14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਮੁਲਜ਼ਮ ਰੋਹਤਕ ਤੋਂ ਕਾਬੂ

ਐੱਸ. ਏ. ਐੱਸ. ਨਗਰ, 14 ਨਵੰਬਰ (ਕਪਿਲ ਵਧਵਾ)- ਪੰਜਾਬ ਪੁਲਿਸ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਹਰਿਆਣਾ ਦੇ ਰੋਹਤਕ ਤੋਂ ਮੁਲਜ਼ਮ ਕੋਮਲ ਜੰਗੜਾ ਉਰਫ਼ ਕੋਬਰਾ ਨੂੰ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ । ਜਾਣਕਾਰੀ ਅਨੁਸਾਰ, 6 ਨਵੰਬਰ ਨੂੰ ਸ਼ਾਮ ਕਰੀਬ 6 ਵਜੇ...

Ad Position 21
No active advertisement
ਅਜੀਤ ਡੈਸਕ 15-11-2026

ਐੱਸ. ਏ. ਐੱਸ. ਨਗਰ, 14 ਨਵੰਬਰ (ਕਪਿਲ ਵਧਵਾ)- ਪੰਜਾਬ ਪੁਲਿਸ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਹਰਿਆਣਾ ਦੇ ਰੋਹਤਕ ਤੋਂ ਮੁਲਜ਼ਮ ਕੋਮਲ ਜੰਗੜਾ ਉਰਫ਼ ਕੋਬਰਾ ਨੂੰ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ । ਜਾਣਕਾਰੀ ਅਨੁਸਾਰ, 6 ਨਵੰਬਰ ਨੂੰ ਸ਼ਾਮ ਕਰੀਬ 6 ਵਜੇ ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਤੇ ਵਟਸਐਪ ਸੁਨੇਹਾ ਮਿਲਿਆ ਸੀ । ਇਸ ਵਿਚ 7 ਕਰੋੜ ਰੁਪਏ ਦੀ ਮੰਗ ਕਰਦਿਆਂ ਫਿਰੌਤੀ ਨਾ ਦੇਣ ’ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ । ਜਾਂਚ ਦੌਰਾਨ ਧਮਕੀ ਲਈ ਵਰਤਿਆ ਗਿਆ ਮੋਬਾਈਲ ਨੰਬਰ ਕੋਮਲ ਜੰਗੜਾ ਦੇ ਨਾਂਅ ’ਤੇ ਰਜਿਸਟਰਡ ਪਾਇਆ ਗਿਆ । ਇਸ ਮਾਮਲੇ ਵਿਚ 7 ਨਵੰਬਰ ਨੂੰ ਮੁਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿਚ ਬੀ.ਐੱਨ.ਐੱਸ. ਤੇ ਆਈ.ਟੀ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ । ਮੁਲਜ਼ਮ ਰੋਹਤਕ ਦੇ ਡੀ.ਸੀ. ਦਫ਼ਤਰ ਵਿਚ ਕਲਰਕ ਵਜੋਂ ਕੰਮ ਕਰਦਾ ਸੀ, ਪਰ ਲਗਭਗ ਛੇ ਮਹੀਨੇ ਪਹਿਲਾਂ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ । ਉਸ ਦੇ ਪਰਿਵਾਰ ਮੁਤਾਬਕ ਪੁਲਿਸ ਉਸ ਨੂੰ 12 ਨਵੰਬਰ ਨੂੰ ਰੋਹਤਕ ਦੀ ਸ਼ਾਸਤਰੀ ਕਾਲੋਨੀ ਤੋਂ ਲੈ ਕੇ ਗਈ ਸੀ। ਆਪਣਾ ਅਸਲ ਨਾਂਅ ਪਸੰਦ ਨਾ ਹੋਣ ਕਾਰਨ ਉਸ ਨੇ ਆਪਣਾ ਨਾਂਅ ਕੋਬਰਾ ਰੱਖ ਲਿਆ ਸੀ । 

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਪੰਜਾਬ ਸਮੇਤ 6 ਸੂਬਿਆਂ ’ਚ ਛਾਪੇ ਅਗਲੀ ਖ਼ਬਰ ਤਿੰਨ ਸਾਲਾਂ ’ਚ ਦੇਸ਼ ਦੇ 828 ਵਰਗ ਕਿਲੋਮੀਟਰ ਕੁਦਰਤੀ ਜੰਗਲ ਉਦਯੋਗਾਂ ਹਵਾਲੇ
Ad Position 24