05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਕਬੂਜ਼ਾ ਕਸ਼ਮੀਰ ’ਚ ਮੁੜ ਭੜਕੀ ਹਿੰਸਾ

ਮਕਬੂਜ਼ਾ ਕਸ਼ਮੀਰ ’ਚ ਮੁੜ ਭੜਕੀ ਹਿੰਸਾ

Ad Position 21
No active advertisement
ਅਜੀਤ ਡੈਸਕ 06-11-2026

ਅੰਮ੍ਰਿਤਸਰ, 5 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ’ਚ ਇਕ ਵਾਰ ਫਿਰ ਹਿੰਸਾ ਭੜਕ ਉੱਠੀ ਹੈ। ਰਾਵਲਕੋਟ ਸ਼ਹਿਰ ’ਚ ਪਾਕਿਸਤਾਨੀ ਫ਼ੌਜ ਵਲੋਂ ਨਿਹੱਥੇ ਆਮ ਨਾਗਰਿਕਾਂ ਦੇ ਘਰਾਂ ’ਤੇ ਡਰੋਨ ਹਮਲੇ ਕੀਤੇ ਗਏ ਅਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਇਸ ਕਾਰਵਾਈ ’ਚ ਹੁਣ ਤੱਕ 3 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 42 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ੂਨੀ ਝੜਪ ਰਾਵਲਾਕੋਟ ਦੇ ਉਮਰ ਫ਼ਾਰੂਕ ਚੌਕ ਵਿਖੇ ਵਾਪਰੀ। ਪਾਕਿਸਤਾਨੀ ਸੈਨਿਕਾਂ ਨੇ ਸਵੇਰੇ 5 ਵਜੇ ਤੋਂ ਹੀ ਇਲਾਕੇ ’ਚ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ। ਹਮਲੇ ਕਾਰਨ ਰਾਵਲਾਕੋਟ ਸ਼ਹਿਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ’ਚ ਕਈ ਘਰਾਂ ਨੂੰ ਅੱਗ ਲੱਗੀ ਵਿਖਾਈ ਦੇ ਰਹੀ ਹੈ ਅਤੇ ਲਗਾਤਾਰ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਘਟਨਾ ਸਥਾਨ ਤੋਂ ਮਿਲੇ ਗੋਲੀਆਂ ਤੇ ਡਰੋਨਾਂ ਦੇ ਟੁਕੜੇ ਵਿਖਾਉਂਦਿਆਂ ਉੱਥੋਂ ਦੇ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਫ਼ੌਜ ਨੇ ਜਾਣਬੁੱਝ ਕੇ ਨਿਹੱਥੇ ਪ੍ਰਦਰਸ਼ਨਕਾਰੀਆਂ, ਘਰਾਂ ਅਤੇ ਮਾਸੂਮ ਬੱਚਿਆਂ ਨੂੰ ਨਿਸ਼ਾਨਾ ਬਣਾਇਆ ਹੈ। ਪੀ. ਓ. ਕੇ. ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ। ਜੂਨ ’ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਪਾਕਿਸਤਾਨੀ ਫ਼ੌਜ ਦੇ ਕਬਜ਼ੇ ਵਾਲੇ ਖੇਤਰ ’ਚ 153 ਤੋਂ ਵੱਧ ਲੋਕਾਂ ਨੂੰ ਮਾਰਿਆ ਜਾ ਚੁੱਕਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਾਕਿ ਦੇ ਫ਼ੌਜ ਮੁਖੀ ਜਨਰਲ ਆਸਿਮ ਮੁਨੀਰ ਦੀ ਅਗਵਾਈ ਹੇਠ ਫ਼ੌਜ ਵਲੋਂ ਕੀਤੇ ਜਾ ਰਹੇ ਜ਼ੁਲਮਾਂ ਅੱਗੇ ਉਹ ਝੁਕਣਗੇ ਨਹੀਂ ਅਤੇ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹਟਣਗੇ।
ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ ਠੱਪ, ਲੋਕ ਸੜਕਾਂ ’ਤੇ  :
 ਰਾਵਲਾਕੋਟ ਪ੍ਰਸ਼ਾਸਨ ਨੇ ਇਲਾਕੇ ’ਚ ਸਰਕਾਰੀ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਹਨ। ਦਹਿਸ਼ਤ ਦੇ ਮਾਹੌਲ ਦੇ ਬਾਵਜੂਦ ਵੱਡੀ ਗਿਣਤੀ ’ਚ ਲੋਕ ਸੜਕਾਂ ’ਤੇ ਉੱਤਰ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦੱਸਣਯੋਗ ਹੈ ਕਿ ਪੀ. ਓ. ਕੇ. ’ਚ ਚੱਲ ਰਿਹਾ ਇਹ ਅੰਦੋਲਨ ਹੁਣ ਸਿਰਫ਼ ਸਸਤੀ ਬਿਜਲੀ ਅਤੇ ਆਟੇ ਦੀ ਮੰਗ ਤੱਕ ਸੀਮਤ ਨਹੀਂ ਰਿਹਾ, ਸਗੋਂ ਉੱਥੋਂ ਦੇ ਸਥਾਨਕ ਲੋਕ ਅਸੈਂਬਲੀ ’ਚ ਸਹੀ ਨੁਮਾਇੰਦਗੀ, ਆਪਣੇ ਕੁਦਰਤੀ ਵਸੀਲਿਆਂ ’ਤੇ ਹੱਕ ਅਤੇ ਪ੍ਰਸ਼ਾਸਨਿਕ ਖ਼ੁਦਮੁਖ਼ਤਿਆਰੀ ਦੀ ਵੀ ਜ਼ੋਰਦਾਰ ਮੰਗ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਆਜ਼ਮ ਖ਼ਾਨ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ 6 ਹੋਰ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਐਸ.ਐਸ.ਆਰ. ਦਾ ਐਲਾਨ
Ad Position 24