05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਵੱਖ ਹੋਣ ਦਾ ਐਲਾਨ

ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਵੱਖ ਹੋਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 05-11-2026

ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੀ ਅਕਾਲੀ ਸਿਆਸਤ ’ਚ ਲੰਮਾ ਤਜਰਬਾ ਰੱਖਣ ਵਾਲੇ ਸਾਬਕਾ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰਕੇ ਇਕ ਵਾਰ ਫਿਰ ਆਪਣੇ ਸਿਆਸੀ ਸਫ਼ਰ ਨੂੰ ਨਵਾਂ ਮੋੜ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ’ਚ ਵਿਚਰਦਿਆਂ ਪੰਜਾਬ ਦੀ ਸਿਆਸਤ ’ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਚੰਦੂਮਾਜਰਾ ਦਾ ਇਹ ਫ਼ੈਸਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਪੰਜਾਬ ਦੀਆਂ ਸਿਆਸੀ ਧਿਰਾਂ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਵਿਚ ਆਪਸੀ ਤਾਲਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਵਲੋਂ ਪੰਥਕ ਏਕਤਾ ਲਈ ਸਾਰੀਆਂ ਧਿਰਾਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ ’ਤੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਨਤਕ ਤੌਰ ’ਤੇ ਦਿੱਤੇ ਪ੍ਰਤੀਕਰਮ ਤੋਂ ਉਨ੍ਹਾਂ ਨੂੰ ਇਹ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ ਅਤੇ ਕਾਰਜਸ਼ੈਲੀ ’ਚ ਅੰਤਰ ਹੈ। ਇਸ ਲਈ ਉਨ੍ਹਾਂ ਨੇ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਸ: ਚੰਦੂਮਾਜਰਾ ਦੇ ਅਸਤੀਫ਼ੇ ਤੋਂ ਬਾਅਦ ਸਭ ਤੋਂ ਅਹਿਮ ਸਵਾਲ ਉਨ੍ਹਾਂ ਦੀ ਅਗਲੀ ਸਿਆਸੀ ਰਣਨੀਤੀ ਨੂੰ ਲੈ ਕੇ ਖੜ੍ਹਾ ਹੋ ਗਿਆ ਹੈ। ਕੀ ਉਹ ਅਕਾਲੀ ਦਲ ਦੀ ਕਿਸੇ ਧਿਰ ਨਾਲ ਜੁੜਨਗੇ ਜਾਂ ਆਪਣੇ ਸਮਰਥਕਾਂ ਨਾਲ ਸਲਾਹ-ਮਸ਼ਵਰਾ ਕਰਕੇ ਕੋਈ ਨਵਾਂ ਸਿਆਸੀ ਰਾਹ ਅਖ਼ਤਿਆਰ ਕਰਨਗੇ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਅਤੇ ਸਹਿਯੋਗੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਅਗਲਾ ਫ਼ੈਸਲਾ ਲੈਣਗੇ। ਇਸ ਤਰ੍ਹਾਂ ਉਨ੍ਹਾਂ ਦਾ ਅਗਲਾ ਕਦਮ ਪੰਜਾਬ ਦੀ ਅਕਾਲੀ ਸਿਆਸਤ ’ਚ ਨਵੇਂ ਸਮੀਕਰਨਾਂ ਦਾ ਆਧਾਰ ਬਣ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਦੂਮਾਜਰਾ ਬਹੁਤ ਜਲਦੀ ਸ਼੍ਰੋਮਣੀ ਅਕਾਲੀ ਦਲ (ਬ) ’ਚ ਮੁੜ ਵਾਪਸੀ ਕਰ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰਿਸ਼ਵਤਖ਼ੋਰੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ ਅਗਲੀ ਖ਼ਬਰ ਮੱਧਕਾਲੀ ਚੋਣਾਂ ’ਚ ਟਰੰਪ ਦੀ ਕਰਾਰੀ ਹਾਰ, ਡੈਮੋਕ੍ਰੇਟਸ ਦਾ ਸੈਨੇਟ ’ਤੇ ਕਬਜ਼ਾ
Ad Position 24