13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਗਵੰਤ ਮਾਨ ਦੀ ਪਾਕਿ ਫੇਰੀ ਲਈ ਮਨਜ਼ੂਰੀ ਕੌਮੀ ਨੀਤੀ ਅਨੁਸਾਰ ਹੋਵੇਗੀ-ਵਿਦੇਸ਼ ਮੰਤਰਾਲਾ

ਭਗਵੰਤ ਮਾਨ ਦੀ ਪਾਕਿ ਫੇਰੀ ਲਈ ਮਨਜ਼ੂਰੀ ਕੌਮੀ ਨੀਤੀ ਅਨੁਸਾਰ ਹੋਵੇਗੀ-ਵਿਦੇਸ਼ ਮੰਤਰਾਲਾ

Ad Position 21
No active advertisement
ਅਜੀਤ ਡੈਸਕ 14-11-2026

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਹੌਰ ਵਿਚ ਹੋਣ ਵਾਲੀ ‘ਵਰਲਡ ਪੰਜਾਬੀ ਕਾਨਫ਼ਰੰਸ’ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਦੇ ਸੱਦੇ ’ਤੇ ਟਿੱਪਣੀ ਕਰਦਿਆਂ ਪਾਕਿਸਤਾਨ ਨਾਲ ਸੰਬੰਧਾਂ ਬਾਰੇ ਭਾਰਤ ਦੀ ਕੌਮੀ ਨੀਤੀ ਦਾ ਹਵਾਲਾ ਦਿੱਤਾ। ਮੰਤਰਾਲੇ ਨੇ ਸਾਫ਼ ਕਰ ਦਿੱਤਾ ਕਿ ਵਿਦੇਸ਼ ਦੌਰਿਆਂ ਲਈ ਸਿਆਸੀ ਮਨਜ਼ੂਰੀਆਂ ਦਾ ਮੁਲਾਂਕਣ ਦੇਸ਼ ਦੀ ਸਮੁੱਚੀ ਨੀਤੀ ਦੇ ਮੁਤਾਬਕ ਕੀਤਾ ਜਾਵੇਗਾ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਉਮੀਦ ਕਰਦਾ ਹੈ ਕਿ ਹਰ ਕੋਈ ਵਿਦੇਸ਼ਾਂ ਨਾਲ ਸੰਬੰਧਾਂ ਬਾਰੇ ਸਾਡੀ ਕੌਮੀ ਨੀਤੀ ਦੀ ਪਾਲਣਾ ਕਰੇਗਾ ਅਤੇ ਉਨ੍ਹਾਂ ਨੇ ਸੰਕੇਤ ਦਿੱਤਾ ਕਿ ਮਾਨ ਦੇ ਪ੍ਰਸਤਾਵਿਤ ਦੌਰੇ ’ਤੇ ਇਸੇ ਦਾਇਰੇ ਵਿਚ ਵਿਚਾਰ ਕੀਤਾ ਜਾਵੇਗਾ। ਜੈਸਵਾਲ ਨੇ ਖ਼ਾਸ ਤੌਰ ’ਤੇ ਪਾਕਿਸਤਾਨ ਬਾਰੇ ਭਾਰਤ ਦੇ ਰੁਖ਼ ਨੂੰ ਸਪੱਸ਼ਟ ਕਰਨ ਲਈ ਅਪ੍ਰੈਲ 2024 ਦੇ ਪਹਿਲਗਾਮ ਅੱਵਾਦੀ ਹਮਲੇ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਬਾਰੇ ਸਾਡਾ ਜੋ ਰੁਖ਼ ਹੈ, ਉਹ ਸਾਰਿਆਂ ਲਈ ਬਿਲਕੁਲ ਸਾਫ਼ ਹੋਣਾ ਚਾਹੀਦਾ ਹੈ ਕਿ ਅਸੀਂ ਕਿਥੇ ਖੜ੍ਹੇ ਹਾਂ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇਕ ਦਿਨ ਦੀ ਹਿਰਾਸਤੀ ਪੈਰੋਲ ਅਗਲੀ ਖ਼ਬਰ ਮੁਹਾਲੀ ਤੇ ਜ਼ੀਰਕਪੁਰ ਵਿਖੇ ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਨੂੰ ਲਗਾਇਆ 3.26 ਲੱਖ ਰੁ. ਦਾ ਚੂਨਾ
Ad Position 24