11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

3 ਤੋਂ 10 ਲੱਖ ਆਬਾਦੀ ਵਰਗ ’ਚ ਚੰਡੀਗੜ੍ਹ ਮੁੜ ਦੂਜੇ ਸਥਾਨ ’ਤੇ

3 ਤੋਂ 10 ਲੱਖ ਆਬਾਦੀ ਵਰਗ ’ਚ ਚੰਡੀਗੜ੍ਹ ਮੁੜ ਦੂਜੇ ਸਥਾਨ ’ਤੇ

Ad Position 21
No active advertisement
ਅਜੀਤ ਡੈਸਕ 12-11-2026

ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸਫ਼ਾਈ ਦੇ ਮਿਆਰਾਂ ’ਤੇ ਖਰਾ ਉੱਤਰਦਿਆਂ ਚੰਡੀਗੜ੍ਹ ਨੇ ਸਵੱਛ ਸਰਵੇਖਣ 2025-26 ’ਚ ਦੇਸ਼ ਭਰ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ। 3 ਤੋਂ 10 ਲੱਖ ਦੀ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ ’ਚ ਮਿਲੀ ਇਸ ਸਫਲਤਾ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਕੌਮੀ ਪੱਧਰ ’ਤੇ ਨਵੀਂ ਪਛਾਣ ਦਿੱਤੀ ਹੈ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੇਅਰ ਸੌਰਭ ਜੋਸ਼ੀ ਅਤੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੂੰ ਸਨਮਾਨਿਤ ਕੀਤਾ। ਇਸ ਸ਼੍ਰੇਣੀ ’ਚ ਮੱਧ ਪ੍ਰਦੇਸ਼ ਦੇ ਉਜੈਨ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜਦਕਿ ਚੰਡੀਗੜ੍ਹ ਦੂਜੇ ਸਥਾਨ ’ਤੇ ਰਿਹਾ। ਨਿਗਮ ਲਈ ਇਹ ਪ੍ਰਾਪਤੀ ਇਸ ਕਰਕੇ ਵੀ ਅਹਿਮ ਹੈ ਕਿ ਸ਼ਹਿਰ ਨੇ ਕੂੜਾ ਪ੍ਰਬੰਧਨ, ਨਿਯਮਤ ਸਫ਼ਾਈ ਤੇ ਲੋਕਾਂ ਦੀ ਭਾਗੀਦਾਰੀ ਸਮੇਤ ਵੱਖ-ਵੱਖ ਮਾਪਦੰਡਾਂ ’ਤੇ ਬਿਹਤਰ ਕਾਰਗੁਜ਼ਾਰੀ ਦਿਖਾਈ ਹੈ। ਜ਼ਿਕਰਯੋਗ ਹੈ ਕਿ ਸਵੱਛ ਸਰਵੇਖਣ 2024-25 ’ਚ ਵੀ ਚੰਡੀਗੜ੍ਹ ਨੇ 3 ਤੋਂ 10 ਲੱਖ ਆਬਾਦੀ ਵਾਲੇ ਸ਼ਹਿਰਾਂ ਦੀ ‘ਸੁਪਰ ਸਵੱਛ ਲੀਗ’ ਸ਼੍ਰੇਣੀ ’ਚ ਦੂਜਾ ਸਥਾਨ ਹਾਸਲ ਕੀਤਾ ਸੀ। ਉਸ ਸਰਵੇਖਣ ’ਚ ਨੋਇਡਾ ਪਹਿਲੇ ਅਤੇ ਚੰਡੀਗੜ੍ਹ ਦੂਜੇ ਸਥਾਨ ’ਤੇ ਰਿਹਾ ਸੀ। ਇਸ ਵਾਰ ਵੀ ਆਪਣੀ ਰੈਂਕਿੰਗ ਬਰਕਰਾਰ ਰੱਖ ਕੇ ਸ਼ਹਿਰ ਨੇ ਸਫ਼ਾਈ ਪ੍ਰਬੰਧਾਂ ’ਚ ਨਿਰੰਤਰਤਾ ਦਾ ਪ੍ਰਦਰਸ਼ਨ ਕੀਤਾ ਹੈ। ਸਵੱਛ ਸਰਵੇਖਣ ਦੌਰਾਨ ਸ਼ਹਿਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ 43 ਵੱਖ-ਵੱਖ ਮਾਪਦੰਡਾਂ ਦੇ ਆਧਾਰ ’ਤੇ ਕੀਤਾ ਗਿਆ। ਇਨ੍ਹਾਂ ’ਚ ਘਰਾਂ ਅਤੇ ਵਪਾਰਕ ਅਦਾਰਿਆਂ ਤੋਂ ਕੂੜਾ ਇਕੱਠਾ ਕਰਨ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਕੂੜੇ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਅਤੇ ਜਨਤਕ ਥਾਵਾਂ ਦੀ ਸਫ਼ਾਈ ਵਰਗੇ ਪਹਿਲੂ ਸ਼ਾਮਿਲ ਸਨ। ਇਸ ਤੋਂ ਇਲਾਵਾ ਸਵੱਛਤਾ ਮੁਹਿੰਮ ’ਚ ਆਮ ਲੋਕਾਂ ਦੀ ਭਾਗੀਦਾਰੀ ਅਤੇ ਸ਼ਹਿਰ ਵਾਸੀਆਂ ਦੀ ਜਾਗਰੂਕਤਾ ਨੂੰ ਵੀ ਮੁਲਾਂਕਣ ਦਾ ਆਧਾਰ ਬਣਾਇਆ ਗਿਆ।
ਸਰਵੇਖਣ ਦੌਰਾਨ ਘਰਾਂ ਤੋਂ ਕੂੜਾ ਇਕੱਠਾ ਕਰਨ ਤੋਂ ਲੈ ਕੇ ਉਸ ਦੇ ਅੰਤਿਮ ਨਿਪਟਾਰੇ ਤੱਕ ਦੀ ਪੂਰੀ ਪ੍ਰਣਾਲੀ ਦੀ ਜਾਂਚ ਕੀਤੀ ਗਈ। ਜਨਤਕ ਥਾਵਾਂ ਦੀ ਸਾਫ਼-ਸਫ਼ਾਈ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਵੀ ਰੈਂਕਿੰਗ ’ਚ ਸ਼ਾਮਿਲ ਕੀਤਾ ਗਿਆ।
ਸਵੱਛ ਹਵਾ ਸਰਵੇਖਣ ’ਚ ਵੀ ਚੰਡੀਗੜ੍ਹ 7ਵੇਂ ਸਥਾਨ ’ਤੇ 
ਸਫ਼ਾਈ ਦੇ ਨਾਲ-ਨਾਲ ਵਾਤਾਵਰਨ ਦੇ ਖੇਤਰ ’ਚ ਵੀ ਚੰਡੀਗੜ੍ਹ ਨੇ ਚੰਗੀ ਕਾਰਗੁਜ਼ਾਰੀ ਦਿਖਾਈ ਹੈ। ਸਵੱਛ ਹਵਾ ਸਰਵੇਖਣ 2026 ’ਚ ਸ਼ਹਿਰ ਨੇ ਦੇਸ਼ ਭਰ ’ਚ ਸੱਤਵਾਂ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਦੇ ਮਾਮਲੇ ’ਚ ਵੀ ਸ਼ਹਿਰ ਦੀ ਕਾਰਗੁਜ਼ਾਰੀ 93 ਫ਼ੀਸਦੀ ਤੋਂ ਵੱਧ ਰਹੀ ਹੈ। ਇਹ ਅੰਕੜਾ ਘਰਾਂ ਤੱਕ ਨਿਯਮਿਤ ਕੂੜਾ ਇਕੱਠਾ ਕਰਨ ਦੀ ਸਹੂਲਤ ਦੀ ਵਿਆਪਕ ਪਹੁੰਚ ਨੂੰ ਦਰਸਾਉਂਦਾ ਹੈ। ਹਾਲਾਂਕਿ, ਇਨ੍ਹਾਂ ਪ੍ਰਾਪਤੀਆਂ ਨੂੰ ਬਰਕਰਾਰ ਰੱਖਣ ਲਈ ਨਗਰ ਨਿਗਮ ਸਾਹਮਣੇ ਕੂੜਾ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਜਨਤਕ ਥਾਵਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਅਤੇ ਹਵਾ ਦੀ ਗੁਣਵੱਤਾ ’ਚ ਲਗਾਤਾਰ ਸੁਧਾਰ ਕਰਨ ਦੀ ਚੁਣੌਤੀ ਵੀ ਬਣੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਐਲਾਨਿਆ ਅਗਲੀ ਖ਼ਬਰ ਪਾਕਿ ’ਚ ਅੱਤਵਾਦੀ ਹਮਲੇ ਦੌਰਾਨ ਡੀ.ਐਸ.ਪੀ. ਸਮੇਤ 11 ਪੁਲਿਸ ਮੁਲਾਜ਼ਮਾਂ ਦੀ ਮੌਤ
Ad Position 24