14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਾਕਿ ਮੰਤਰੀ ਭਾਰਤ ਵਿਚ ਹੋਣ ਵਾਲੇ ਐਸ.ਸੀ.ਓ. ਸੰਮੇਲਨ ’ਚ ਹਿੱਸਾ ਲਵੇਗਾ

ਇਸਲਾਮਾਬਾਦ, 14 ਨਵੰਬਰ (ਪੀ. ਟੀ. ਆਈ.)-ਪਾਕਿਸਤਾਨ ਨੇ ਐਲਾਨ ਕੀਤਾ ਕਿ ਉਸ ਦੇ ਜਲਵਾਯੂ ਪਰਿਵਰਤਨ ਮੰਤਰੀ ਮੁਸਾਦਿਕ ਮਲਿਕ ਇਸ ਮਹੀਨੇ ਦੇ ਅਖੀਰ ਵਿਚ ਭਾਰਤ ਵਿਖੇ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੀ ਮੀਟਿੰਗ ਵਿਚ ਹਿੱਸਾ ਲੈਣਗੇ। ਐਸ.ਸੀ.ਓ. ਦੇਸ਼ਾਂ ਦੀ ਇਹ ਅਹਿਮ ਮੀਟਿੰਗ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿਚ ਹੋਵੇਗੀ।ਭਾਰਤ ਨੇ 28 ਅਕਤੂਬਰ ਨੂੰ ਐਲਾਨ ਕੀਤਾ ਸੀ ਕਿ ਐਸ.ਸੀ.ਓ. ਦੇ ਸਾਰੇ ਮੈਂਬਰਾਂ ਨੂੰ ਸੱਦੇ ਭੇਜੇ ਗਏ ਹਨ। ਪਾਕਿਸਤਾਨ ਦੇ ਵਿਦੇਸ਼....

Ad Position 21
No active advertisement
ਅਜੀਤ ਡੈਸਕ 15-11-2026

ਇਸਲਾਮਾਬਾਦ, 14 ਨਵੰਬਰ (ਪੀ. ਟੀ. ਆਈ.)-ਪਾਕਿਸਤਾਨ ਨੇ ਐਲਾਨ ਕੀਤਾ ਕਿ ਉਸ ਦੇ ਜਲਵਾਯੂ ਪਰਿਵਰਤਨ ਮੰਤਰੀ ਮੁਸਾਦਿਕ ਮਲਿਕ ਇਸ ਮਹੀਨੇ ਦੇ ਅਖੀਰ ਵਿਚ ਭਾਰਤ ਵਿਖੇ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੀ ਮੀਟਿੰਗ ਵਿਚ ਹਿੱਸਾ ਲੈਣਗੇ। ਐਸ.ਸੀ.ਓ. ਦੇਸ਼ਾਂ ਦੀ ਇਹ ਅਹਿਮ ਮੀਟਿੰਗ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿਚ ਹੋਵੇਗੀ।ਭਾਰਤ ਨੇ 28 ਅਕਤੂਬਰ ਨੂੰ ਐਲਾਨ ਕੀਤਾ ਸੀ ਕਿ ਐਸ.ਸੀ.ਓ. ਦੇ ਸਾਰੇ ਮੈਂਬਰਾਂ ਨੂੰ ਸੱਦੇ ਭੇਜੇ ਗਏ ਹਨ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਮੁਤਾਬਕ, ਇਹ ਸਮਾਗਮ ਐਸ.ਸੀ.ਓ. ਮੈਂਬਰ ਦੇਸ਼ਾਂ ਦੇ ਨੁਮਾਇੰਦਿਆਂ ਨੂੰ ਸੱਭਿਆਚਾਰਕ ਸਮਝ ਨਾਲ ਸੰਬੰਧਿਤ ਮੁੱਦਿਆਂ ‘ਤੇ ਚਰਚਾ ਕਰਨ ਲਈ ਇਕ ਮੰਚ ਪ੍ਰਦਾਨ ਕਰੇਗਾ।ਵਿਦੇਸ਼ ਦਫ਼ਤਰ ਨੇ ਆਪਣੇ ਬਿਆਨ ਵਿਚ ਕਿਹਾ ਕਿ ਪਾਕਿਸਤਾਨ ਸਰਕਾਰ ਐਸ.ਸੀ.ਓ. ਢਾਂਚੇ ਦੇ ਅੰਦਰ ਆਪਸੀ ਸਤਿਕਾਰ ਦੀ ਭਾਵਨਾ ਨਾਲ ਸੱਭਿਅਤਾਵਾਂ ਵਿਚਕਾਰ ਗੱਲਬਾਤ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਦਾ ਲੋਕਾਂ ਨਾਲ ਸੰਪਰਕ ਵਧਾਉਣ ਲਈ ਵਚਨਬੱਧ ਹੈ।ਮੁਸਾਦਿਕ ਮਲਿਕ ਇਕ ਅਹਿਮ ਮੰਤਰੀ ਹਨ, ਜੋ ਸਰਕਾਰ ਦਾ ਅਧਿਕਾਰਤ ਪੱਖ ਪੇਸ਼ ਕਰਨ ਲਈ ਅਕਸਰ ਟੀ.ਵੀ. ਸ਼ੋਅਜ਼ ਵਿਚ ਦਿਖਾਈ ਦਿੰਦੇ ਹਨ। ਭਾਰਤ ਵਲੋਂ ਕਰਵਾਏ ਜਾ ਰਹੇ ਇਸ ਸੰਮੇਲਨ ਵਿਚ ਉਨ੍ਹਾਂ ਦੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਪਾਕਿਸਤਾਨ ਭਾਰਤ ਨਾਲ ਤਣਾਅ ਘਟਾਉਣਾ ਚਾਹੁੰਦਾ ਹੈ ਤਾਂ ਜੋ ਅਗਲੇ ਸਾਲ ਇਸਲਾਮਾਬਾਦ ਵਿਚ ਹੋਣ ਵਾਲੇ ਐਸ.ਸੀ.ਓ. ਸੰਮੇਲਨ ਵਿਚ ਭਾਰਤੀ ਲੀਡਰਸ਼ਿਪ ਦੀ ਸ਼ਮੂਲੀਅਤ ਲਈ ਰਾਹ ਪੱਧਰਾ ਕੀਤਾ ਜਾ ਸਕੇ। 

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪੰਜਾਬ ਪੌਲੀਟੈਕਨਿਕ ਇਨੋਵੇਸ਼ਨ ਚੈਲੰਜ ਦੇ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਨੈੱਟਬਾਲ ਚੈਂਪੀਅਨਸ਼ਿਪ ’ਚ ਸੈਕਰਡ ਹਾਰਟ ਤੇ ਕੇ. ਬੀ. ਡੀ. ਏ. ਵੀ. ਸਕੂਲਾਂ ਸਮੇਤ ਜੀ. ਆਈ. ਐਸ. ਕਲੱਬ ਨੇ ਜਿੱਤੇ ਖ਼ਿਤਾਬ
Ad Position 24