30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ 4 ਦਿਨਾ ਪੁਲਿਸ ਰਿਮਾਂਡ ’ਤੇ ਝੋਟਾ ਹੱਤਿਆ ਮਾਮਲੇ ’ਚ ਧਰਨਾ 17ਵੇਂ ਦਿਨ ਵੀ ਜਾਰੀ-ਐਕਸ਼ਨ ਕਮੇਟੀ ਦੀ ਜਥੇਬੰਦੀਆਂ ਨਾਲ ਮੀਟਿੰਗ ਅੱਜ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਨੌਜਵਾਨ ਆਗੂ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਸਥਾਨਕ ਅਦਾਲਤ ਨੇ 4 ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਦੋਵਾਂ ਨੂੰ ਅੰਕਿਤ ਏਰੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ’ਚ ਵੀਡੀਓ ਕਾਨਫ਼ਰੰਸ ਜ਼ਰੀਏ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਜ਼ਿਲ੍ਹੇ ਤੋਂ ਕਿਸੇ ਬਾਹਰੀ ਹਸਪਤਾਲ ’ਚ ਮੈਡੀਕਲ ਕਰਵਾਇਆ ਗਿਆ। ਪੁਲਿਸ ਵਲੋਂ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ। ਲੱਖਾ ਵਲੋਂ ਵਕੀਲ ਹਰਪਾਲ ਸਿੰਘ ਖਾਰਾ ਤੇ ...

Ad Position 21
No active advertisement
ਅਜੀਤ ਡੈਸਕ 30-10-2026

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਨੌਜਵਾਨ ਆਗੂ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਸਥਾਨਕ ਅਦਾਲਤ ਨੇ 4 ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਦੋਵਾਂ ਨੂੰ ਅੰਕਿਤ ਏਰੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ’ਚ ਵੀਡੀਓ ਕਾਨਫ਼ਰੰਸ ਜ਼ਰੀਏ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਜ਼ਿਲ੍ਹੇ ਤੋਂ ਕਿਸੇ ਬਾਹਰੀ ਹਸਪਤਾਲ ’ਚ ਮੈਡੀਕਲ ਕਰਵਾਇਆ ਗਿਆ। ਪੁਲਿਸ ਵਲੋਂ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ। ਲੱਖਾ ਵਲੋਂ ਵਕੀਲ ਹਰਪਾਲ ਸਿੰਘ ਖਾਰਾ ਤੇ ਰਣਜੋਤ ਸਿੰਘ ਭੁੱਲਰ ਅਤੇ ਸ਼ੇਰੋਂ ਦੀ ਤਰਫ਼ੋਂ ਐਡਵੋਕੇਟ ਮਨਪ੍ਰੀਤ ਸਿੰਘ ਪੇਸ਼ ਹੋਏ। ਵਕੀਲਾਂ ਨੇ ਦਲੀਲਾਂ ਦਿੱਤੀਆਂ ਕਿ ਨੌਜਵਾਨਾਂ ਤੋਂ ਕੋਈ ਰਿਕਵਰੀ ਨਹੀਂ ਕਰਨੀ, ਇਸ ਲਈ ਪੁਲਿਸ ਰਿਮਾਂਡ ਬਣਦਾ ਹੀ ਨਹੀਂ ਪਰ ਅਦਾਲਤ ਨੇ 4 ਦਿਨ ਦਾ ਰਿਮਾਂਡ ਦੇ ਦਿੱਤਾ। ਦੱਸਣਾ ਬਣਦਾ ਹੈ ਕਿ ਲੰਘੀ 27 ਅਕਤੂਬਰ ਨੂੰ ਸ਼ੇਰੋਂ ਨੂੰ ਰਾਮਦਿੱਤੇਵਾਲਾ ਚੌਕ ਕੋਲ ਉਸ ਸਮੇਂ ਗ੍ਰਿਫ਼ਤਾਰ ਕੀਤਾ ਸੀ ਜਦੋਂ ਦਲਜੀਤ ਸਿੰਘ ਭੰਮੇ ਕਲਾਂ ਦੀ ਮ੍ਰਿਤਕ ਦੇਹ ਦੇ ਵਿਵਾਦ ਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ ਜਦਕਿ ਲੱਖੇ ਨੂੰ ਤਿੰਨ-ਕੋਨੀ ਨਜ਼ਦੀਕ ਧਰਨੇ ਤੋਂ ਚਿੱਟ-ਕੱਪੜੀਏ ਪੁਲਿਸ ਵਾਲੇ ਚੁੱਕ ਕੇ ਲੈ ਗਏ ਸਨ। ਬੀਤੇ ਕੱਲ੍ਹ ਪੁਲਿਸ ਕਰਮੀ ਕੁਲਦੀਪ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਫ਼ਰੀਦਕੋਟ ਦੇ ਬਿਆਨਾਂ ’ਤੇ ਥਾਣਾ ਸ਼ਹਿਰੀ-2 ਵਿਖੇ ਅਣਪਛਾਤੇ ਵਿਅਕਤੀਆਂ ’ਤੇ ਧਾਰਾ 109 (ਇਰਾਦਾ ਕਤਲ) ਤੋਂ ਇਲਾਵਾ ਹੋਰ ਧਾਰਾਵਾਂ ਲਗਾ ਕੇ ਮੁਕੱਦਮਾ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਇਸੇ ਮੁਕੱਦਮੇ ’ਚ ਦੋਵਾਂ ਨੂੰ ਨਾਮਜ਼ਦ ਕਰਕੇ ਪੁਲਿਸ ਨੇ ਰਿਮਾਂਡ ਲਿਆ ਹੈ। ਕਾਬਲੇ-ਗ਼ੌਰ ਰਹੇ ਕਿ ਲੱਖਾ ਸਿਧਾਣਾ ਭਾਵੇਂ ਰਾਮਦਿੱਤੇਵਾਲਾ ਚੌਕ ਵਿਖੇ ਪ੍ਰਦਰਸ਼ਨਕਾਰੀਆਂ ਨਾਲ ਨਹੀਂ ਸੀ ਪਰ ਉਸ ਨੇ ਭੰਮੇ ਕਲਾਂ ਵਿਖੇ ਮਾਨਸਾ-ਸਿਰਸਾ ਮੁੱਖ ਸੜਕ ’ਤੇ ਲਗਾਏ ਜਾਮ ਸਮੇਂ ਤਿੱਖਾ ਭਾਸ਼ਣ ਜ਼ਰੂਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਉਪਰੋਕਤ ਮੁਕੱਦਮੇ ’ਚ ਹੌਲਦਾਰ ਅੰਮ੍ਰਿਤਪਾਲ ਸਿੰਘ ਤੇ ਕਾਂਸਟੇਬਲ ਦਵਿੰਦਰ ਸਿੰਘ ਗਵਾਹ ਬਣਾਏ ਗਏ ਹਨ। 
 

ਧਰਨਾ 17ਵੇਂ ਦਿਨ ਵੀ ਜਾਰੀ
ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਧਰਨਾ 17ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਆਖਿਆ ਕਿ ਮੰਗਾਂ ਮੰਨਣ ਅਤੇ ਇਨਸਾਫ਼ ਮਿਲਣ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 31 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਸੰਬੰਧੀ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧਰਨੇ ਦੇ ਨਾਲ-ਨਾਲ ਘਿਰਾਓ ਸਮਾਗਮ ’ਚ ਕਾਫ਼ਲੇ ਬਣਾ ਕੇ ਪਹੁੰਚਣ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖ਼ਾਲਸਾ, ਨੌਜਵਾਨ ਆਗੂ ਭਾਨਾ ਸਿੱਧੂ, ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ, ਪੰਥਕ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਕਾ. ਹਰਦੇਵ ਸਿੰਘ ਅਰਸ਼ੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਆਈ.ਐਮ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਮੁਸਲਿਮ ਫ਼ਰੰਟ ਦੇ ਹੰਸ ਰਾਜ ਮੋਫ਼ਰ, ਕਿਸਾਨ ਆਗੂ ਸੁਰਜੀਤ ਸਿੰਘ ਫੂਲ ਆਦਿ ਹਾਜ਼ਰ ਸਨ। ਉਧਰ ਐਕਸ਼ਨ ਕਮੇਟੀ ਵਲੋਂ ਪਹਿਲਾਂ ਦਿੱਤੇ ਸੱਦੇ ਮੁਤਾਬਿਕ 30 ਅਕਤੂਬਰ ਨੂੰ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਵੱਖ-ਵੱਖ ਰਾਜਨੀਤਿਕ, ਸਮਾਜਿਕ, ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ’ਚ ਅਗਲੇ ਸੰਘਰਸ਼ ਸੰਬੰਧੀ ਵਿਚਾਰਾਂ ਵੀ ਕੀਤੀਆਂ ਜਾਣਗੀਆਂ। 
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਲੋੜੀਂਦਾ ਫਰੀਦਾਬਾਦ ਤੋਂ ਗ੍ਰਿਫ਼ਤਾਰ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਤਿੰਨ ਡੀ.ਐੱਸ.ਪੀ. ਬਦਲੇ
Ad Position 24