16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੁਪਰੀਮ ਕੋਰਟ ਵਲੋਂ ਬਿਲਕਿਸ ਬਾਨੋ ਦੇ 2 ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ

ਸੁਪਰੀਮ ਕੋਰਟ ਵਲੋਂ ਬਿਲਕਿਸ ਬਾਨੋ ਦੇ 2 ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ

Ad Position 21
No active advertisement
ਅਜੀਤ ਡੈਸਕ 17-11-2026

ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਸਮੂਹਿਕ ਜਬਰ ਜਨਾਹ ਅਤੇ ਕਤਲ ਮਾਮਲੇ ਦੇ ਦੋ ਦੋਸ਼ੀਆਂ ਬਿਪਿਨ ਚੰਦਰ ਜੋਸ਼ੀ ਅਤੇ ਪ੍ਰਦੀਪ ਮੋਰਧੀਆ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੇ ਬੈਂਚ ਨੇ ਨੋਟ ਕੀਤਾ ਕਿ ਦੋਵੇਂ ਦੋਸ਼ੀ 17 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਚੁੱਕੇ ਹਨ ਅਤੇ ਉਨ੍ਹਾਂ ਵਿਚੋਂ ਇੱਕ ਗੰਭੀਰ ਅਪੰਗਤਾ ਤੋਂ ਪੀੜਤ ਹੈ । ਬੈਂਚ ਨੇ ਕਿਹਾ ਕਿ ਦੋਸ਼ੀਆਂ ਦੀਆਂ ਅਪੀਲਾਂ ਵਿਚ ਤੱਥਾਂ ਅਤੇ ਕਾਨੂੰਨ ਨਾਲ ਜੁੜੇ ਕਈ ਅਹਿਮ ਮੁੱਦੇ ਹਨ, ਜਿਨ੍ਹਾਂ ‘ਤੇ ਵਿਸਥਾਰਪੂਰਵਕ ਸੁਣਵਾਈ ਹੋਣੀ ਬਾਕੀ ਹੈ। ਅਪੀਲ ਦਾ ਨਿਪਟਾਰਾ ਹੋਣ ਤੱਕ ਸਜ਼ਾ ਮੁਅੱਤਲ ਰੱਖੀ ਗਈ ਹੈ। ਇਹ ਜ਼ਮਾਨਤ ਹੇਠਲੀ ਅਦਾਲਤ (ਟਰਾਇਲ ਕੋਰਟ) ਵੱਲੋਂ ਤੈਅ ਕੀਤੀਆਂ ਜਾਣ ਵਾਲੀਆਂ ਸ਼ਰਤਾਂ ਦੇ ਅਧੀਨ ਦਿੱਤੀ ਗਈ ਹੈ। ਇਹ ਹੁਕਮ 28 ਅਕਤੂਬਰ ਨੂੰ ਪਾਸ ਕੀਤਾ ਗਿਆ ਸੀ, ਜੋ ਹੁਣ ਜਨਤਕ ਹੋਇਆ ਹੈ। ਇਹ ਦੋਵੇਂ ਦੋਸ਼ੀ ਉਨ੍ਹਾਂ 11 ਮੁਜਰਮਾਂ ਵਿਚ ਸ਼ਾਮਿਲ ਹਨ, ਜਿਨ੍ਹਾਂ ਦੀ ਗੁਜਰਾਤ ਸਰਕਾਰ ਵੱਲੋਂ 2022 ਵਿਚ ਕੀਤੀ ਗਈ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਸੁਪਰੀਮ ਕੋਰਟ ਨੇ ਜਨਵਰੀ 2024 ਵਿਚ ਰੱਦ ਕਰਦਿਆਂ ਵਾਪਸ ਜੇਲ੍ਹ ਭੇਜ ਦਿੱਤਾ ਸੀ।ਇਹ ਮਾਮਲਾ ਗੁਜਰਾਤ ਦੰਗਿਆਂ ਨਾਲ ਸਬੰਧਿਤ ਹੈ ਜਦੋਂ 21 ਸਾਲਾ ਗਰਭਵਤੀ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਆਸਿਆਨ ਤੇ ਪੂਰਬੀ ਏਸ਼ੀਆ ਸੰਮੇਲਨਾਂ ਲਈ ਫਿਲੀਪੀਨਜ਼ ਪੁੱਜੇ ਪ੍ਰਧਾਨ ਮੰਤਰੀ ਅਗਲੀ ਖ਼ਬਰ ਪੁਣਛ ’ਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਨੂੰ ਦੇਖ ਕੇ ਫ਼ੌਜ ਵਲੋਂ ਗੋਲੀਬਾਰੀ
Ad Position 24