ਪਟਿਆਲਾ, 9 ਨਵੰਬਰ (ਮਨਦੀਪ ਸਿੰਘ ਖਰੌੜ)-ਦੀਵਾਲੀ ਵਾਲੀ ਰਾਤ ਕਰੋੜਾਂ ਰੁਪਏ ਦੇ ਪਟਾਕੇ ਚਲਾਉਣ ਕਾਰਨ ਪੰਜਾਬ ਦੀ ਆਬੋ ਹਵਾ ਹੋਰ ਵੀ ਖ਼ਰਾਬ ਹੋ ਗਈ ਹੈ, ਜਿਹੜੇ ਕਿ ਪਹਿਲਾਂ ਹੀ ਝੋਨੇ ਦੀ ਪਰਾਲੀ ਨੂੰ ਸਾੜਨ ਕਾਰਨ ਖ਼ਰਾਬ ਹੋਈ ਪਈ ਸੀ। ਇਸ ਸੰਬੰਧੀ ਡਾਕਟਰਾਂ ਦਾ ਕਹਿਣਾ ਹੈ ਕਿ ਹਵਾ ਖ਼ਰਾਬ ਹੋਣ ਕਾਰਨ ਹਸਪਤਾਲਾਂ ’ਚ ਗਲ਼ਾ ਖ਼ਰਾਬ ਅਤੇ ਅੱਖਾਂ ’ਚ ਖ਼ਾਰਸ਼ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਗਈ ਹੈ। ਇਸ ਤੋਂ ਇਲਾਵਾ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਲਈ ਹਵਾ ’ਚ ਵਧਿਆ ਪ੍ਰਦੂਸ਼ਣ ਬਹੁਤ ਹੀ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ, ਜੇ ਜ਼ਰੂਰੀ ਨਿਕਲਣਾ ਹੋਵੇ ਤਾਂ ਮਾਸਕ ਪਾ ਕੇ ਹੀ ਬਾਹਰ ਨਿਕਲਿਆ ਜਾਵੇ। ਦੂਜੇ ਪਾਸੇ ਇਹ ਗਿਣਤੀ ਪੰਜਾਬ ਦੇ ਸ਼ਹਿਰਾਂ ਦੀ ਹੈ ਅਤੇ ਪਿੰਡਾਂ ’ਚ ਹਵਾ ਇਨ੍ਹਾਂ ਦਿਨਾਂ ਵਿਚ ਹੋਰ ਵੀ ਖ਼ਰਾਬ ਹੋ ਗਈ ਹੈ, ਕਿਉਂਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਪਿੰਡਾਂ ’ਚ ਹੀ ਲਗਾਈ ਜਾ ਰਹੀ ਹੈ ਤੇ ਪਿੰਡਾਂ ਦੇ ਹਾਲਾਤ ਬਹੁਤ ਹੀ ਨਾਜ਼ੁਕ ਦੱਸੇ ਜਾ ਰਹੇ ਹਨ।
ਮਰੀਜ਼ਾਂ ਦੀ ਗਿਣਤੀ ’ਚ ਵਾਧਾ
ਮਰੀਜ਼ਾਂ ਦੀ ਗਿਣਤੀ ’ਚ ਵਾਧਾ
ਅਜੀਤ ਡੈਸਕ
10-11-2026