11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੁਲਗਾਮ ’ਚ ਅੱਤਵਾਦੀਆਂ ਵਲੋਂ ਸੀ.ਆਰ.ਪੀ.ਐੱਫ. ਚੌਕੀ ’ਤੇ ਹਮਲਾ-3 ਜਵਾਨ ਜ਼ਖ਼ਮੀ

ਕੁਲਗਾਮ ’ਚ ਅੱਤਵਾਦੀਆਂ ਵਲੋਂ ਸੀ.ਆਰ.ਪੀ.ਐੱਫ. ਚੌਕੀ ’ਤੇ ਹਮਲਾ-3 ਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 12-11-2026

ਸ੍ਰੀਨਗਰ, 11 ਨਵੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਬੁੱਧਵਾਰ ਨੂੰ ਮੋਟਰਸਾਈਕਲ ਸਵਾਰ ਦੋ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ. ਆਰ. ਪੀ. ਐੱਫ.) ਦੀ ਚੌਕੀ ’ਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਤਿੰਨ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ, ਜਿਨ੍ਹਾਂ ਦੀ ਭਾਲ ਲਈ ਸੁਰੱਖਿਆ ਬਲਾਂ ਨੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਹਮਲਾ ਦੁਪਹਿਰ ਕਰੀਬ 2.15 ਵਜੇ ਮੀਰ ਬਾਜ਼ਾਰ ਨੇੜੇ ਹੋਇਆ, ਜੋ ਸ੍ਰੀਨਗਰ ਤੋਂ ਲਗਭਗ 75 ਕਿਲੋਮੀਟਰ ਦੂਰ ਤੇ ਜੰਮੂ-ਸ੍ਰੀਨਗਰ ਕੌਮੀ ਮਾਰਗ ਤੋਂ ਕਰੀਬ ਇਕ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਜ਼ਖ਼ਮੀਆਂ ਨੂੰ ਅਨੰਤਨਾਗ ਦੇ ਹਸਪਤਾਲ ਪਹੁੰਚਾਇਆ ਗਿਆ। ਇਕ ਜਵਾਨ ਦੇ ਪੇਟ ’ਚ ਗੋਲੀ ਲੱਗਣ ਕਾਰਨ ਉਸ ਦੀ ਹਾਲਤ ਗੰਭੀਰ ਹੈ ਜਦਕਿ ਦੋ ਹੋਰ ਜਵਾਨਾਂ ਦੇ ਬਾਂਹ ਅਤੇ ਪੈਰ ’ਚ ਸੱਟਾਂ ਲੱਗੀਆਂ ਹਨ। ਹਮਲੇ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਬਖ਼ਤਰਬੰਦ ਵਾਹਨਾਂ ਨਾਲ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਂਚ ਏਜੰਸੀਆਂ ਦੁਕਾਨਾਂ ਸਮੇਤ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀਆਂ ਹਨ ਤਾਂ ਜੋ ਹਮਲਾਵਰਾਂ ਦੇ ਆਉਣ ਤੇ ਫ਼ਰਾਰ ਹੋਣ ਦੇ ਰਸਤੇ ਦਾ ਪਤਾ ਲਗਾਇਆ ਜਾ ਸਕੇ। 
ਕਿਸ਼ਤਵਾੜ ’ਚ ਦੋ ਐਸ.ਪੀ.ਓ. ਲਾਪਤਾ
ਜੰਮੂ, (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉੱਚੇ ਪਹਾੜੀ ਇਲਾਕੇ ਡੱਚਨ ਤੋਂ ਦੋ ਵਿਸ਼ੇਸ਼ ਪੁਲਿਸ ਅਧਿਕਾਰੀ (ਐੱਸ.ਪੀ.ਓ.) ਲਾਪਤਾ ਹੋ ਗਏ ਹਨ। ਉਨ੍ਹਾਂ ਦੀ ਭਾਲ ਲਈ ਪੁਲਿਸ ਅਤੇ ਫ਼ੌਜ ਵਲੋਂ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਲਾਪਤਾ ਮੁਲਾਜ਼ਮਾਂ ਦੀ ਪਛਾਣ 57 ਸਾਲਾ ਬਾਬੀ ਚੰਦ ਅਤੇ 45 ਸਾਲਾ ਰਸ਼ਪਾਲ ਕੁਮਾਰ ਵਜੋਂ ਹੋਈ ਹੈ। ਦੋਵੇਂ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ.) ਨਾਲ ਤਾਇਨਾਤ ਸਨ। ਉਹ ਕਿਆਰ ਕੈਂਪ ਤੋਂ ਧਰਨਾ-ਮਰਵਾਹ ਸਥਿਤ ਫ਼ੌਜੀ ਚੌਕੀ ਵੱਲ ਜਾ ਰਹੇ ਸਨ ਪਰ ਮੰਜ਼ਿਲ ’ਤੇ ਨਹੀਂ ਪਹੁੰਚੇ। ਉਨ੍ਹਾਂ ਦੇ ਮੋਬਾਈਲ ਫ਼ੋਨ ਪਹਿਲਾਂ ਚਾਲੂ ਸਨ ਪਰ ਬਾਅਦ ’ਚ ਬੰਦ ਹੋ ਗਏ। ਪੁਲਿਸ ਤੇ ਫ਼ੌਜ ਦੀਆਂ ਟੀਮਾਂ ਪਹਾੜੀ ਅਤੇ ਸੰਘਣੇ ਜੰਗਲੀ ਇਲਾਕਿਆਂ ’ਚ ਭਾਲ ਕਰ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਆਉਣ ਵਾਲੇ ਸਮੇਂ ’ਚ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ-ਮੁੱਖ ਮੰਤਰੀ ਅਗਲੀ ਖ਼ਬਰ 34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ’ਚ ਸਾਬਕਾ ਐੱਸ. ਐੱਸ. ਪੀ. ਦੋਸ਼ੀ ਕਰਾਰ
Ad Position 24