ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੰਘਰਸ਼ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਤਿੰਨੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਡੀ.ਐੱਸ.ਪੀ. ਸਬ-ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਪਹਿਲਾਂ ਹੀ ਮੁਅੱਤਲ ਕਰ ਦਿੱਤੇ ਗਏ ਸਨ ਅਤੇ ਵਾਧੂ ਚਾਰਜ ਡੀ.ਐੱਸ.ਪੀ.(ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਦਿੱਤਾ ਗਿਆ ਸੀ। ਸਪੈਸ਼ਲ ਡੀ.ਜੀ.ਪੀ.(ਐੱਚ) ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਗੁਰਪ੍ਰਤਾਪ ਸਿੰਘ ਡੀ.ਐੱਸ.ਪੀ. ਕਮਾਂਡ ਸੈਂਟਰ ਫ਼ਤਹਿਗੜ੍ਹ ਸਾਹਿਬ ਨੂੰ ਡੀ.ਐੱਸ.ਪੀ. ਸਬ-ਡਵੀਜ਼ਨ ਮਾਨਸਾ, ਹਰਵਿੰਦਰ ਸਿੰਘ ਸਰਾਂ ਡੀ.ਐੱਸ.ਪੀ. ਸਬ-ਡਵੀਜ਼ਨ ਦਿਹਾਤੀ ਬਠਿੰਡਾ ਨੂੰ ਡੀ.ਐੱਸ.ਪੀ. ਸਰਦੂਲਗੜ੍ਹ, ਸਰਬਜੀਤ ਸਿੰਘ ਬਰਾੜ ਡੀ.ਐੱਸ.ਪੀ. ਸਪੈਸ਼ਲ ਬਰਾਂਚ ਬਠਿੰਡਾ ਨੂੰ ਡੀ.ਐੱਸ.ਪੀ. ਬੁਢਲਾਡਾ ਲਗਾਇਆ ਗਿਆ ਹੈ। ਸਿਕੰਦਰ ਸਿੰਘ ਡੀ.ਐੱਸ.ਪੀ. ਬੁਢਲਾਡਾ ਨੂੰ ਡੀ.ਐੱਸ.ਪੀ. ਲੱਡਾ ਕੋਠੀ ਸੰਗਰੂਰ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ 3 ਐਸ.ਪੀ. ਪੱਧਰ ਦੇ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ’ਤੇ ਮਾਨਸਾ ਵਿਖੇ ਲਗਾਇਆ ਗਿਆ ਹੈ।
ਮਾਨਸਾ ਜ਼ਿਲ੍ਹੇ ਦੇ ਤਿੰਨ ਡੀ.ਐੱਸ.ਪੀ. ਬਦਲੇ
ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੰਘਰਸ਼ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਤਿੰਨੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਡੀ.ਐੱਸ.ਪੀ. ਸਬ-ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਪਹਿਲਾਂ ਹੀ ...
ਅਜੀਤ ਡੈਸਕ
30-10-2026