16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮੈਕਲੋਡਗੰਜ ਨੇੜੇ ਕਾਰ ਖੱਡ ’ਚ ਡਿੱਗੀ-ਹੁਸ਼ਿਆਰਪੁਰ ਦੇ ਸੈਲਾਨੀ ਦੀ ਮੌਤ

ਮੈਕਲੋਡਗੰਜ ਨੇੜੇ ਕਾਰ ਖੱਡ ’ਚ ਡਿੱਗੀ-ਹੁਸ਼ਿਆਰਪੁਰ ਦੇ ਸੈਲਾਨੀ ਦੀ ਮੌਤ

Ad Position 21
No active advertisement
ਅਜੀਤ ਡੈਸਕ 16-11-2026


ਧਰਮਸ਼ਾਲਾ, 15 ਨਵੰਬਰ (ਯੂ. ਐਨ. ਆਈ.)-ਪੁਲਿਸ ਨੇ ਦੱਸਿਆ ਕਿ ਮੈਕਲੋਡਗੰਜ ਵਿਚ ‘ਮਾਉਂਟੇਨੀਅਰਿੰਗ ਇੰਸਟੀਚਿਊਟ’ (ਪਰਬਤਾਰੋਹੀ ਸੰਸਥਾ) ਨੇੜੇ ਧਰਮਕੋਟ ਰੋਡ ‘ਤੇ ਇਕ ਸੈਲਾਨੀ ਦੀ ਕਾਰ ਪਹਾੜੀ ਤੋਂ ਹੇਠਾਂ ਖੱਡ ਵਿਚ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਾਂਗੜਾ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਕੁਲਭੂਸ਼ਣ ਵਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੌਰਵ ਵਸ਼ਿਸ਼ਟ ਵਜੋਂ ਹੋਈ ਹੈ, ਜੋ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਿਹਾਲਾ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਪੀਬੀ07ਟੀ 0506 ਰਜਿਸਟ੍ਰੇਸ਼ਨ ਨੰਬਰ ਵਾਲੀ ਕਾਰ ਨੂੰ ਚਾਲਕ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ, ਜਿਸ ਕਾਰਨ ਉਹ ਗੱਡੀ ‘ਤੇ ਆਪਣਾ ਕਾਬੂ ਗੁਆ ਬੈਠਾ, ਜਿਸ ਕਾਰਨ ਗੱਡੀ ਪਹਾੜੀ ਤੋਂ ਹੇਠਾਂ ਡਿੱਗ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਪੀੜਤ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੈਕਲੋਡਗੰਜ ਥਾਣੇ ਵਿਚ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 281, 125(ਏ) ਅਤੇ 106  ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਝੋਨੇ ਦੀ ਖ਼ਰੀਦ ਦਾ ਸੰਕਟ ਹੋਇਆ ਡੂੰਘਾ ਅਗਲੀ ਖ਼ਬਰ ਸੰਸਦ ਦਾ ਸਰਦ ਰੁੱਤ ਇਜਲਾਸ ਦਸੰਬਰ ਦੇ ਪਹਿਲੇ ਹਫ਼ਤੇ ਸੰਭਵ
Ad Position 24