05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਲਗਾਤਾਰ ਜ਼ਹਿਰੀਲੀ ਹੋ ਰਹੀ ਦਿੱਲੀ ਦੀ ਆਬੋ-ਹਵਾ

ਲਗਾਤਾਰ ਜ਼ਹਿਰੀਲੀ ਹੋ ਰਹੀ ਦਿੱਲੀ ਦੀ ਆਬੋ-ਹਵਾ

Ad Position 21
No active advertisement
ਅਜੀਤ ਡੈਸਕ 06-11-2026

ਨਵੀਂ ਦਿੱਲੀ, 5 ਨਵੰਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਵਿਚ ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੇ ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਉੱਥੇ ਹੀ ਇਸ ਮੁੱਦੇ ’ਤੇ ਸਿਆਸੀ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਵੀ ਤੇਜ਼ ਹੋ ਗਿਆ ਹੈ । ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਵਿਗੜਦੀ ਹਵਾ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ । ਉਨ੍ਹਾਂ ਦਾ ਦਾਅਵਾ ਹੈ ਕਿ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ ਸਿਰਫ਼ ਚਾਰ ਦਿਨਾਂ ਵਿਚ 60 ਤੋਂ ਵਧ ਕੇ 350 ਤੱਕ ਪਹੁੰਚ ਗਿਆ । ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਦਿੱਲੀ ਦਾ ਔਸਤ ਏ.ਕਿਊ.ਆਈ. 370 ਤੋਂ 379 ਦਰਜ ਕੀਤਾ ਗਿਆ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਚੁੱਕੀ ਹੈ ਅਤੇ ਲਗਾਤਾਰ ਚੌਥੇ ਦਿਨ ਹਾਲਾਤ ਬੇਹੱਦ ਖ਼ਰਾਬ ਬਣੇ ਹੋਏ ਹਨ। ਸਿਰਸਾ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਅੰਕੜਿਆਂ ਬਾਰੇ ਗਲਤ ਬਿਆਨਬਾਜ਼ੀ ਕਰਨ ਦੇ ਦੋਸ਼ ਲਗਾਏ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ 77 ਫ਼ੀਸਦੀ ਕਟਾਈ ਪੂਰੀ ਹੋ ਚੁੱਕੀ ਹੈ । ਉਨ੍ਹਾਂ ਨੇ ਮੁੱਖ ਮੰਤਰੀ ਦੇ ਇਸ ਦਾਅਵੇ ’ਤੇ ਵੀ ਸਵਾਲ ਚੁੱਕਿਆ ਕਿ ਪੰਜਾਬ ਦਾ ਧੂੰਆਂ ਦਿੱਲੀ ਤੱਕ ਨਹੀਂ ਪਹੁੰਚਦਾ।

Ad Position 22
No active advertisement
ਪਿਛਲੀ ਖ਼ਬਰ ਸੈਂਸੈਕਸ 2000 ਤੋਂ ਵੱਧ ਚੜ੍ਹਿਆ, ਨਿਫ਼ਟੀ ’ਚ ਵੀ 576 ਅੰਕਾਂ ਦੀ ਤੇਜ਼ੀ ਅਗਲੀ ਖ਼ਬਰ ਭਾਰਤ ਵਲੋਂ ਅਰਧ-ਬੈਲਿਸਟਿਕ ਮਿਜ਼ਾਈਲ ‘ਪ੍ਰਲੇਅ’ ਦਾ ਸਫ਼ਲ ਪ੍ਰੀਖਣ
Ad Position 24