31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਰਵਿੰਦਰ ਸਿੰਘ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਸੀ.ਆਰ.ਪੀ.ਐੱਫ. ਤਾਇਨਾਤ ਕੇਂਦਰ ਨੇ ਦਿੱਤੀ ‘ਐਕਸ’ ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ, 30 ਅਕਤੂਬਰ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਤੇ ਸੰਗਰੂਰ ਦੇ ਗੁਲਜ਼ਾਰ ਸਿੰਘ ਦੇ ਪਰਿਵਾਰ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.) ਦੇ ਜਵਾਨ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦੋਵਾਂ ਦੇ ਪਰਿਵਾਰਾਂ ਨੂੰ ‘ਐਕਸ’ ਸ਼੍ਰੇਣੀ ਦੀ ਸੁਰੱਖਿਆ ਮਨਜ਼ੂਰ ਕੀਤੀ ਗਈ ਹੈ। ਇਸ ਸ਼ੇ੍ਣੀ ’ਚ ਸੀ.ਆਰ.ਪੀ.ਐਫ. ਐਕਸ ਦੇ 3 ਜਵਾਨ ਹੁੰਦੇ ਹਨ। ਜਾਣਕਾਰੀ ਅਨੁਸਾਰ 10 ...

Ad Position 21
No active advertisement
ਅਜੀਤ ਡੈਸਕ 31-10-2026

ਨਵੀਂ ਦਿੱਲੀ, 30 ਅਕਤੂਬਰ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਤੇ ਸੰਗਰੂਰ ਦੇ ਗੁਲਜ਼ਾਰ ਸਿੰਘ ਦੇ ਪਰਿਵਾਰ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.) ਦੇ ਜਵਾਨ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦੋਵਾਂ ਦੇ ਪਰਿਵਾਰਾਂ ਨੂੰ ‘ਐਕਸ’ ਸ਼੍ਰੇਣੀ ਦੀ ਸੁਰੱਖਿਆ ਮਨਜ਼ੂਰ ਕੀਤੀ ਗਈ ਹੈ। ਇਸ ਸ਼ੇ੍ਣੀ ’ਚ ਸੀ.ਆਰ.ਪੀ.ਐਫ. ਐਕਸ ਦੇ 3 ਜਵਾਨ ਹੁੰਦੇ ਹਨ। ਜਾਣਕਾਰੀ ਅਨੁਸਾਰ 10 ਸੁਰੱਖਿਆ ਕਰਮੀ ਮਾਨਸਾ ਪਹੁੰਚ ਗਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਝੋਟਾ ਦੇ ਮਾਤਾ-ਪਿਤਾ ਤੇ ਗੁਲਜ਼ਾਰ ਸਿੰਘ ਦੀ ਪਤਨੀ ਦੀ ਸੁਰੱਖਿਆ ਲਈ ਵੱਖ-ਵੱਖ ਸੁਰੱਖਿਆ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ‘ਐਕਸ’ ਸ਼੍ਰੇਣੀ ਦੀ ਸੁਰੱਖਿਆ ’ਚ ਸੰਬੰਧਿਤ ਵਿਅਕਤੀ ਦੀ ਸੁਰੱਖਿਆ ਲਈ ਤਿੰਨ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਦਾ ਪ੍ਰਬੰਧ ਦੱਸਿਆ ਗਿਆ ਹੈ। ਇਹ ਫ਼ੈਸਲਾ ਦੋਵਾਂ ਪਰਿਵਾਰਾਂ ਨੂੰ ਦਰਪੇਸ਼ ਸੁਰੱਖਿਆ ਖ਼ਤਰਿਆਂ ਦੇ ਮੁਲਾਂਕਣ ਤੋਂ ਬਾਅਦ ਲਿਆ ਗਿਆ ਹੈ। ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ’ਚ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਇਲਾਕੇ ’ਚ ਨਸ਼ਿਆਂ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਵਿਰੁੱਧ ਮੁਹਿੰਮ ਚਲਾ ਰਹੇ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 20 ਅਕਤੂਬਰ ਨੂੰ ਪੰਜਾਬ ਦੌਰੇ ਦੌਰਾਨ ਦੋਵਾਂ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ ਸੀ ਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ। ਗ੍ਰਹਿ ਮੰਤਰਾਲੇ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਤੇ ਗੁਰਦਾਸਪੁਰ ਦੇ ਬਿਕਰਮਜੀਤ ਸਿੰਘ ਦੀਆਂ ਮੌਤਾਂ ਨਾਲ ਜੁੜੇ ਹਾਲਾਤ ਬਾਰੇ ਰਿਪੋਰਟ ਵੀ ਮੰਗੀ ਸੀ। ਝੋਟਾ ਦੇ ਕਤਲ ਦੀ ਜਾਂਚ ਪਹਿਲਾਂ ਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪੀ ਜਾ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ-ਭਗਵੰਤ ਮਾਨ ਕਿਹਾ, ਲੋਕਾਂ ਦੇ ਸਰਵੇਖਣ ਨੂੰ ਧਿਆਨ ’ਚ ਰੱਖ... ਅਗਲੀ ਖ਼ਬਰ ਪੰਜਾਬ ਭਰ ’ਚ ਗੁਟਖਾ ਤੇ ਨਿਕੋਟੀਨ ਯੁਕਤ ਪਾਨ ਮਸਾਲੇ ’ਤੇ ਇਕ ਸਾਲ ਦੀ ਪਾਬੰਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ...
Ad Position 24