮੇਤ ਕਈ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਤੇ ਉਨ੍ਹਾਂ ਨੂੰ ਮੰਦਿਰ ਮਾਰਗ ਥਾਣੇ ਲਿਜਾਇਆ ਗਿਆ।

 

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਧਿਰਾਂ ਦੀਆਂ 2 ਹੀ ਮੰਗਾਂ-ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਅਤੇ ਐਸ.ਆਈ.ਆਰ. ’ਤੇ ਰੋਕ-ਖੜਗੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਗਿਆਨੇਸ਼ ਕੁਮਾਰ ਨੂੰ ਹਟਾਉਣ, 30 ਸਕਿੰਟ ’ਚ ਅੰਦੋਲਨ ਖ਼ਤਮ ਕਰ ਦੇਵਾਂਗੇ -ਰਾਹੁਲ ਗਾਂਧੀ
Ad Position 24