16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕੱਲ੍ਹ ਜਲੰਧਰ ਆਉਣਗੇ ਨਿਤਿਨ ਨਬੀਨ

ਕੱਲ੍ਹ ਜਲੰਧਰ ਆਉਣਗੇ ਨਿਤਿਨ ਨਬੀਨ

Ad Position 21
No active advertisement
ਅਜੀਤ ਡੈਸਕ 17-11-2026

ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਪੱਧਰ ’ਤੇ ‘ਸਮਰਸਤਾ ਸੰਕਲਪ ਯਾਤਰਾ’ ਕੱਢੀ ਜਾ ਰਹੀ ਹੈ । 18 ਨਵੰਬਰ ਨੂੰ ਜਲੰਧਰ ਦੇ ਪਿੰਡ ਰਾਏਪੁਰ, ਡੇਰਾ ਸੱਚਖੰਡ ਬੱਲਾਂ ਨੇੜਿਉਂ ਸ਼ੁਰੂ ਹੋਣ ਵਾਲੀ ਇਹ ਯਾਤਰਾ 2,558 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸੰਪੰਨ ਹੋਵੇਗੀ । ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਕੱਲ੍ਹ ਜਲੰਧਰ ਤੋਂ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਯਾਤਰਾ ਦਾ ਮੁੱਖ ਉਦੇਸ਼ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ, ਸਮਾਨਤਾ, ਸਰਬਸਾਂਝੀਵਾਲਤਾ, ਭਗਤੀ ਤੇ ਮਨੁੱਖਤਾ ਦਾ ਸੰਦੇਸ਼ ਦੇਸ਼ ਦੇ ਦੋ ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਇਹ ਯਾਤਰਾ ਪੰਜ ਦਿਨਾਂ ਦੌਰਾਨ 17 ਜ਼ਿਲ੍ਹਿਆਂ ਵਿਚੋਂ ਲੰਘਦਿਆਂ ਕਰੀਬ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ । ਜਲੰਧਰ ਤੋਂ ਸ਼ੁਰੂ ਹੋ ਕੇ ਇਹ ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੁਹਾਲੀ ਸਮੇਤ ਵੱਖ-ਵੱਖ ਇਲਾਕਿਆਂ ਵਿਚੋਂ ਗੁਜ਼ਰੇਗੀ । ਇਹ ਯਾਤਰਾ ਪੰਜਾਬ ਸਮੇਤ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਦੇ 46 ਸ਼ਹਿਰਾਂ ਤੱਕ ਪਹੁੰਚੇਗੀ । ਇਸ ਦੌਰਾਨ 29 ਵੱਡੇ ਅਤੇ 27 ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਣਗੇ । 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਪੰਜਾਬ ’ਚ ਉਮੀਦਵਾਰਾਂ ਦੀ ਚੋਣ ਲਈ 3 ਮੈਂਬਰੀ ਸਕਰੀਨਿੰਗ ਕਮੇਟੀ ਬਣਾਈ ਅਗਲੀ ਖ਼ਬਰ ਗੱਠਜੋੜਾਂ ਦੀ ਮੁੜ ਸੁਰਜੀਤੀ, ਪੰਥਕ ਵੋਟਾਂ ਦੀ ਵੰਡ, ਤੇ ਭਲਾਈ ਸਕੀਮਾਂ ਵਿਚਾਲੇ ਫਸਵੀਂ ਸਿਆਸੀ ਜੰਗ
Ad Position 24