05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੁਪਰੀਮ ਕੋਰਟ ਵਲੋਂ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਅਪਰਾਧਿਕ ਮਾਣਹਾਨੀ ਦੀ ਕਾਰਵਾਈ ’ਤੇ ਰੋਕ

ਸੁਪਰੀਮ ਕੋਰਟ ਵਲੋਂ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਅਪਰਾਧਿਕ ਮਾਣਹਾਨੀ ਦੀ ਕਾਰਵਾਈ ’ਤੇ ਰੋਕ

Ad Position 21
No active advertisement
ਅਜੀਤ ਡੈਸਕ 06-11-2026

ਨਵੀਂ ਦਿੱਲੀ, 5 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰਾਂ ਵਿਰੁੱਧ ਸ਼ੁਰੂ ਕੀਤੀ ਗਈ ਅਪਰਾਧਿਕ ਮਾਣਹਾਨੀ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਇਹ ਮਾਮਲਾ ਕਰਮਚਾਰੀਆਂ ਨੂੰ ਬਕਾਇਆ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੇ ਭੁਗਤਾਨ ਨਾਲ ਸੰਬੰਧਿਤ ਹੈ। ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਇਹ ਹੁਕਮ ਵਧੀਕ ਮੁੱਖ ਸਕੱਤਰ ਦੁਆਰਾ ਦਾਇਰ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤਾ। ਇਸ ਪਟੀਸ਼ਨ ’ਚ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ’ਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਕੁਝ ਹੋਰ ਅਧਿਕਾਰੀਆਂ ਵਿਰੁੱਧ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਗਿਆ ਸੀ। ਬੈਂਚ ਨੇ ਨੋਟ ਕੀਤਾ ਕਿ ਮੁੱਖ ਸਕੱਤਰ ਨੂੰ ਵੀਰਵਾਰ ਨੂੰ ਇਸ ਮਾਮਲੇ ’ਚ ਹਾਈ ਕੋਰਟ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਸੁਪਰੀਮ ਕੋਰਟ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ, ਅਗਲੇਰੀ ਕਾਰਵਾਈ ’ਤੇ ਰੋਕ ਲਗਾਈ ਜਾਂਦੀ ਹੈ। ਅਦਾਲਤ ’ਚ ਪਟੀਸ਼ਨਕਰਤਾ ਵਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਪੇਸ਼ ਹੋਏ। ਅਦਾਲਤ ਨੇ ਕਿਹਾ ਕਿ ਉਸ ਨੇ ਹਾਈ ਕੋਰਟ ਦੇ 12 ਅਕਤੂਬਰ ਦੇ ਹੁਕਮ ਅਤੇ ਬਾਅਦ ਦੇ ਉਸ ਹੁਕਮ ਨੂੰ ਦੇਖਿਆ ਹੈ, ਜਿਸ ’ਚ ਮੁੱਖ ਸਕੱਤਰ ਨੂੰ ਇਸ ਮਾਮਲੇ ’ਚ ਅਦਾਲਤ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਅਦਾਲਤ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਅਪਰਾਧਿਕ ਮਾਣਹਾਨੀ ਦੀ ਅਗਲੀ ਕਾਰਵਾਈ ’ਤੇ ਰੋਕ ਲਗਾਈ ਜਾਂਦੀ ਹੈ। ਸੁਣਵਾਈ ਦੌਰਾਨ ਬੈਂਚ ਨੇ ਟਿੱਪਣੀ ਕੀਤੀ ਕਿ ਸਰਕਾਰੀ ਕਰਮਚਾਰੀਆਂ ਨੂੰ ਇਥੇ ਇਕਰਾਰਨਾਮੇ  ਦੇ ਆਧਾਰ ’ਤੇ ਆਉਣਾ ਚਾਹੀਦਾ ਹੈ। ਤਦ ਹੀ ਉਨ੍ਹਾਂ ਦੀ ਜਵਾਬਦੇਹੀ ਤੈਅ ਹੋਵੇਗੀ। ਬੈਂਚ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਮਹਿੰਗਾਈ ਭੱਤੇ ਦੇ ਭੁਗਤਾਨ ਨਾਲ ਸੰਬੰਧਿਤ ਹਾਈ ਕੋਰਟ ਦੇ ਇਕ ਹੋਰ ਹੁਕਮ ਵਿਰੁੱਧ ਦਾਇਰ ਦੋ ਵੱਖ-ਵੱਖ ਪਟੀਸ਼ਨਾਂ ’ਤੇ ਵੀ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਹੈ ਕਿ 31 ਮਾਰਚ, 2027 ਨੂੰ ਜਾਂ ਇਸ ਤੋਂ ਪਹਿਲਾਂ ਕਿੰਨੀ ਬਕਾਇਆ ਰਕਮ ਦਾ ਭੁਗਤਾਨ ਕੀਤਾ ਜਾ ਸਕਦਾ ਹੈ। ਬੈਂਚ ਨੇ ਕਿਹਾ, “ਤੁਹਾਨੂੰ ਕੁਝ ਸਮਾਂ (ਰਾਹਤ) ਮਿਲ ਗਿਆ ਹੈ। ਕ੍ਰਿਪਾ ਕਰਕੇ ਕੋਈ ਸਕਾਰਾਤਮਕ ਜਵਾਬ ਲੈ ਕੇ ਆਓ ਅਤੇ ਮਾਮਲੇ ਦੀ ਸੁਣਵਾਈ 1 ਦਸੰਬਰ ਲਈ ਨਿਰਧਾਰਤ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ 1857 ਦੇ ਨਾਇਕਾਂ ਦੀ ਯਾਦ ਵਿਚ ਅੰਬਾਲਾ ’ਚ ਬਣਾਇਆ ‘ਸ਼ਹੀਦ ਸਮਾਰਕ’ ਰਾਸ਼ਟਰ ਨੂੰ ਸਮਰਪਿਤ ਅਗਲੀ ਖ਼ਬਰ ਭਗਤ ਸਿੰਘ ਕਾਲੋਨੀ ’ਚ ਨਾਜਾਇਜ਼ ਖੋਖੇ ਢਾਹੁਣ ਨੂੰ ਲੈ ਕੇ ਜੰਮ ਕੇ ਹੰਗਾਮਾ
Ad Position 24