9.34 ਕਰੋੜ ਕਿਸਾਨਾਂ ਨੂੰ ਮਿਲੇਗਾ ਲਾਭ
ਨਵੀਂ ਦਿੱਲੀ, 29 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਪੀ.ਐਮ.-ਕਿਸਾਨ ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਗੁਜਰਾਤ ਦੇ ਬਨਾਸਕਾਂਠਾ ਤੋਂ 9.34 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਸਿੱਧੇ ਤੌਰ ’ਤੇ 18,690 ਕਰੋੜ ਰੁਪਏ ਪਾਏ ਜਾਣਗੇ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੱਧ ਪ੍ਰਦੇਸ਼ ਦੇ ਰਾਇਸਨ ਤੋਂ ਇਸ ਪ੍ਰੋਗਰਾਮ ’ਚ ਸ਼ਾਮਿਲ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ਼.) ਤਹਿਤ ਬਣਾਈਆਂ ਗਈਆਂ 521 ਇਕਾਈਆਂ ਵੀ ਦੇਸ਼ ਨੂੰ ਸਮਰਪਿਤ ਕਰਨਗੇ। ਉਹ ਬਾਗਬਾਨੀ ਨਾਲ ਜੁੜੇ 12 ਕਲੱਸਟਰਾਂ ਦਾ ਉਦਘਾਟਨ ਵੀ ਕਰਨਗੇ।
ਮੋਦੀ ਅੱਜ ਪੀ.ਐਮ.-ਕਿਸਾਨ ਯੋਜਨਾ ਤਹਿਤ ਜਾਰੀ ਕਰਨਗੇ 18,690 ਕਰੋੜ ਰੁਪਏ
ਨਵੀਂ ਦਿੱਲੀ, 29 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਪੀ.ਐਮ.-ਕਿਸਾਨ ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਗੁਜਰਾਤ ਦੇ ਬਨਾਸਕਾਂਠਾ ਤੋਂ 9.34 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਸਿੱਧੇ ਤੌਰ ’ਤੇ 18,690 ...
ਅਜੀਤ ਡੈਸਕ
30-10-2026