02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੁੰਵਰ ਵਿਜੇ ਪ੍ਰਤਾਪ, ਜੋੜਾਮਾਜਰਾ ਤੇ ਪਠਾਨਮਾਜਰਾ ਭਾਜਪਾ ’ਚ ਸ਼ਾਮਿਲ

ਕੁੰਵਰ ਵਿਜੇ ਪ੍ਰਤਾਪ, ਜੋੜਾਮਾਜਰਾ ਤੇ ਪਠਾਨਮਾਜਰਾ ਭਾਜਪਾ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 03-11-2026

ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਤਿੰਨ ਵਿਧਾਇਕਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਭਾਜਪਾ ਦੇ ਸਹਿ ਇੰਚਾਰਜ ਵਰਿੰਦਰ ਸਚਦੇਵਾ ਤੇ ਹੋਰਨਾ ਆਗੂਆਂ ਦੀ ਮੌਜੂਦਗੀ ’ਚ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ (ਅੰਮ੍ਰਿਤਸਰ ਉੱਤਰੀ), ਚੇਤਨ ਸਿੰਘ ਜੌੜਾਮਾਜਰਾ (ਸਮਾਣਾ) ਤੇ ਹਰਮੀਤ ਸਿੰਘ ਪਠਾਣਮਾਜਰਾ (ਸਨੌਰ) ਸੋਮਵਾਰ ਨੂੰ ਨਵੀਂ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ। ਸਤੀਸ਼ ਪੂਨੀਆ ਤੇ ਕੇਵਲ ਸਿੰਘ ਢਿੱਲੋਂ ਨੇ ਤਿੰਨੋਂ ਆਗੂਆਂ ਦਾ ਪਾਰਟੀ ’ਚ ਸਵਾਗਤ ਕਰਨ ਦੇ ਨਾਲ ਹੀ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਗਈ ਹੈ। ਭਾਜਪਾ ’ਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਵਿਧਾਇਕਾਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। ਭਾਜਪਾ ’ਚ ਸ਼ਾਮਿਲ ਹੋਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਖ਼ਤਮ ਹੋ ਚੁੱਕੀ ਹੈ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਖ਼ੁਦ ਹੀ ਇਸ ਦਾ ਅੰਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਲੀ ਤੌਰ ’ਤੇ, ਆਮ ਆਦਮੀ ਪਾਰਟੀ ਹੁਣ ਮੌਜੂਦ ਹੀ ਨਹੀਂ ਹੈ ਅਤੇ ਇਸ ਵਾਰੀ ਪੰਜਾਬ ਵਿਚ ਵੀ ‘ਡਬਲ-ਇੰਜਣ’ ਸਰਕਾਰ ਬਣੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਸਰਕਾਰ ਦੇ ਅਧੀਨ ਪੰਜਾਬ ’ਚ ਕੋਈ ਨਵਾਂ ਉਦਯੋਗ ਨਹੀਂ ਆਇਆ। ਅਸੀਂ ਪ੍ਰਧਾਨ ਮੰਤਰੀ ਮੋਦੀ ਦੀਆਂ ਯੋਜਨਾਵਾਂ ਨੂੰ ਹਰ ਘਰ ਤੱਕ ਲੈ ਕੇ ਜਾਵਾਂਗੇ ਅਤੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਵਾਂਗੇ। ਹਰਮੀਤ ਸਿੰਘ ਪਠਾਣਮਾਜਰਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਭ ਤੋਂ ਵੱਧ ਕਰਜ਼ਾ ਲੈ ਕੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਤੇ ਹੁਣ ਇਸ ਸਰਕਾਰ ਨੂੰ ਉਖਾੜ ਸੁੱਟਣਾ ਚਾਹੀਦਾ ਹੈ। ਸਤੀਸ਼ ਪੂਨੀਆ ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਾ ਪੰਜਾਬ ’ਚ ਸਭ ਤੋਂ ਵੱਡੀ ਚੁਣੌਤੀ ਹੈ, ਜਿਸ ਨੂੰ ਖ਼ਤਮ ਕਰਨ ਲਈ ਭਾਜਪਾ ਕੋਈ ਕਸਰ ਨਹੀਂ ਛੱਡੇਗੀ। ਭਾਜਪਾ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਨੇ ਵੀ.ਬੀ.-ਜੀ ਰਾਮ ਜੀ ਕਾਨੂੰਨ ਤਹਿਤ ਦਿਹਾਤੀ ਰੁਜ਼ਗਾਰ ਸ਼ਿਕਾਇਤਾਂ ਦਾ 15 ਦਿਨ ’ਚ ਨਿਪਟਾਰੇ ਸੰਬੰਧੀ ਨੇਮ ਤੈਅ ਅਗਲੀ ਖ਼ਬਰ ‘ਵੀ.ਬੀ.-ਜੀ ਰਾਮ ਜੀ’ ਸਕੀਮ ਤਹਿਤ ਪੰਜਾਬ ਨੂੰ 1331 ਕਰੋੜ ਰੁਪਏ ਦਾ ਫ਼ੰਡ ਅਲਾਟ ਕਰਨ ਦੇ ਦਾਅਵਿਆਂ ’ਚ ਕਿੰਨਾ ਦਮ
Ad Position 24