28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗਰਭਵਤੀ ਪੱਤਰਕਾਰ ਨਾਲ ਧੱਕਾ-ਮੁੱਕੀ ਮਾਮਲੇ ’ਚ ਰਾਹੁਲ ਗਾਂਧੀ ਤੇ ਹੋਰਾਂ ਨੂੰ ਨੋਟਿਸ

ਗਰਭਵਤੀ ਪੱਤਰਕਾਰ ਨਾਲ ਧੱਕਾ-ਮੁੱਕੀ ਮਾਮਲੇ ’ਚ ਰਾਹੁਲ ਗਾਂਧੀ ਤੇ ਹੋਰਾਂ ਨੂੰ ਨੋਟਿਸ

Ad Position 21
No active advertisement
ਅਜੀਤ ਡੈਸਕ 28-10-2026

ਨਵੀਂ ਦਿੱਲੀ, 27 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਹੋਰਾਂ ਨੂੰ ਇਕ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ, ਜਿਸ ਵਿਚ ਉਨ੍ਹਾਂ ’ਤੇ ਇਕ 3 ਮਹੀਨੇ ਦੀ ਗਰਭਵਤੀ ਮਹਿਲਾ ਪੱਤਰਕਾਰ ਨੂੰ ਕਥਿਤ ਤੌਰ ’ਤੇ ਧੱਕਾ ਮਾਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਚੀਫ਼ ਜਸਟਿਸ ਸੂਰਿਆਕਾਂਤ ਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਹ ਨੋਟਿਸ ਜਾਰੀ ਕੀਤਾ ਹੈ। ਸੁਣਵਾਈ ਦੌਰਾਨ ਕੋਰਟ ਨੇ ਘਟਨਾ ਨਾਲ ਜੁੜੀ ਸੀ.ਸੀ.ਟੀ.ਵੀ. ਫੁਟੇਜ ਤੇ ਹੋਰ ਡਿਜੀਟਲ ਰਿਕਾਰਡ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਹ ਕਥਿਤ ਘਟਨਾ 12 ਅਕਤੂਬਰ ਨੂੰ ਉਸ ਸਮੇਂ ਵਾਪਰੀ ਜਦੋਂ ਰਾਹੁਲ ਗਾਂਧੀ ਅਤੇ ਇੰਡੀਆ ਗੱਠਜੋੜ ਦੇ ਕਈ ਹੋਰ ਨੇਤਾ ਚੋਣ ਕਮਿਸ਼ਨ ਦੀ ਐੱਸ.ਆਈ.ਆਰ. ਪ੍ਰਕਿਰਿਆ ਖ਼ਿਲਾਫ਼ ਸੁਪਰੀਮ ਕੋਰਟ ਦੇ ਰਜਿਸਟਰੀ ਦਫ਼ਤਰ ਵੱਲ ਇਕ ਵਿਰੋਧ ਮਾਰਚ ਕੱਢ ਰਹੇ ਸਨ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਪਾਰਟੀ ਦੇ ਆਗੂਆਂ ਨੇ ਬਿਆਨ ਦਿੱਤਾ ਹੈ ਕਿ ਰਾਹੁਲ ਗਾਂਧੀ ਨੇ ਕਿਸੇ ਨੂੰ ਧੱਕਾ ਨਹੀਂ ਦਿੱਤਾ ਤੇ ਇਨ੍ਹਾਂ ਦਾਅਵਿਆਂ ਨੂੰ ਸਿਆਸੀ ਪ੍ਰਚਾਰ ਕਰਾਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਨੇ ਕਾਂਗਰਸ ਦੀ ਪਹਿਲੀ ਨਵੰਬਰ ਦੀ ਰੈਲੀ ਟਾਲਣ ਲਈ ਰਾਹੁਲ ਗਾਂਧੀ ਨੂੰ 4 ਦਿਨਾਂ ’ਚ ਭੇਜੀ ਦੂਜੀ ਚਿੱਠੀ ਅਗਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਸ਼ਾਨਦਾਰ ਸ਼ੁਰੂਆਤ
Ad Position 24