16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੁਣਛ ’ਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਨੂੰ ਦੇਖ ਕੇ ਫ਼ੌਜ ਵਲੋਂ ਗੋਲੀਬਾਰੀ

ਪੁਣਛ ’ਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਨੂੰ ਦੇਖ ਕੇ ਫ਼ੌਜ ਵਲੋਂ ਗੋਲੀਬਾਰੀ

Ad Position 21
No active advertisement
ਅਜੀਤ ਡੈਸਕ 17-11-2026


ਜੰਮੂ,16 ਨਵੰਬਰ (ਪੀ.ਟੀ.ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨੇੜੇ ਜੰਗਲੀ ਖੇਤਰ ਵਿਚ ਸ਼ੱਕੀ ਗਤੀਵਿਧੀਆਂ ਨੂੰ ਦੇਖ ਕੇ ਫ਼ੌਜ ਦੇ ਜਵਾਨਾਂ ਨੇ ਸੋਮਵਾਰ ਸਵੇਰੇ ਗੋਲੀਬਾਰੀ ਕੀਤੀ।ਅਧਿਕਾਰੀਆਂ ਅਨੁਸਾਰ ਸਾਵਜੀਆਂ ਸੈਕਟਰ ਦੇ ਕਨਾਰੀ ਖੇਤਰ ਵਿਚ ਸਰਹੱਦ ਦੀ ਰਾਖੀ ਕਰ ਰਹੇ ਚੌਕਸ ਜਵਾਨਾਂ ਨੇ ਸਵੇਰੇ 1:30 ਵਜੇ ਦੇ ਕਰੀਬ ਕੁਝ ਸ਼ੱਕੀ ਗਤੀਵਿਧੀਆਂ ਨੂੰ ਦੇਖਿਆ। ਉਨ੍ਹਾਂ ਕਿਹਾ ਕਿ ਫੌਜ ਨੇ ਛੋਟੇ ਹਥਿਆਰਾਂ ਨਾਲ ਲਗਭਗ ਦੋ ਦਰਜਨ ਗੋਲੀਆਂ ਚਲਾਈਆਂ ਅਤੇ ਫਿਰ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਖੇਤਰ ਨੂੰ ਘੇਰ ਲਿਆ। ਸਵੇਰ ਵੇਲੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਆਖਰੀ ਜਾਣਕਾਰੀ ਮਿਲਣ ਤੱਕ ਜਾਰੀ ਸੀ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਬਿਲਕਿਸ ਬਾਨੋ ਦੇ 2 ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਅਗਲੀ ਖ਼ਬਰ ਸੋਨੀਆ ਗਾਂਧੀ ਦੀ ਆਤਮਕਥਾ ਰਸਮੀ ਤੌਰ ’ਤੇ ਜਾਰੀ
Ad Position 24