ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਪਟੀਸ਼ਨ ਮਨਜ਼ੂਰ ਕਰਦਿਆਂ 2025 ਦੇ ਲਾਲ ਕਿਲ੍ਹਾ ਧਮਾਕੇ ਦੀ ਜਾਂਚ ਨਾਲ ਸਬੰਧਿਤ ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਦੋ ਮਾਮਲਿਆਂ ਨੂੰ ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ ।