28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਰੋਧੀ ਧਿਰਾਂ ਦੀਆਂ ਧਮਕੀਆਂ ਨਾਲ ਨਹੀਂ ਬੰਦ ਹੋਣਗੀਆਂ ਭਲਾਈ ਸਕੀਮਾਂ-ਹਰਪਾਲ ਸਿੰਘ ਚੀਮਾ

ਵਿਰੋਧੀ ਧਿਰਾਂ ਦੀਆਂ ਧਮਕੀਆਂ ਨਾਲ ਨਹੀਂ ਬੰਦ ਹੋਣਗੀਆਂ ਭਲਾਈ ਸਕੀਮਾਂ-ਹਰਪਾਲ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 28-10-2026

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਦਨ ਨੇ ਲੋਕ ਭਲਾਈ ਖ਼ਰਚਿਆਂ ਨੂੰ ‘ਪੈਸੇ ਦੀ ਬਰਬਾਦੀ’ ਦੱਸਣ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ। ਉਨ੍ਹਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਲਾਭਪਾਤਰੀਆਂ ਦਾ ਅਪਮਾਨ ਕਰਨ ਦੀ ਬਜਾਏ ਭਲਾਈ ਸਕੀਮਾਂ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਜਾਂਦੀ ਸਿੱਧੀ ਸਹਾਇਤਾ ਉਨ੍ਹਾਂ ਮਾਵਾਂ ਨੂੰ ਅਹਿਮ ਰਾਹਤ ਦਿੰਦੀ ਹੈ, ਜੋ ਘਰ ਦਾ ਮਹੀਨਾਵਾਰ ਬਜਟ ਸੰਭਾਲਦੀਆਂ ਹਨ, ਖੇਤਾਂ ’ਚ ਕੰਮ ਕਰਦੇ ਕਿਸਾਨਾਂ ਨੂੰ ਤੇ ਅਚਾਨਕ ਮੈਡੀਕਲ ਸੰਕਟ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਸਹਾਰਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਚਾਹੇ ਜਿਵੇਂ ਮਰਜ਼ੀ ਸਰਕਾਰ ਨੂੰ ਧਮਕਾਉਣ ਦੀ ਕੋਸ਼ਿਸ਼ ਕਰਨ ਪਰ ਸਰਕਾਰ ਵਲੋਂ ਆਮ ਗਰੀਬ ਜ਼ਰੂਰਤਮੰਦ ਲੋਕਾਂ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮ ਜਾਰੀ ਰਹਿਣਗੀਆਂ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਬਣੀ ਮਤਿਆਂ ਵਾਲੀ ਸਰਕਾਰ, ਕਾਨੂੰਨ ਬਣਾਉਣ ਦੀ ਬਜਾਏ ਸਿਰਫ਼ ਮਤੇ ਪਾਸ ਕਰਨਾ ਕੋਈ ਬਦਲਾਅ ਨਹੀਂ -ਬਾਜਵਾ ਅਗਲੀ ਖ਼ਬਰ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਝਾੜੂ ਸਾੜ ਕੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਸੂਬੇ ’ਚ ਵਿਗੜ ਰਹੀ ਕਾਨੂੰਨ ਵ...
Ad Position 24