20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਈ.ਡੀ. ਵਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤਲਬ

ਈ.ਡੀ. ਵਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤਲਬ

Ad Position 21
No active advertisement
ਅਜੀਤ ਡੈਸਕ 21-11-2026

ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਸੰਮਨ ਜਾਰੀ ਕੀਤੇ ਗਏ ਹਨ। ਦੋਵਾਂ ਅਧਿਕਾਰੀਆਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਮੁੱਖ ਸਕੱਤਰ ਨੂੰ 26 ਨਵੰਬਰ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਮਾਮਲਾ ਪੰਜਾਬ ’ਚ ਭ੍ਰਿਸ਼ਟਾਚਾਰ, ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਤੇ ਨਿੱਜੀ ਵਿਚੋਲਿਆਂ ਰਾਹੀਂ ਸਰਕਾਰੀ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਜਾਂਚ ਦੌਰਾਨ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ, ਨੀਤੀਗਤ ਫ਼ੈਸਲਿਆਂ, ਸਰਕਾਰੀ ਟੈਂਡਰਾਂ, ਲਾਇਸੈਂਸਾਂ ਤੇ ਜ਼ਮੀਨ ਨਾਲ ਸਬੰਧਿਤ ਮਨਜ਼ੂਰੀਆਂ ’ਚ ਕਥਿਤ ਦਖ਼ਲਅੰਦਾਜ਼ੀ ਦੇ ਮਾਮਲੇ ਸਾਹਮਣੇ ਆਏ ਸਨ। ਈ.ਡੀ. ਵਲੋਂ ਇਸ ਸਬੰਧੀ ਇਕ ਨਿੱਜੀ ਵਿਚੋਲੇ ਤੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਇਕ ਅਧਿਕਾਰੀ ਦੇ ਕਥਿਤ ਸੰਪਰਕਾਂ ਦੀ ਵੀ ਜਾਂਚ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਕੌਮਾਂਤਰੀ ਕਬੱਡੀ ਖਿਡਾਰੀ ਯਾਦਾ ਸੁਰਖਪੁਰੀਆ ਦਾ ‘ਆਪ’ ’ਚ ਸਵਾਗਤ ਅਗਲੀ ਖ਼ਬਰ ਚੋਰਾਂ-ਲੁਟੇਰਿਆਂ ਨੂੰ ਨੱਥ ਪਾਉਣ ਲਈ ਭੁਲੱਥ ਪੁਲਿਸ ਪ੍ਰਸ਼ਾਸਨ ਹੋਇਆ ਮੁਸਤੈਦ, ਸ਼ਹਿਰ ’ਚ ਗਸ਼ਤ ਤੇ ਚੌਕਸੀ ਵਧਾਈ
Ad Position 24