ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸੀ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸ ਵਿਧਾਇਕਾਂ ਵਲੋਂ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਵਿਧਾਇਕ ਹੱਥਾਂ ਵਿਚ ਸਰਕਾਰ ਖ਼ਿਲਾਫ਼ ਲਿਖੀਆਂ ਨਾਅਰੇਬਾਜ਼ੀ ਵਾਲੀਆਂ ਤਖ਼ਤੀਆਂ ਫੜ ਕੇ ਪ੍ਰਦਰਸ਼ਨ ਕਰ ਰਹੇ ਸਨ। ਕਾਂਗਰਸੀ ਵਿਧਾਇਕਾਂ ਨੇ ਸੂਬੇ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉੱਤੇ ਸਰਕਾਰ ਦੀ ਘੇਰਾਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਸੂਬਾ ਸਰਕਾਰ ਉਸ ਨੂੰ ਸਾਂਭਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰੋਜ਼ਾਨਾ ਸੂਬੇ ਵਿਚ ਗੋਲੀਆਂ ਮਾਰ ਕੇ ਕਿਸੇ ਨਾ ਕਿਸੇ ਦਾ ਕਤਲ ਕੀਤਾ ਜਾ ਰਿਹਾ ਹੈ, ਪਰ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਅਪਰਾਧੀ ਬੇਖ਼ੌਫ ਹਨ ਪੁਲਿਸ ਸਿਆਸੀ ਆਕਾਵਾਂ ਦੀ ਆਓ ਭਗਤ ਉੱਤੇ ਲੱਗੀ ਹੋਈ ਹੈ ਤੇ ਸੂਬੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਝਾੜੂ ਸਾੜ ਕੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉੱਤੇ ਘੇਰੀ ‘ਆਪ’ ਸਰਕਾਰ
ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਝਾੜੂ ਸਾੜ ਕੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉੱਤੇ ਘੇਰੀ ‘ਆਪ’ ਸਰਕਾਰ
ਅਜੀਤ ਡੈਸਕ
28-10-2026