13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਭਾਜਪਾ ਦਫ਼ਤਰ ’ਤੇ ਪੈਟਰੋਲ ਬੰਬ ਹਮਲੇ ਦੀ ਜਾਂਚ ਐਨ.ਆਈ.ਏ. ਨੇ ਸੰਭਾਲੀ

ਪੰਜਾਬ ਭਾਜਪਾ ਦਫ਼ਤਰ ’ਤੇ ਪੈਟਰੋਲ ਬੰਬ ਹਮਲੇ ਦੀ ਜਾਂਚ ਐਨ.ਆਈ.ਏ. ਨੇ ਸੰਭਾਲੀ

Ad Position 21
No active advertisement
ਅਜੀਤ ਡੈਸਕ 13-11-2026

ਨਵੀਂ ਦਿੱਲੀ, 12 ਨਵੰਬਰ (ਪੀ.ਟੀ.ਆਈ)-ਪੰਜਾਬ ਦੇ ਸੰਗਰੂਰ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ ’ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ ਕਰੇਗੀ। ਏਜੰਸੀ ਨੇ ਇਸ ਸਬੰਧੀ ਮਾਮਲਾ ਦਰਜ ਕਰ ਕੇ ਖਾਲਿਸਤਾਨ ਲਿਬਰੇਸ਼ਨ ਆਰਮੀ ਦੀ ਕਥਿਤ ਸਾਜਿਸ਼ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਹ ਹਮਲਾ 26 ਜੁਲਾਈ ਨੂੰ ਸੰਗਰੂਰ ਦੇ ਉਪਲੀ ਰੋਡ ਸਥਿਤ ਭਾਜਪਾ ਦਫ਼ਤਰ ’ਤੇ ਕੀਤਾ ਗਿਆ ਸੀ। ਪੁਲਿਸ ਮੁਤਾਬਿਕ ਹਮਲੇ ਦਾ ਮਕਸਦ ਅੱਗ ਲਗਾ ਕੇ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣਾ ਸੀ । ਹਾਲਾਂਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ਪੰਜਾਬ ਪੁਲਿਸ ਨੇ ਜਾਂਚ ਦੌਰਾਨ ਦੋ ਮੁਲਜ਼ਮਾਂ ਹੈਪੀ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਐਨ.ਆਈ.ਏ. ਦੀ ਐੱਫ.ਆਈ.ਆਰ. ਮੁਤਾਬਿਕ ਮੁਲਜ਼ਮਾਂ ਨੂੰ ਗੁਆਂਢੀ ਦੇਸ਼ ਵਿਚ ਬੈਠੇ ਇੱਕ ਹੈਂਡਲਰ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਨਾਲ ਜੋੜਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਐਨ.ਆਈ.ਏ. ਨੇ ਜਾਂਚ ਆਪਣੇ ਹੱਥਾਂ ਵਿਚ ਲਈ ਹੈ। ਏਜੰਸੀ ਹੁਣ ਇਸ ਮਾਮਲੇ ਪਿੱਛੇ ਵੱਡੀ ਸਾਜਿਸ਼ ਤੇ ਇਸ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਜਾਂਚ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਚੋਣਾਂ ’ਚ ਇਕੱਠੇ ਆਉਣਗੇ ਓਵੈਸੀ ਅਤੇ ਚੰਦਰਸ਼ੇਖਰ ਅਗਲੀ ਖ਼ਬਰ ਤੁਸ਼ਿਤਾ ਗੁਲਾਟੀ ਨੇ ਨਵੇਂ ਆਰ . ਟੀ . ਓ . ਵਜੋਂ ਸੰਭਾਲਿਆ ਅਹੁਦਾ ਡਰਾਈਵਿੰਗ ਟੈਸਟ ਟਰੈਕ ਦਾ ਕੀਤਾ ਦੌਰਾ
Ad Position 24