ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਭਾਰੀ ਉਤਸ਼ਾਹ ਨਾਲ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਇਸ ਵਾਰ ਏਮਨਾਬਾਦ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਨਹੀਂ ਕਰ ਸਕਣਗੇ । ਦੱਸਿਆ ਜਾ ਰਿਹਾ ਹੈ ਕਿ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖ਼ਾਨੇ ਵਲੋਂ ਭਾਰਤੀ ਪਾਸਪੋਰਟਾਂ ’ਤੇ ਲਗਾਈ ਗਈ ਵੀਜ਼ਾ ਸਟੈਂਪ ’ਚ ਏਮਨਾਬਾਦ ਦੇ ਗੁਰਦੁਆਰਿਆਂ ਦੇ ਨਾਂਅ ਸ਼ਾਮਿਲ ਕੀਤੇ ਜਾਣ ਦੇ ਬਾਵਜੂਦ ਭਾਰਤੀ ਸੰਗਤ ਇਸ ਵਾਰ ਗੁਰਦੁਆਰਾ ਚੱਕੀ ਸਾਹਿਬ, ਗੁਰਦੁਆਰਾ ਭਾਈ ਲਾਲੋ ਦੀ ਖੂਹੀ ਤੇ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨ ਨਹੀਂ ਕਰ ਸਕੇਗੀ । ਈ. ਟੀ. ਪੀ. ਬੀ. ਨੇ ਬਿਨਾਂ ਕਾਰਨ ਦੱਸੇ ਏਮਨਾਬਾਦ ਦੀ ਇਸ ਯਾਤਰਾ ਨੂੰ ਰੱਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ ’ਚ ਅਸਥਾਈ ਰਿਹਾਇਸ਼, ਲੰਗਰ, ਸਿਹਤ ਸਹੂਲਤਾਂ, ਸੁਰੱਖਿਆ ਆਦਿ ਦੇ ਸਭ ਇੰਤਜ਼ਾਮ ਕਰ ਲਏ ਗਏ ਹਨ। ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ 3,000 ਤੋਂ ਵੱਧ ਅਧਿਕਾਰੀ ਤੇ ਸੁਰੱਖਿਆ ਕਰਮਚਾਰੀ ਸ੍ਰੀ ਨਨਕਾਣਾ ਸਾਹਿਬ ਵਿਖੇ ਤਾਇਨਾਤ ਕੀਤੇ ਜਾਣਗੇ। ਨਿਗਰਾਨੀ ਲਈ ਸੀ. ਸੀ. ਟੀ. ਵੀ. ਅਤੇ ਤਿੰਨ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਨਨਕਾਣਾ ਸਾਹਿਬ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਨਨਕਾਣਾ ਸਾਹਿਬ ’ਚ 22 ਤੋਂ 25 ਨਵੰਬਰ ਤੱਕ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਸਮਾਗਮ ਦੌਰਾਨ ਸ੍ਰੀ ਨਨਕਾਣਾ ਸਾਹਿਬ ’ਚ ਕੁੱਲ 30,000 ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ।
ਭਾਰਤੀ ਜਥਾ ਏਮਨਾਬਾਦ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਨਹੀਂ ਕਰ ਸਕੇਗਾ ਦਰਸ਼ਨ
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਭਾਰੀ ਉਤਸ਼ਾਹ ਨਾਲ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਇਸ ਵਾਰ ਏਮਨਾਬਾਦ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਨਹੀਂ ਕਰ ...
ਅਜੀਤ ਡੈਸਕ
22-11-2026