ਨਵੀਂ ਦਿੱਲੀ, 5 ਨਵੰਬਰ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 16 ਤੋਂ 20 ਨਵੰਬਰ ਦਰਮਿਆਨ ਅਮਰੀਕਾ ਦੇ ਦੌਰੇ ’ਤੇ ਜਾ ਸਕਦੇ ਹਨ। ਹਲਕਿਆਂ ਮੁਤਾਬਿਕ ਉਨ੍ਹਾਂ ਦਾ ਅਮਰੀਕਾ ਦਾ ਪ੍ਰੋਗਰਾਮ ਪ੍ਰਸਤਾਵਿਤ ਹੈ। ਹਲਕਿਆਂ ਮੁਤਾਬਿਕ ਰਾਹੁਲ ਗਾਂਧੀ 17 ਨਵੰਬਰ ਨੂੰ ਨਿਊਯਾਰਕ ਸਥਿਤ ਕੋਲੰਬੀਆ ਯੂਨੀਵਰਸਿਟੀ ਅਤੇ 18 ਨਵੰਬਰ ਨੂੰ ਸ਼ਿਕਾਗੋ ਯੂਨੀਵਰਸਿਟੀ ’ਚ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਹਾਲਾਂਕਿ ਕਾਂਗਰਸ ਵਲੋਂ ਹਾਲੇ ਕੋਈ ਅਧਿਕਾਰਕ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ। ਹਲਕਿਆਂ ਮੁਤਾਬਿਕ ਅਮਰੀਕਾ ਦੌਰੇ ਦੌਰਾਨ ਰਾਹੁਲ ਗਾਂਧੀ ਭਾਰਤੀ ਮੂਲ ਦੇ ਲੋਕਾਂ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਨਾਲ ਮੁਲਾਕਾਤ ਕਰਨਗੇ। ਉਹ ਸੰਸਦ ਦੇ ਸਰਦ ਰੁੱਤ ਦੇ ਇਜਲਾਸ ਤੋਂ ਪਹਿਲਾਂ ਭਾਰਤ ਪਰਤ ਆਉਣਗੇ।
ਰਾਹੁਲ ਗਾਂਧੀ ਦਾ ਅਮਰੀਕਾ ਦੌਰਾ 16 ਤੋਂ
ਰਾਹੁਲ ਗਾਂਧੀ ਦਾ ਅਮਰੀਕਾ ਦੌਰਾ 16 ਤੋਂ
ਅਜੀਤ ਡੈਸਕ
06-11-2026