ਨਵੀਂ ਦਿੱਲੀ, 21 ਨਵੰਬਰ (ਪੀ.ਟੀ.ਆਈ.)-ਸੀ.ਬੀ.ਆਈ. ਨੇ ਹਾਲ ਹੀ ਵਿਚ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਕੇਂਦਰੀ ਵਸਤੂ ਅਤੇ ਸੇਵਾ ਕਰ (ਸੀ.ਜੀ.ਐਸ.ਟੀ.) ਦੇ ਇੱਕ ਸੁਪਰਡੈਂਟ ਦੇ ਘਰ ਤਲਾਸ਼ੀ ਦੌਰਾਨ ਲਗਭਗ 1.86 ਕਰੋੜ ਰੁਪਏ ਦੀ ਨਕਦੀ, ਵਿਦੇਸ਼ੀ ਮੁਦਰਾ, ਸੋਨਾ ਅਤੇ ਚਾਂਦੀ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੀ.ਬੀ.ਆਈ. ਨੇ ਪੰਚਕੂਲਾ ਵਿਚ ਤਾਇਨਾਤ ਇਸ ਅਧਿਕਾਰੀ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਬੀਤੇ ਦਿਨ 19 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਵੀਰਵਾਰ ਨੂੰ ਉਸ ਵਿਰੁੱਧ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਕੀਤੀ ਗਈ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਸਨੇ ਇੱਕ ਨਿੱਜੀ ਫਰਮ ਦੇ ਖ਼ਿਲਾਫ਼ ਜੀ.ਐਸ.ਟੀ. ਕਾਰਵਾਈ ਦੌਰਾਨ ਗੈਰ-ਵਾਜਬ ਲਾਭ ਪਹੁੰਚਾਉਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਸੀ.ਬੀ.ਆਈ. ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਸ ਦੇ ਟਿਕਾਣਿਆਂ ’ਤੇ ਕੀਤੀ ਗਈ ਤਲਾਸ਼ੀ ਦੌਰਾਨ 24.29 ਲੱਖ ਰੁਪਏ ਦੀ ਭਾਰਤੀ ਕਰੰਸੀ, ਲਗਭਗ 15.65 ਲੱਖ ਰੁਪਏ ਦੇ ਬਰਾਬਰ ਵਿਦੇਸ਼ੀ ਮੁਦਰਾ ਅਤੇ ਸੋਨੇ ਦੇ ਗਹਿਣੇ, ਸੋਨੇ ਦੀਆਂ ਇੱਟਾਂ ਤੇ ਚਾਂਦੀ ਬਰਾਮਦ ਹੋਈ, ਜਿਨ੍ਹਾਂ ਦੀ ਕੁੱਲ ਕੀਮਤ ਲਗਭਗ 1.46 ਕਰੋੜ ਰੁਪਏ ਹੈ। ਬਿਆਨ ਵਿਚ ਕਿਹਾ ਗਿਆ ਕਿ ਬਰਾਮਦ ਕੀਤੀਆਂ ਗਈਆਂ ਚੀਜ਼ਾਂ ਦੀ ਕੁੱਲ ਕੀਮਤ ਲਗਭਗ 1.86 ਕਰੋੜ ਰੁਪਏ ਹੈ।
ਸੀ.ਜੀ.ਐਸ.ਟੀ. ਸੁਪਰਡੈਂਟ ਦੇ ਘਰੋਂ 1.86 ਕਰੋੜ ਦੀ ਨਕਦੀ ਅਤੇ ਗਹਿਣੇ ਜ਼ਬਤ
ਨਵੀਂ ਦਿੱਲੀ, 21 ਨਵੰਬਰ (ਪੀ.ਟੀ.ਆਈ.)-ਸੀ.ਬੀ.ਆਈ. ਨੇ ਹਾਲ ਹੀ ਵਿਚ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਕੇਂਦਰੀ ਵਸਤੂ ਅਤੇ ਸੇਵਾ ਕਰ (ਸੀ.ਜੀ.ਐਸ.ਟੀ.) ਦੇ ਇੱਕ ਸੁਪਰਡੈਂਟ ਦੇ ਘਰ ਤਲਾਸ਼ੀ ਦੌਰਾਨ ਲਗਭਗ 1.86 ਕਰੋੜ ਰੁਪਏ ਦੀ ਨਕਦੀ, ਵਿਦੇਸ਼ੀ ਮੁਦਰਾ, ਸੋਨਾ ਅਤੇ ਚਾਂਦੀ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੀ.ਬੀ.ਆਈ. ਨੇ ਪੰਚਕੂਲਾ ਵਿਚ ਤਾਇਨਾਤ ਇਸ ਅਧਿਕਾਰੀ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਬੀਤੇ ਦਿਨ 19 ...
ਅਜੀਤ ਡੈਸਕ
22-11-2026