14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਕਬੂਜ਼ਾ ਕਸ਼ਮੀਰ ’ਚ ਪਾਕਿਸਤਾਨੀ ਅੱਤਵਾਦੀਆਂ ਵਲੋਂ ਲਾਂਚਪੈਡ ਮੁੜ ਸਰਗਰਮ

ਅੰਮ੍ਰਿਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਤੇ ਫ਼ੌਜ ਦੀ ਮਿਲੀਭੁਗਤ ਨਾਲ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿਚ ਅੱਤਵਾਦੀ ਲਾਂਚਪੈਡ ਮੁੜ ਸਰਗਰਮ ਕੀਤੇ ਜਾਣ ਦੀਆਂ ਖ਼ਬਰਾਂ ਹਨ । ਸਰਹੱਦ ਪਾਰ ਦੇ ਸੂਤਰਾਂ ਮੁਤਾਬਕ, ਹਾਲ ਹੀ ਵਿਚ..

Ad Position 21
No active advertisement
ਅਜੀਤ ਡੈਸਕ 15-11-2026

ਵੱਡੇ ਸਿਖਲਾਈ ਕੈਂਪਾਂ ਦੀ ਥਾਂ ਸੰਘਣੇ ਜੰਗਲਾਂ ’ਚ ਬਣਾਏ ਜਾ ਰਹੇ ਛੋਟੇ ਕੈਂਪ 
ਅੰਮ੍ਰਿਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਤੇ ਫ਼ੌਜ ਦੀ ਮਿਲੀਭੁਗਤ ਨਾਲ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿਚ ਅੱਤਵਾਦੀ ਲਾਂਚਪੈਡ ਮੁੜ ਸਰਗਰਮ ਕੀਤੇ ਜਾਣ ਦੀਆਂ ਖ਼ਬਰਾਂ ਹਨ । ਸਰਹੱਦ ਪਾਰ ਦੇ ਸੂਤਰਾਂ ਮੁਤਾਬਕ, ਹਾਲ ਹੀ ਵਿਚ 6 ਤੋਂ 7 ਨਵੇਂ ਲਾਂਚਪੈਡ ਸਰਗਰਮ ਕੀਤੇ ਗਏ ਹਨ, ਜਿਸ ਨਾਲ ਇਨ੍ਹਾਂ ਦੀ ਕੁੱਲ ਗਿਣਤੀ 80 ਤੋਂ ਵੱਧ ਹੋ ਗਈ ਹੈ । ਇਹ ਕਾਰਵਾਈ ਮਈ 2025 ਵਿਚ ਭਾਰਤ ਵਲੋਂ ਚਲਾਏ ਗਏ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਕੀਤੀ ਜਾ ਰਹੀ ਹੈ, ਜਿਸ ਦੌਰਾਨ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ ਤੇ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ । ਰਿਪੋਰਟਾਂ ਅਨੁਸਾਰ, ਭਾਰਤੀ ਫ਼ੌਜ ਤੇ ਸੈਟੇਲਾਈਟ ਨਿਗਰਾਨੀ ਤੋਂ ਬਚਣ ਲਈ ਪਾਕਿਸਤਾਨ ਵੱਡੇ ਸਿਖਲਾਈ ਕੈਂਪਾਂ ਦੀ ਬਜਾਏ ਸੰਘਣੇ ਜੰਗਲਾਂ ਵਿਚ ਛੋਟੇ ਕੈਂਪ ਬਣਾ ਰਿਹਾ ਹੈ । ਇਨ੍ਹਾਂ ਵਿਚ ਐਂਟੀ-ਡਰੋਨ ਪ੍ਰਣਾਲੀਆਂ ਅਤੇ ਨਿਗਰਾਨੀ ਤੋਂ ਬਚਣ ਵਾਲੀ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ । ਪੁਣਛ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਘੁਸਪੈਠ ਦੀ ਕੋਸ਼ਿਸ਼ ਦੌਰਾਨ ਬਾਰੂਦੀ ਸੁਰੰਗ ਧਮਾਕੇ ਵਿਚ ਚਾਰ ਪਾਕਿਸਤਾਨੀ ਅੱਤਵਾਦੀਆਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ । ਸਰਦੀਆਂ ਦੀ ਬਰਫ਼ਬਾਰੀ ਤੋਂ ਪਹਿਲਾਂ ਸੰਭਾਵਿਤ ਘੁਸਪੈਠ ਦੇ ਖ਼ਤਰੇ ਨੂੰ ਦੇਖਦਿਆਂ ਭਾਰਤੀ ਫ਼ੌਜ ਅਤੇ ਬੀ. ਐੱਸ. ਐੱਫ. ਨੇ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ ਪੰਜਾਬ ਪੁਲਿਸ ਵਲੋਂ 580 ਥਾਈਂ ਛਾਪੇਮਾਰੀ, 215 ਕਾਬੂ ਅਗਲੀ ਖ਼ਬਰ ਕਾਨੂੰਨ ਨੂੰ ਛਿੱਕੇ ਟੰਗ ਕੇ ਨੂਰਮਹਿਲ ਤੇ ਬਿਲਗਾ ਦੇ ਪਿੰਡਾਂ ’ਚ ਧੜੱਲੇ ਨਾਲ ਸਾੜੀ ਜਾ ਰਹੀ ਹੈ ਪਰਾਲੀ
Ad Position 24