26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੋਗਾ ’ਚ ਘਰ ਦੇ ਬਾਹਰ ਬੈਠੇ ਦੋ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ

ਮੋਗਾ ’ਚ ਘਰ ਦੇ ਬਾਹਰ ਬੈਠੇ ਦੋ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 27-10-2026

ਗੁਰਤੇਜ ਸਿੰਘ ਬੱਬੀ
ਮੋਗਾ, 26 ਅਕਤੂਬਰ -ਸਥਾਨਕ ਸ਼ਹਿਰ ਦੇ ਮੁਹੱਲਾ ਅੰਗਦਪੁਰਾ ਵਿਖੇ ਦੋ ਵਿਅਕਤੀਆਂ ਦੀ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਗਗਨ ਜਿੰਦਲ ਉਰਫ ਗੱਗੀ, ਸਾਹਿਲ ਲੰਡੀ ਆਪਣੇ ਤਿੰਨ ਹੋਰ ਸਾਥੀਆਂ ਨਾਲ ਆਪਣੇ ਘਰ ਦੇ ਬਾਹਰ ਬੈਠੇ ਸਨ ਕਿ ਇਕ ਕਾਲੇ ਰੰਗ ਦੀ ਸਕਾਰਪੀਓ ਗੱਡੀ ’ਚ ਚਾਰ ਨੌਜਵਾਨ ਆਏ ਤੇ ਗੱਡੀ ’ਚੋਂ ਉੱਤਰਦਿਆਂ ਹੀ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚੱਲਦਿਆਂ ਗਗਨ (40) ਤੇ ਸਾਹਿਲ (35) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ, ਜੋ ਜੇਰੇ ਇਲਾਜ ਹਨ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਅਨੁਸਾਰ ਇਹ ਘਟਨਾ ਆਪਸੀ ਰੰਜਸ਼ ਦਾ ਸਿੱਟਾ ਹੈ। ਇਸ ਘਟਨਾ ਨੂੰ ਲੈ ਕੇ ਅੱਜ ਸਵੇਰੇ ਡੀ.ਜੀ.ਪੀ. ਗੌਰਵ ਯਾਦਵ, ਆਈ. ਜੀ. ਫਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਮੌਕੇ ’ਤੇ ਪੁੱਜੇ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਡੀ.ਜੀ.ਪੀ. ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸ਼ਾਮਿਲ ਪੰਜ ਜਣਿਆਂ ਨੂੰ ਮੋਗਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ ਮੁਲਜ਼ਮ ਵੀ ਜਲਦ ਕਾਬੂ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਥਾਣਾ ਸਿਟੀ ਸਾਊਥ ਪੁਲਿਸ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਮੱਟੂ ਵਲੋਂ ਸੋਮਨਾਥ ਜਿੰਦਲ ਪੁੱਤਰ ਜੰਗ ਬਹਾਦਰ ਜਿੰਦਲ ਦੇ ਬਿਆਨਾਂ ’ਤੇ ਕੁਲਜੀਤ ਸਿੰਘ ਉਰਫ ਕੁਲਜੀਤਾ, ਟਿੱਡੀ, ਮੱਛਰ, ਮਿੱਠੂ ਸਾਜੀ, ਜੀਵਨ ਤੇ ਕੁੱਝ ਅਣਪਛਾਤਿਆਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਤੇ ਥਾਣਾ ਸਿਟੀ ਸਾਊਥ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਮੱਟੂ ਕਰ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਜਲੰਧਰ ’ਚ ਏਸ਼ਿਆਈ ਹਾਕੀ ਦੇ ਮਹਾਂਕੁੰਭ ਦਾ ਆਗਾਜ਼ ਅੱਜ ਤੋਂ ਅਗਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਕਰ ਰਹੇ ਹਾਂ ਵਿਕਸਿਤ-ਮੁੱਖ ਮੰਤਰੀ
Ad Position 24