16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕੁਲਗਾਮ ’ਚ ਲਸ਼ਕਰ ਕਮਾਂਡਰ ਸਮੇਤ ਦੋ ਅੱਤਵਾਦੀ ਹਲਾਕ

ਕੁਲਗਾਮ ’ਚ ਲਸ਼ਕਰ ਕਮਾਂਡਰ ਸਮੇਤ ਦੋ ਅੱਤਵਾਦੀ ਹਲਾਕ

Ad Position 21
No active advertisement
ਅਜੀਤ ਡੈਸਕ 17-11-2026

ਸ੍ਰੀਨਗਰ, 16 ਨਵੰਬਰ (ਏਜੰਸੀ)-ਸੀ.ਆਰ.ਪੀ.ਐਫ. ਚੌਕੀ ’ਤੇ ਤਾਇਨਾਤ ਜਵਾਨਾਂ ’ਤੇ 5 ਦਿਨ ਪਹਿਲਾਂ ਹਮਲਾ ਕਰਨ ਵਾਲੇ ਲਸ਼ਕਰ-ਏ-ਤਾਇਬਾ ਦੇ ਦੋ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ’ਚ ਮਾਰ ਦਿੱਤਾ ਹੈ। ਇਹ ਮੁਕਾਬਲਾ ਕੁਲਗਾਮ ਜ਼ਿਲ੍ਹੇ ਦੇ ਲਾਰੂ ’ਚ ਹੋਇਆ। ਕਸ਼ਮੀਰ ਜ਼ੋਨ ਪੁਲਿਸ ਨੇ ‘ਐਕਸ’ ’ਤੇ ਦੱਸਿਆ ਕਿ ਮਰਨ ਵਾਲੇ ਅੱਤਵਾਦੀ ਲਸ਼ਕਰ-ਏ-ਤਾਇਬਾ ਦਾ ਵਾਦੀ ’ਚ ਇਕਮਾਤਰ ਬਚਿਆ ਕਮਾਂਡਰ ਲਤੀਫ਼ ਭੱਟ ਤੇ ਉਸ ਦਾ ਸਾਥੀ ਉਮਰ ਹੈ। ਲਤੀਫ਼ ਭੱਟ ਇਸ ਸਾਲ ਕੁਲਗਾਮ ਤੇ ਅਨੰਤਨਾਗ ’ਚ ਹੋਏ ਸਿਲਸਿਲੇਵਾਰ ਹਮਲਿਆਂ ’ਚ ਸ਼ਾਮਿਲ ਸੀ। ਇਸ ’ਚ ਅਨੰਤਨਾਗ ਦੇ ਲਾਲ ਚੌਕ ’ਚ ਪੁਲਿਸ ਕਰਮੀਆਂ ਦੀ ਹੱਤਿਆ ਤੇ ਕੁਲਗਾਮ ’ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਹੱਤਿਆ ਸ਼ਾਮਿਲ ਹੈ। ਫ਼ੌਜ ਦੇ ਇਕ ਅਧਿਕਾਰੀ ਅਨੁਸਾਰ ਅੱਤਵਾਦੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ ਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇਲਾਕੇ ’ਚ ਘੇਰਾਬੰਦੀ ਕੀਤੀ ਸੀ। ਤਲਾਸ਼ੀ ਦੌਰਾਨ ਸ਼ੱਕੀ ਟਿਕਾਣੇ ਨੇੜੇ ਪਹੁੰਚਦੇ ਹੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕੀਤੀ। ਕਰੀਬ ਤਿੰਨ ਘੰਟਿਆ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਮਾਰ ਦਿੱਤਾ। ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਨੇ ਮੁਕਾਬਲੇ ਵਾਲੀ ਥਾਂ ਨੇੜੇ ਪੈਂਦੇ ਸਕੂਲਾਂ ਦੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। 
ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਨੌਪੋਰਾ ਅਖਰਨ ’ਚ ਅੱਤਵਾਦੀਆਂ ਵਲੋਂ ਕੀਤੇ ਹਮਲੇ ’ਚ ਸੀ.ਆਰ.ਪੀ.ਐਫ. ਦੇ ਤਿੰਨ ਜਵਾਨ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਹਮਲਾਵਰਾਂ ਦੀ ਭਾਲ ਲਈ ਵੱਡੇ ਪੱਧਰ ’ਤੇ ਮੁਹਿੰਮ ਜਾਰੀ ਸੀ। ਅੱਤਵਾਦੀ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਵਲੋਂ ਹਿਰਾਸਤੀ ਪੈਰੋਲ ਲਈ ਅਦਾਲਤ ’ਚ ਨਵੀਂ ਅਰਜ਼ੀ ਦਾਖ਼ਲ ਅਗਲੀ ਖ਼ਬਰ ਕਾਂਗਰਸ ਨੇ ਪੰਜਾਬ ’ਚ ਉਮੀਦਵਾਰਾਂ ਦੀ ਚੋਣ ਲਈ 3 ਮੈਂਬਰੀ ਸਕਰੀਨਿੰਗ ਕਮੇਟੀ ਬਣਾਈ
Ad Position 24