22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਾਪਸ ਲਿਆਂਦਾ

ਡਿਬਰੂਗੜ੍ਹ, 22 ਨਵੰਬਰ (ਇੰਟ.)-ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਨਿਚਰਵਾਰ ਨੂੰ ਅੰਮ੍ਰਿਤਸਰ ’ਚ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਿਲ ਹੋਣ ਤੋਂ ਬਾਅਦ ਐਤਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਵਾਪਸ ਲਿਆਂਦਾ ਗਿਆ। ਦਿੱਲੀ ਤੋਂ ਰਵਾਨਾ ਹੋਣ..

Ad Position 21
No active advertisement
ਅਜੀਤ ਡੈਸਕ 23-11-2026

ਡਿਬਰੂਗੜ੍ਹ, 22 ਨਵੰਬਰ (ਇੰਟ.)-ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਨਿਚਰਵਾਰ ਨੂੰ ਅੰਮ੍ਰਿਤਸਰ ’ਚ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਿਲ ਹੋਣ ਤੋਂ ਬਾਅਦ ਐਤਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਵਾਪਸ ਲਿਆਂਦਾ ਗਿਆ। ਦਿੱਲੀ ਤੋਂ ਰਵਾਨਾ ਹੋਣ ਬਾਅਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਹਵਾਈ ਅੱਡੇ ਪਹੁੰਚਾ ਅਤੇ ਉੱਥੋਂ ਉਸ ਨੂੰ ਵਾਪਸ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਜਾਇਆ ਗਿਆ, ਜਿਥੇ ਉਹ ਇਸ ਸਮੇਂ ਬੰਦ ਹੈ। ਇਸ ਤੋਂ ਪਹਿਲਾਂ ਸਨਿਚਰਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਅੰਮ੍ਰਿਤਸਰ ’ਚ ਆਪਣੀ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਉਹ ਸਖ਼ਤ ਪੁਲਿਸ ਸੁਰੱਖਿਆ ਹੇਠ ਆਪਣੇ ਘਰ ਪਹੁੰਚਾ ਤਾਂ ਜੋ ਅੰਤਿਮ ਸੰਸਕਾਰ ਦੀ ਰਸਮ ’ਚ ਹਿੱਸਾ ਲੈ ਸਕੇ।

Ad Position 22
No active advertisement
ਪਿਛਲੀ ਖ਼ਬਰ ਹਿਸਾਰ ’ਚ ਫ਼ੌਜੀ ਅਭਿਆਸ ਦੌਰਾਨ ਟੈਂਕ ਹੇਠਾਂ ਆਉਣ ਕਾਰਨ ਦੋ ਜਵਾਨਾਂ ਦੀ ਮੌਤ ਅਗਲੀ ਖ਼ਬਰ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਜਾਂ 30 ਫ਼ੀਸਦੀ ਤੱਕ ਡਿਊਟੀ ਲਾਉਣ ਦੀ ਤਿਆਰੀ
Ad Position 24