30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

1 ਨਵੰਬਰ ਦਾ ਮਾਰਚ ਕਿਸੇ ਸਿਆਸੀ ਪਾਰਟੀ ਦਾ ਨਹੀਂ ਸਗੋਂ ਦੇਸ਼ ਦੀ ਆਤਮਾ ਦਾ ਮਾਰਚ ਹੈ-ਰਾਹੁਲ ਗਾਂਧੀ

ਨਵੀਂ ਦਿੱਲੀ, 29 ਅਕਤੂਬਰ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਲੋਕਾਂ ਨੂੰ ਵਧ-ਚੜ੍ਹ ਕੇ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲ੍ਹਾ ਮੈਦਾਨ ’ਚ ਹੋਣ ਵਾਲੀ ‘ਲੋਕਤੰਤਰ ਬਚਾਓ, ਦੇਸ਼ ਬਚਾਓ’ ਰੈਲੀ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ...

Ad Position 21
No active advertisement
ਅਜੀਤ ਡੈਸਕ 30-10-2026

ਨਵੀਂ ਦਿੱਲੀ, 29 ਅਕਤੂਬਰ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਲੋਕਾਂ ਨੂੰ ਵਧ-ਚੜ੍ਹ ਕੇ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲ੍ਹਾ ਮੈਦਾਨ ’ਚ ਹੋਣ ਵਾਲੀ ‘ਲੋਕਤੰਤਰ ਬਚਾਓ, ਦੇਸ਼ ਬਚਾਓ’ ਰੈਲੀ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਪੁਲਿਸ ਅਤੇ ਉਨ੍ਹਾਂ ਦੇ ਡੰਡਿਆਂ ਦੀ ਚਿੰਤਾ ਨਾ ਕਰਨ। ਉਨ੍ਹਾਂ ਕਿਹਾ ਕਿ ਇਹ ਮਾਰਚ ਕਿਸੇ ਇਕ ਸਿਆਸੀ ਪਾਰਟੀ ਦਾ ਨਹੀਂ ਸਗੋਂ ਦੇਸ਼ ਦੀ ਆਤਮਾ ਦਾ ਮਾਰਚ ਹੈ। ਉਨ੍ਹਾਂ ਕਿਹਾ ਕਿ ਰਾਮਲੀਲ੍ਹਾ ਮੈਦਾਨ ’ਚ ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ  ਦਾ ‘ਦਿੱਲੀ ਚਲੋ ਮਾਰਚ’, ਲੋਕਤੰਤਰ ਨੂੰ ਬਚਾਓ, ਵੋਟਾਂ ਦੀ ਚੋਰੀ ਨੂੰ ਖ਼ਤਮ ਕਰਨ ਤੇ ਸੰਵਿਧਾਨ ਦੀ ਰਾਖੀ ਕਰਨ ਲਈ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਵੀਡੀਓ ਸੰਦੇਸ਼ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਨਾਂਅ ਲੈਂਦਿਆਂ ਕਿਹਾ ਕਿ ਜੋ ਵੀ ਲੋਕ ਇਨ੍ਹਾਂ ਤੋਂ ਪ੍ਰੇਸ਼ਾਨ ਹਨ, ਉਹ ਮਾਰਚ ’ਚ ਸ਼ਾਮਿਲ ਹੋਣ। ਉਨ੍ਹਾਂ ਸਾਰੇ ਵਿਦਿਆਰਥੀ ਸੰਗਠਨਾਂ ਨੂੰ ਵੀ ਸਿਆਸੀ ਵਿਚਾਰਧਾਰਾ ਤੋਂ ਉੱਪਰ ਉਠ ਕੇ ਨਾਲ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਲਾਠੀ ਤੋਂ ਡਰੋ ਨਾ ਅਤੇ ‘ਵੋਟ ਚੋਰੀ’ ਦੇ ਖ਼ਿਲਾਫ਼ 1 ਨਵੰਬਰ ਨੂੰ ‘ਦਿੱਲੀ ਚਲੋ’ ਮਾਰਚ ’ਚ ਸ਼ਾਮਿਲ ਹੋਵੋ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ‘ਸੇਬੀ’ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਮਹੂਆ ਮੋਇਤਰਾ ਦੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਦੋ ਪੈਨ ਕਾਰਡਾਂ ਦੇ ਮਾਮਲੇ ਆਜ਼ਮ ਖਾਨ ਨੂੰ ਜ਼ਮਾਨਤ
Ad Position 24