14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚੀਨ ਨਾਲ ਲੱਗਦੀ ਸਰਹੱਦ ’ਤੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ- ਜੈਸ਼ੰਕਰ

ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਚੀਨ ਨਾਲ ਲਗਦੀ ਭਾਰਤੀ ਸਰਹੱਦ ਹੁਣ ਪਹਿਲਾਂ ਨਾਲੋਂ ਵਧੇਰੇ ਸਰਗਰਮ ਹੋ ਗਈ ਹੈ ਤੇ ਉੱਥੇ ਲਗਾਤਾਰ ਵੱਡੀ ਗਿਣਤੀ ’ਚ ਫ਼ੌਜੀ ਤਾਇਨਾਤ ਰੱਖਣ ਦੀ ਲੋੜ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਹੱਦੀ ਖੇਤਰਾਂ ’ਚ ਸੜਕਾਂ, ਸੁਰੰਗਾਂ, ਪੁਲਾਂ ਤੇ ਹਵਾਈ ਅੱਡਿਆਂ ਦਾ ਬੁਨਿਆਦੀ ਢਾਂਚਾ ਤੇਜ਼ੀ ਨਾਲ ਮਜ਼ਬੂਤ ਕਰ ਰਿਹਾ ਹੈ। ਇਕ ਪ੍ਰੋਗਰਾਮ ਦੌਰਾਨ ਗੱਲਬਾਤ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ 2020 ’ਚ ਪੂਰਬੀ ਲੱਦਾਖ ਦੀ...

Ad Position 21
No active advertisement
ਅਜੀਤ ਡੈਸਕ 15-11-2026

ਕਿਹਾ, ਗਲਵਾਨ ਝੜਪ ਤੋਂ ਬਾਅਦ ਐਲ.ਏ.ਸੀ. ’ਤੇ ਫ਼ੌਜੀ ਸਮਰੱਥਾ ’ਚ ਹੋਇਆ ਵੱਡਾ ਵਾਧਾ
ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਚੀਨ ਨਾਲ ਲਗਦੀ ਭਾਰਤੀ ਸਰਹੱਦ ਹੁਣ ਪਹਿਲਾਂ ਨਾਲੋਂ ਵਧੇਰੇ ਸਰਗਰਮ ਹੋ ਗਈ ਹੈ ਤੇ ਉੱਥੇ ਲਗਾਤਾਰ ਵੱਡੀ ਗਿਣਤੀ ’ਚ ਫ਼ੌਜੀ ਤਾਇਨਾਤ ਰੱਖਣ ਦੀ ਲੋੜ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਹੱਦੀ ਖੇਤਰਾਂ ’ਚ ਸੜਕਾਂ, ਸੁਰੰਗਾਂ, ਪੁਲਾਂ ਤੇ ਹਵਾਈ ਅੱਡਿਆਂ ਦਾ ਬੁਨਿਆਦੀ ਢਾਂਚਾ ਤੇਜ਼ੀ ਨਾਲ ਮਜ਼ਬੂਤ ਕਰ ਰਿਹਾ ਹੈ। ਇਕ ਪ੍ਰੋਗਰਾਮ ਦੌਰਾਨ ਗੱਲਬਾਤ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ 2020 ’ਚ ਪੂਰਬੀ ਲੱਦਾਖ ਦੀ ਗਲਵਾਨ ਘਾਟੀ ’ਚ ਹੋਈਆਂ ਖ਼ੂਨੀ ਝੜਪਾਂ ਤੋਂ ਬਾਅਦ ਭਾਰਤ ਨੇ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ’ਤੇ ਆਪਣੀ ਫ਼ੌਜੀ ਸਮਰੱਥਾ ’ਚ ਕਾਫ਼ੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਸਰਹੱਦੀ ਖੇਤਰਾਂ ’ਚ ਨਵੀਆਂ ਸੁਰੰਗਾਂ, ਪੁਲਾਂ ਤੇ ਹਵਾਈ ਅੱਡਿਆਂ ਦੇ ਨਿਰਮਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਲਗਭਗ ਇਕ ਦਹਾਕਾ ਪਹਿਲਾਂ ਤੱਕ ਭਾਰਤ ਦਾ ਸਰਹੱਦੀ ਬੁਨਿਆਦੀ ਢਾਂਚਾ ਅਣਗੌਲਿਆ ਰਿਹਾ ਸੀ, ਪਰ ਪਿਛਲੇ ਦਸ ਸਾਲਾਂ ਦੌਰਾਨ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਤੇ ਲੋੜੀਂਦੇ ਸਰੋਤ ਮੁਹੱਈਆ ਕਰਵਾਏ ਗਏ ਹਨ। ਇਸ ਨਾਲ ਸਰਹੱਦ ’ਤੇ ਵੱਡੀ ਗਿਣਤੀ ’ਚ ਫ਼ੌਜੀਆਂ ਦੀ ਤਾਇਨਾਤੀ ਸੰਭਵ ਹੋ ਸਕੀ ਹੈ। ਭਾਰਤ ਤੇ ਚੀਨ ਦੇ ਸਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਅਕਤੂਬਰ 2024 ’ਚ ਰੂਸ ਦੇ ਕਜ਼ਾਨ ਸ਼ਹਿਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਸਬੰਧਾਂ ਨੂੰ ਮੁੜ ਆਮ ਬਣਾਉਣ ਵੱਲ ਕਦਮ ਵਧਾਏ ਹਨ। ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਸਮਾਨਤਾ ਬਾਰੇ ਜੈਸ਼ੰਕਰ ਨੇ ਕਿਹਾ ਕਿ 1980ਵਿਆਂ ’ਚ ਚੀਨ ਨੇ ਆਧੁਨਿਕੀਕਰਨ ਤੇ ਉਦਯੋਗੀਕਰਨ ਵੱਲ ਵੱਡੇ ਕਦਮ ਚੁੱਕੇ ਜਦਕਿ ਭਾਰਤ ਇਸ ਦੌੜ ’ਚ ਪਿੱਛੇ ਰਹਿ ਗਿਆ। ਉਨ੍ਹਾਂ ਕਿਹਾ ਕਿ 1990ਵਿਆਂ ’ਚ ਭਾਰਤ ਨੇ ਕੁਝ ਸੁਧਾਰ ਕੀਤੇ, ਪਰ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ’ਚ ਲਗਾਤਾਰ ਅੱਗੇ ਨਹੀਂ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਭਾਰਤ ਨੂੰ ਇਸ ਪਾੜੇ ਨੂੰ ਪੂਰਾ ਕਰਨ ਲਈ ਰਵਾਇਤੀ ਤਰੀਕਿਆਂ ਦੀ ਬਜਾਏ ਨਵੀਆਂ ਤਕਨੀਕਾਂ ਤੇ ਆਪਣੀਆਂ ਮਜ਼ਬੂਤ ਸਮਰੱਥਾਵਾਂ ਦੇ ਆਧਾਰ ’ਤੇ ਤੇਜ਼ੀ ਨਾਲ ਅੱਗੇ ਵਧਣਾ ਪਵੇਗਾ।

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਨੇੜੇ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਦੀ ਟੱਕਰ, 5 ਮੌਤਾਂ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦੀ ਸ਼ੁਰੂਆਤ
Ad Position 24