04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜੋਤ ਸਿੰਘ ਜਾਰਜੀਆ ਵਿਧਾਨ ਸਭਾ ਲਈ ਚੁਣੇ ਗਏ ਪਹਿਲੇ ਸਿੱਖ-ਅਮਰੀਕੀ

ਜੋਤ ਸਿੰਘ ਜਾਰਜੀਆ ਵਿਧਾਨ ਸਭਾ ਲਈ ਚੁਣੇ ਗਏ ਪਹਿਲੇ ਸਿੱਖ-ਅਮਰੀਕੀ

Ad Position 21
No active advertisement
ਅਜੀਤ ਡੈਸਕ 05-11-2026

ਨਿਊਯਾਰਕ, 4 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਜਾਰਜੀਆ ਸੂਬੇ ਵਿਚ ਡੈਮੋਕ੍ਰੈਟਿਕ ਉਮੀਦਵਾਰ ਜੋਤ ਸਿੰਘ ਨੇ ਵਿਧਾਨ ਸਭਾ ਦੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਜਾਰਜੀਆ ਵਿਧਾਨ ਸਭਾ ਲਈ ਚੁਣੇ ਜਾਣ ਵਾਲੇ ਪਹਿਲੇ ਸਿੱਖ-ਅਮਰੀਕੀ ਅਤੇ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਬਣ ਗਏ ਹਨ। ਉਨ੍ਹਾਂ ਗਵਿਨੈੱਟ ਕਾਊਂਟੀ ਦੇ 97ਵੇਂ ਚੋਣ ਹਲਕੇ ਤੋਂ ਜਿੱਤ ਦਰਜ ਕੀਤੀ ਹੈ।ਲਗਭਗ 99 ਫ਼ੀਸਦੀ ਗਿਣਤੀ ਮੁਕੰਮਲ ਹੋਣ ਸਮੇਂ ਜੋਤ ਸਿੰਘ ਨੂੰ 68 ਫ਼ੀਸਦੀ ਅਤੇ ਰਿਪਬਲਿਕਨ ਉਮੀਦਵਾਰ ਯਾਸਿਨ ਮੋਘਾਜ਼ੀ ਨੂੰ 32 ਫ਼ੀਸਦੀ ਵੋਟਾਂ ਮਿਲੀਆਂ ਸਨ। ਜਿੱਤ ਮਗਰੋਂ ਜੋਤ ਸਿੰਘ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਹਲਕੇ ਦੀ ਨੁਮਾਇੰਦਗੀ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।ਭਾਰਤ ਤੋਂ ਆਏ ਸਿੱਖ ਮਾਪਿਆਂ ਦੇ ਪੁੱਤਰ ਜੋਤ ਸਿੰਘ ਦਾ ਬਚਪਨ ਨੌਰਕਰਾਸ ਵਿਚ ਇਕ ਮਿਹਨਤਕਸ਼ ਪਰਿਵਾਰ ਵਿਚ ਬੀਤਿਆ। ਘਰ ਦਾ ਹੱਥ ਵਟਾਉਣ ਲਈ ਉਨ੍ਹਾਂ 15 ਸਾਲ ਦੀ ਉਮਰ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਸਰਕਾਰੀ ਸਕੂਲ ਵਿਚ ਪੜ੍ਹਨ ਮਗਰੋਂ ਉਹ ਪੂਰੇ ਵਜ਼ੀਫ਼ੇ ਉਤੇ ਯੇਲ ਯੂਨੀਵਰਸਿਟੀ ਪਹੁੰਚੇ ਅਤੇ ਕੌਮਾਂਤਰੀ ਮਾਮਲਿਆਂ ਦੀ ਪੜ੍ਹਾਈ ਪੂਰੀ ਕੀਤੀ।ਉਨ੍ਹਾਂ ਦੀ ਚੋਣ ਮੁਹਿੰਮ ਵਿਚ ਮਹਿੰਗਾਈ, ਸਸਤੀਆਂ ਸਿਹਤ ਸਹੂਲਤਾਂ, ਰਿਹਾਇਸ਼, ਸਰਕਾਰੀ ਸਿੱਖਿਆ ਅਤੇ ਪ੍ਰਵਾਸੀ ਤੇ ਕਿਰਤੀ ਪਰਿਵਾਰਾਂ ਦੀਆਂ ਲੋੜਾਂ ਮੁੱਖ ਮੁੱਦੇ ਰਹੇ। ਜੋਤ ਸਿੰਘ ਦਾ ਕਹਿਣਾ ਹੈ ਕਿ ਸਿੱਖੀ ਦੇ ਸੇਵਾ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ਉਨ੍ਹਾਂ ਦੇ ਲੋਕ ਸੇਵਾ ਦੇ ਕੰਮ ਨੂੰ ਸੇਧ ਦਿੰਦੇ ਹਨ।ਉਨ੍ਹਾਂ ਦੀ ਮੁਹਿੰਮ ਦੀ ਸ਼ੁਰੂਆਤ ਅਤੇ ਸਮਾਪਤੀ ਨੌਰਕਰਾਸ ਦੀ ਗੁਰੂ ਨਾਨਕ ਮਿਸ਼ਨ ਸੁਸਾਇਟੀ ਵਿਖੇ ਹੋਏ ਸਮਾਗਮਾਂ ਨਾਲ ਹੋਈ। ਜਿੱਤ ਦੀ ਖ਼ੁਸ਼ੀ ਵਿਚ ਇਕੱਠੀ ਹੋਈ ਸੰਗਤ ਨੇ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਖੜਗੇ ਵਲੋਂ ਪ੍ਰਧਾਨ ਮੰਤਰੀ ਨੂੰ ‘ਵੋਟ ਚੋਰੀ’ ਦੇ ਦੋਸ਼ਾਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਅਗਲੀ ਖ਼ਬਰ ਸੰਸਦ ’ਚ ਨਹੀਂ ਸੜਕ ’ਤੇ ਬਹਿਸ ਕਰਨਾ ਚਾਹੁੰਦੇ ਹਨ...
Ad Position 24