16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਇਲਾਹਾਬਾਦ ਹਾਈ ਕੋਰਟ ਨੇ ਆਜ਼ਮ ਖਾਨ ਦੀ ਗ੍ਰਿਫਤਾਰੀ ’ਤੇ ਈ.ਡੀ. ਤੋਂ ਜਵਾਬ ਮੰਗਿਆ

ਇਲਾਹਾਬਾਦ ਹਾਈ ਕੋਰਟ ਨੇ ਆਜ਼ਮ ਖਾਨ ਦੀ ਗ੍ਰਿਫਤਾਰੀ ’ਤੇ ਈ.ਡੀ. ਤੋਂ ਜਵਾਬ ਮੰਗਿਆ

Ad Position 21
No active advertisement
ਅਜੀਤ ਡੈਸਕ 17-11-2026

ਪ੍ਰਯਾਗਰਾਜ, 16 ਨਵੰਬਰ (ਪੀ.ਟੀ.ਆਈ.)-ਇਲਾਹਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਇੱਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਵਿਚ ਇਹ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ ਕਿ ਕੀ ਹਾਲ ਹੀ ਵਿਚ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿਚ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖਾਨ ਨੂੰ ਗ੍ਰਿਫਤਾਰ ਕਰਦੇ ਸਮੇਂ, ਉਨ੍ਹਾਂ ਨੂੰ ਗ੍ਰਿਫਤਾਰੀ ਦੇ ਆਧਾਰ (ਕਾਰਨ) ਦੱਸੇ ਗਏ ਸਨ ਜਾਂ ਨਹੀਂ।ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ।ਜਸਟਿਸ ਰਾਜੀਵ ਗੁਪਤਾ ਅਤੇ ਜਸਟਿਸ ਦਵਿੰਦਰ ਸਿੰਘ ‘ਤੇ ਆਧਾਰਿਤ ਬੈਂਚ ਨੇ ਇਹ ਨਿਰਦੇਸ਼ ਆਜ਼ਮ ਖਾਨ (78) ਵਲੋਂ ਦਾਇਰ ਇੱਕ ਰਿੱਟ ਪਟੀਸ਼ਨ ‘ਤੇ ਦਿੱਤੇ ਹਨ। ਆਜ਼ਮ ਖਾਨ ਨੂੰ ਈ.ਡੀ. ਨੇ 31 ਅਕਤੂਬਰ ਨੂੰ ਰਾਮਪੁਰ ਜ਼ਿਲ੍ਹਾ ਜੇਲ੍ਹ ਤੋਂ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਇਹ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ‘ਪੈਨ ਧੋਖਾਧੜੀ’ ਦੇ ਇੱਕ ਮਾਮਲੇ ਵਿੱਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਹੀ ਸਨ।

Ad Position 22
No active advertisement
ਪਿਛਲੀ ਖ਼ਬਰ ਰੱਖਿਆ ਅਤੇ ਸਮਾਜਿਕ ਨਿਆਂ ਮੰਤਰਾਲਿਆਂ ਵਲੋਂ ਛਾਉਣੀ ਖੇਤਰਾਂ ’ਚ ਬਜ਼ੁਰਗਾਂ ਦੀ ਭਲਾਈ ਲਈ ਅਹਿਮ ਸਮਝੌਤਾ ਅਗਲੀ ਖ਼ਬਰ ਲਾਲ ਕਿਲ੍ਹਾ ਧਮਾਕੇ ਨਾਲ ਜੁੜੇ ਮਾਮਲੇ ਐਨ.ਆਈ.ਏ. ਅਦਾਲਤ ’ਚ ਤਬਦੀਲ
Ad Position 24