14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪ੍ਰਧਾਨ ਮੰਤਰੀ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੈਅੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ’ਤੇ ਪਾਏ ਸੰਦੇਸ਼ ਰਾਹੀਂ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੈਅੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੇ.....

Ad Position 21
No active advertisement
ਅਜੀਤ ਡੈਸਕ 15-11-2026

ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੈਅੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ’ਤੇ ਪਾਏ ਸੰਦੇਸ਼ ਰਾਹੀਂ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੈਅੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਸੀਨੀਅਰ ਨੇਤਾ ਅਸ਼ੋਕ ਗਹਿਲੋਤ ਨੇ ਦਿੱਲੀ ਸਥਿਤ ਨਹਿਰੂ ਦੇ ਸਮਾਰਕ ਸ਼ਾਂਤੀ ਵਨ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਵੀ ਸੰਵਿਧਾਨ ਸਦਨ ਦੇ ਸੈਂਟਰਲ ਹਾਲ ’ਚ ਉਨ੍ਹਾਂ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ, ਲੋਕ ਸਭਾ ’ਚ ਸਕੱਤਰ ਜਨਰਲ ਉਤਪਨ ਕੁਮਾਰ ਅਤੇ ਸਕੱਤਰ ਜਨਰਲ ਪੀ.ਸੀ. ਮੋਦੀ ਵੀ ਮੌਜੂਦ ਸਨ।

 

Ad Position 22
No active advertisement
ਪਿਛਲੀ ਖ਼ਬਰ ਆਪ’ ਦੇ ਹਲਕਾ ਖਰੜ ਤੋਂ ਪਿਛਲੇ 10 ਸਾਲਾਂ ਤੋਂ ਵਿਧਾਇਕ ਬਣੇ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰੇ-ਐਡਵੋਕ... ਅਗਲੀ ਖ਼ਬਰ ਪੀ. ਜੀ. ਆਈ. ’ਚ ਨਰਸਿੰਗ ਦੇ ਨਵੇਂ ਵਿਦਿਆਰਥੀਆਂ ਨੂੰ ਚੁਕਾਈ ਸਹੁੰ
Ad Position 24