18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਦਾਲਤ ਨੇ ਸੋਨੀਆ ਗਾਂਧੀ ਦੇ ਨਾਗਰਿਕਤਾ ਵਿਵਾਦ ਮਾਮਲੇ ’ਚ ਪੁਲਿਸ ਤੋਂ ਮੰਗੀ ਕਾਰਵਾਈ ਰਿਪੋਰਟ

ਅਦਾਲਤ ਨੇ ਸੋਨੀਆ ਗਾਂਧੀ ਦੇ ਨਾਗਰਿਕਤਾ ਵਿਵਾਦ ਮਾਮਲੇ ’ਚ ਪੁਲਿਸ ਤੋਂ ਮੰਗੀ ਕਾਰਵਾਈ ਰਿਪੋਰਟ

Ad Position 21
No active advertisement
ਅਜੀਤ ਡੈਸਕ 19-11-2026

ਨਵੀਂ ਦਿੱਲੀ, 18 ਨਵੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਦੇ ਨਾਗਰਿਕਤਾ ਅਤੇ ਵੋਟਰ ਸੂਚੀ ਵਿਵਾਦ ਨਾਲ ਸੰਬੰਧਿਤ ਇੱਕ ਸ਼ਿਕਾਇਤ ’ਤੇ ਦਿੱਲੀ ਪੁਲਿਸ ਤੋਂ ਐਕਸ਼ਨ ਟੇਕਨ ਰਿਪੋਰਟ (ਏ.ਟੀ.ਆਰ.) ਮੰਗੀ ਹੈ। ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਵਿਨੋਦ ਜੋਸ਼ੀ ਨੇ ਆਈ.ਪੀ. ਐਸਟੇਟ ਥਾਣੇ ਦੇ ਐਸ.ਐਚ.ਓ. ਨੂੰ ਇਹ ਰਿਪੋਰਟ ਦਾਖਲ ਕਰਨ ਦਾ ਹੁਕਮ ਦਿੱਤਾ ਹੈ। ਇਹ ਸ਼ਿਕਾਇਤ ਵਕੀਲ ਵਿਕਾਸ ਤ੍ਰਿਪਾਠੀ ਵਲੋਂ 24 ਅਗਸਤ,2025 ਨੂੰ ਦਾਇਰ ਕੀਤੀ ਗਈ ਸੀ । ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਸੋਨੀਆ ਗਾਂਧੀ ਦਾ ਨਾਂਅ ਅਪ੍ਰੈਲ 1983 ਵਿਚ ਭਾਰਤੀ ਨਾਗਰਿਕਤਾ ਹਾਸਿਲ ਕਰਨ ਤੋਂ ਤਿੰਨ ਸਾਲ ਪਹਿਲਾਂ ਹੀ 1980 ਵਿਚ ਨਵੀਂ ਦਿੱਲੀ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਿਲ ਸੀ । ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਹੈ ਕਿ 1980 ਦੀ ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ ਹੈ । ਸ਼ਿਕਾਇਤ ਅਨੁਸਾਰ, 1982 ਵਿਚ ਉਨ੍ਹਾਂ ਦਾ ਨਾਂਅ ਸੂਚੀ ਵਿਚੋਂ ਕੱਟ ਦਿੱਤਾ ਗਿਆ ਸੀ ਤੇ 1983 ਵਿਚ ਮੁੜ ਸ਼ਾਮਿਲ ਕੀਤਾ ਗਿਆ ਸੀ । ਇੱਥੇ ਦੱਸਣਯੋਗ ਹੈ ਕਿ ਸਤੰਬਰ 2025 ਵਿਚ ਇੱਕ ਮੈਜਿਸਟ੍ਰੇਟ ਅਦਾਲਤ ਨੇ ਐੱਫ.ਆਈ.ਆਰ. ਦਰਜ ਕਰਨ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰਦਿਆਂ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ ।

Ad Position 22
No active advertisement
ਪਿਛਲੀ ਖ਼ਬਰ ਨਵੇਂ ਸੂਬੇ ਬਣਾਉਣ ਦੀਆਂ ਕੋਸ਼ਿਸ਼ਾਂ ਦੌਰਾਨ ਪਾਕਿ ’ਚ ਬਣੀ ਘਰੇਲੂ ਯੁੱਧ ਵਰਗੀ ਸਥਿਤੀ ਅਗਲੀ ਖ਼ਬਰ ਭਾਰਤ ਆਰਥਿਕ ਤਬਾਹੀ ਦੇ ਕੰਢੇ ’ਤੇ, ਭਾਰੀ ਬੇਰੁਜ਼ਗਾਰੀ ਦਾ ਕਰ ਰਿਹੈ ਸਾਹਮਣਾ-ਰਾਹੁਲ ਗਾਂਧੀ
Ad Position 24